ਰੰਧਾਵਾ ਮਸੰਦਾ ’ਚ ਬਜ਼ੁਰਗ ਦਾ ਬੇਰਹਿਮੀ
ਨਾਲ ਕਤਲ, ਲਾਸ਼ ਸਾੜਨ ਦੀ ਕੋਸ਼ਿਸ਼
ਮਕਸੂਦਾਂ, 23 ਅਗਸਤ (ਸੌਰਵ ਮਹਿਤਾ)-ਜ਼ਿਲ੍ਹਾ ਜਲੰਧਰ ਦੇ ਥਾਣਾ ਮਕਸੂਦਾਂ ਅਧੀਨ ਪੈਂਦੇ ਪਿੰਡ ਰੰਧਾਵਾ ਮਸੰਦਾ ਵਿਚ 70 ਸਾਲਾ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ ਕਰਕੇ ਲਾਸ਼ ਨੂੰ ਸਾੜਨ ਦੀ ਕੋਸ਼ਿਸ਼ ਕਰਨ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਰਾਮ ਪ੍ਰਕਾਸ਼ ਪੁੱਤਰ ਨਾਵਾਂ ਰਾਮ ਵਜੋਂ ਹੋਈ ਹੈ।
ਮਕਸੂਦਾਂ, 23 ਅਗਸਤ (ਸੌਰਵ ਮਹਿਤਾ)-ਜ਼ਿਲ੍ਹਾ ਜਲੰਧਰ ਦੇ ਥਾਣਾ ਮਕਸੂਦਾਂ ਅਧੀਨ ਪੈਂਦੇ ਪਿੰਡ ਰੰਧਾਵਾ ਮਸੰਦਾ ਵਿਚ 70 ਸਾਲਾ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ ਕਰਕੇ ਲਾਸ਼ ਨੂੰ ਸਾੜਨ ਦੀ ਕੋਸ਼ਿਸ਼ ਕਰਨ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਰਾਮ ਪ੍ਰਕਾਸ਼ ਪੁੱਤਰ ਨਾਵਾਂ ਰਾਮ ਵਜੋਂ ਹੋਈ ਹੈ। ਕਾਤਲਾਂ ਵਲੋਂ ਉਸ ਦੇ ਚਿਹਰੇ ’ਤੇ ਪੱਥਰ ਨਾਲ ਵਾਰ ਕੀਤੇ ਜਾਣ ਤੋਂ ਇਲਾਵਾ ਸਰੀਰ ’ਤੇ ਵੀ ਕਈ ਸੱਟਾਂ ਦੇ ਨਿਸ਼ਾਨ ਮਿਲੇ ਹਨ। ਘਟਨਾ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ। ਜਾਣਕਾਰੀ ਅਨੁਸਾਰ ਰਾਮ ਪ੍ਰਕਾਸ਼ ਸਨਿਚਰਵਾਰ ਸ਼ਾਮ ਕਰੀਬ 6 ਵਜੇ ਘਰੋਂ ਸਾਈਕਲ ’ਤੇ ਬਾਹਰ ਗਿਆ ਸੀ। ਦੇਰ ਰਾਤ ਤੱਕ ਘਰ ਵਾਪਸ ਨਾ ਪਰਤਣ ’ਤੇ ਪਰਿਵਾਰਕ ਮੈਂਬਰਾਂ ਨੇ ਉਸ ਦੀ ਭਾਲ ਸ਼ੁਰੂ ਕੀਤੀ ਪਰ ਕੋਈ ਸੁਰਾਗ ਨਾ ਮਿਲਣ ’ਤੇ ਪੁਲਿਸ ਨੂੰ ਸੂਚਿਤ ਕੀਤਾ ਗਿਆ। ਐਤਵਾਰ ਸਵੇਰੇ ਰੰਧਾਵਾ ਮਸੰਦਾ ਦੀ ਕ੍ਰਿਕਟ ਗਰਾਊਂਡ ਨੇੜੇ ਝਾੜੀਆਂ ਵਿਚ ਕੁਝ ਬੱਚਿਆਂ ਨੇ ਲਾਸ਼ ਪਈ ਦੇਖੀ। ਬੱਚਿਆਂ ਵਲੋਂ ਰੌਲਾ ਪਾਉਣ ’ਤੇ ਨੇੜਲੇ ਰਾਹਗੀਰ ਅਤੇ ਲੋਕ ਮੌਕੇ ’ਤੇ ਇਕੱਠੇ ਹੋ ਗਏ ਅਤੇ ਪੁਲਿਸ ਕੰਟਰੋਲ ਰੂਮ ਨੂੰ ਸੂਚਨਾ ਦਿੱਤੀ।ਸੂਚਨਾ ਮਿਲਦੇ ਹੀ ਥਾਣਾ ਮਕਸੂਦਾਂ ਦੇ ਮੁਖੀ ਗੁਰਪ੍ਰੀਤ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕੀਤੀ। ਘਟਨਾ ਸਥਾਨ ਤੋਂ ਸਬੂਤ ਇਕੱਠੇ ਕਰਨ ਲਈ ਫੋਰੈਂਸਿਕ ਟੀਮ ਨੂੰ ਵੀ ਬੁਲਾਇਆ ਗਿਆ। ਪਰਿਵਾਰਕ ਮੈਂਬਰ ਗੁਰਪ੍ਰੀਤ ਮਾਹੀ ਨੇ ਦੱਸਿਆ ਕਿ ਪੁਲਿਸ ਨੂੰ ਲਾਸ਼ ਦੇ ਨੇੜਿਓਂ ਮ੍ਰਿਤਕ ਦੀ ਸਾਈਕਲ ਤਾਂ ਮਿਲ ਗਈ ਪਰ ਉਸ ਦਾ ਬਟੂਆ ਅਤੇ ਮੋਬਾਇਲ ਫੋਨ ਮੌਕੇ ਤੋਂ ਨਹੀਂ ਮਿਲਿਆ। ਥਾਣਾ ਮਕਸੂਦਾਂ ਦੇ ਮੁਖੀ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਪੁਲਿਸ ਵਲੋਂ ਕਤਲ ਦੇ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ।