23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਚੰਨੀ ਦਾ ਸੱਜਣ ਕੁਮਾਰ ਬਾਰੇ ਦਿੱਤਾ ਬਿਆਨ ਸ਼ਲਾਘਾਯੋਗ-ਵਡਾਲਾ, ਢੀਂਡਸਾ

ਚੰਡੀਗੜ੍ਹ, 23 ਅਗਸਤ (ਪ੍ਰੋ. ਅਵਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੇ ਸਕੱਤਰ ਜਨਰਲ ਗੁਰਪ੍ਰਤਾਪ ਸਿੰਘ ਵਡਾਲਾ ਅਤੇ ਸੀਨੀਅਰ ਮੀਤ ਪ੍ਰਧਾਨ ਪਰਮਿੰਦਰ ਸਿੰਘ ਢੀਂਡਸਾ ਨੇ ਇਕ ਸਾਂਝੇ ਬਿਆਨ ਵਿਚ ਚਰਨਜੀਤ ਸਿੰਘ ਚੰਨੀ ਵਲੋਂ ਸੱਜਣ ਕੁਮਾਰ ਬਾਰੇ ਦਿੱਤੇ ਬਿਆਨ ਨੂੰ ਸ਼ਲਾਘਾਯੋਗ ਦੱਸਦਿਆਂ ਦੋਸ਼ ਲਗਾਇਆ ਕਿ ਅਜਿਹੇ ਕਾਤਲਾਂ ਦੀ ਲਾਈਨ ਵਿਚ ਖੜ੍ਹੇ ਰਹਿ ਕੇ ਉਨ੍ਹਾਂ ਦੇ ਕੁਕਰਮਾਂ ਖ਼ਿਲਾਫ਼ ਬੋਲਣਾ ਤਰਕ ਸੰਗਤ ਨਹੀਂ ਕਿਹਾ ਜਾ ਸਕਦਾ।

Ad Position 21
No active advertisement
ਅਜੀਤ ਡੈਸਕ 24-08-2026
ਚੰਡੀਗੜ੍ਹ, 23 ਅਗਸਤ (ਪ੍ਰੋ. ਅਵਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੇ ਸਕੱਤਰ ਜਨਰਲ ਗੁਰਪ੍ਰਤਾਪ ਸਿੰਘ ਵਡਾਲਾ ਅਤੇ ਸੀਨੀਅਰ ਮੀਤ ਪ੍ਰਧਾਨ ਪਰਮਿੰਦਰ ਸਿੰਘ ਢੀਂਡਸਾ ਨੇ ਇਕ ਸਾਂਝੇ ਬਿਆਨ ਵਿਚ ਚਰਨਜੀਤ ਸਿੰਘ ਚੰਨੀ ਵਲੋਂ ਸੱਜਣ ਕੁਮਾਰ ਬਾਰੇ ਦਿੱਤੇ ਬਿਆਨ ਨੂੰ ਸ਼ਲਾਘਾਯੋਗ ਦੱਸਦਿਆਂ ਦੋਸ਼ ਲਗਾਇਆ ਕਿ ਅਜਿਹੇ ਕਾਤਲਾਂ ਦੀ ਲਾਈਨ ਵਿਚ ਖੜ੍ਹੇ ਰਹਿ ਕੇ ਉਨ੍ਹਾਂ ਦੇ ਕੁਕਰਮਾਂ ਖ਼ਿਲਾਫ਼ ਬੋਲਣਾ ਤਰਕ ਸੰਗਤ ਨਹੀਂ ਕਿਹਾ ਜਾ ਸਕਦਾ। ਦੋਵਾਂ ਆਗੂਆਂ ਨੇ ਕਿਹਾ ਇਹ ਬੜੀ ਹਿੰਮਤ ਦੀ ਗੱਲ ਹੈ ਕਿ ਸਿੱਖ ਕੌਮ ਦੇ ਕਾਤਲਾਂ, ਜਿਨ੍ਹਾ ਦੀ ਜਨਤਕ ਤੌਰ ’ਤੇ ਸ਼ਨਾਖਤ ਹੋ ਚੁੱਕੀ ਹੈ, ਬਾਰੇ ਉਸੇ ਪਾਰਟੀ ਵਿਚ ਰਹਿ ਕੇ ਚੰਨੀ ਨੇ ਗੰਭੀਰ ਦੋਸ਼ ਲਾਉਂਦਿਆਂ ਗੋਲੀ ਮਾਰਨ ਤੱਕ ਦੀ ਗੱਲ ਕਹੀ ਹੈ ਪਰ ਉਸੇ ਕਾਂਗਰਸ ਵਿਚ ਅੱਜ ਵੀ ਅਜਿਹੇ ਬੰਦੇ ਮੌਜੂਦ ਹਨ ਜੋ ਨਿਰਦੋਸ਼ ਸਿੱਖਾਂ ਦੇ ਕਾਤਲ ਅਤੇ ਬਲਾਤਕਾਰੀ ਸੱਜਣ ਕੁਮਾਰ ਨੂੰ ਆਪਣਾ ਰੋਲ ਮਾਡਲ ਦੱਸ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਘੱਗਰ ਦੇ ਬੰਨ੍ਹ ਮਜ਼ਬੂਤ, ਕਿਸੇ ਵੀ ਸਥਿਤੀ ਵਿਚ ਘਬਰਾਉਣ ਦੀ ਲੋੜ ਨਹੀਂ-ਬਰਿੰਦਰ ਗੋਇਲ ਅਗਲੀ ਖ਼ਬਰ ਪਾਕਿ ਨੇ ਹੁਣ ਮਲੇਸ਼ੀਆ ਨਾਲ ਅੱਤਵਾਦ ਵਿਰੋਧੀ ਸੰਬੰਧਾਂ ਨੂੰ ਵਧਾਉਣ ਲਈ ਜਤਾਈ ਸਹਿਮਤੀ
Ad Position 24