ਘੱਗਰ ਦੇ ਬੰਨ੍ਹ ਮਜ਼ਬੂਤ, ਕਿਸੇ ਵੀ ਸਥਿਤੀ ਵਿਚ ਘਬਰਾਉਣ ਦੀ ਲੋੜ ਨਹੀਂ-ਬਰਿੰਦਰ ਗੋਇਲ
ਖਨੌਰੀ, 23 ਅਗਸਤ (ਬਲਵਿੰਦਰ ਸਿੰਘ ਥਿੰਦ)-ਘੱਗਰ ਦਰਿਆ ਵਿਚ ਪਾਣੀ ਦੇ ਵਧਦੇ-ਘਟਦੇ ਪੱਧਰ ਦੇ ਮੱਦੇਨਜ਼ਰ ਇਲਾਕੇ ਦੇ ਲੋਕਾਂ ਨੂੰ ਹੌਸਲਾ ਦਿੰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਨੇ ਕਿਹਾ ਕਿ ਘੱਗਰ ਦਰਿਆ ਦੇ ਬੰਨ੍ਹ ਪਹਿਲਾਂ ਦੇ ਮੁਕਾਬਲੇ ਕਾਫ਼ੀ ਮਜ਼ਬੂਤ ਅਤੇ ਉੱਚੇ ਕੀਤੇ ਜਾ ਚੁੱਕੇ ਹਨ। ਇਸ ਲਈ ਮੌਜੂਦਾ ਹਲਾਤਾਂ ਨੂੰ ਲੈ ਕੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਘਬਰਾਉਣ ਦੀ ਲੋੜ ਨਹੀਂ ਹੈ।
ਖਨੌਰੀ, 23 ਅਗਸਤ (ਬਲਵਿੰਦਰ ਸਿੰਘ ਥਿੰਦ)-ਘੱਗਰ ਦਰਿਆ ਵਿਚ ਪਾਣੀ ਦੇ ਵਧਦੇ-ਘਟਦੇ ਪੱਧਰ ਦੇ ਮੱਦੇਨਜ਼ਰ ਇਲਾਕੇ ਦੇ ਲੋਕਾਂ ਨੂੰ ਹੌਸਲਾ ਦਿੰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਨੇ ਕਿਹਾ ਕਿ ਘੱਗਰ ਦਰਿਆ ਦੇ ਬੰਨ੍ਹ ਪਹਿਲਾਂ ਦੇ ਮੁਕਾਬਲੇ ਕਾਫ਼ੀ ਮਜ਼ਬੂਤ ਅਤੇ ਉੱਚੇ ਕੀਤੇ ਜਾ ਚੁੱਕੇ ਹਨ। ਇਸ ਲਈ ਮੌਜੂਦਾ ਹਲਾਤਾਂ ਨੂੰ ਲੈ ਕੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਘਬਰਾਉਣ ਦੀ ਲੋੜ ਨਹੀਂ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਸਰਕਾਰ ਅਤੇ ਸੰਬੰਧਿਤ ਵਿਭਾਗਾਂ ਵਲੋਂ ਘੱਗਰ ਦਰਿਆ ਦੇ ਬੰਨ੍ਹਾਂ ਨੂੰ ਮਜ਼ਬੂਤ ਕਰਨ, ਉਨ੍ਹਾਂ ਦੀ ਉਚਾਈ ਵਧਾਉਣ ਅਤੇ ਸੰਵੇਦਨਸ਼ੀਲ ਥਾਵਾਂ ’ਤੇ ਲੋੜੀਂਦੇ ਪ੍ਰਬੰਧ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ। ਇਸ ਕਾਰਨ ਹੁਣ ਘੱਗਰ ਦੇ ਬੰਨ੍ਹਾਂ ਦੀ ਪਾਣੀ ਦਾ ਤੇਜ਼ ਵਹਾਅ ਅਤੇ ਹੜ੍ਹਾਂ ਦੀ ਸਥਿਤੀ ਨੂੰ ਝੱਲਣ ਦੀ ਸਮਰੱਥਾ ਪਹਿਲਾਂ ਨਾਲੋਂ ਵਧੀ ਹੈ। ਉਨ੍ਹਾਂ ਕਿਹਾ ਕਿ ਘੱਗਰ ਦਰਿਆ ਵਿੱਚ ਪਾਣੀ ਦਾ ਪੱਧਰ ਵਧਣਾ ਹਰ ਸਾਲ ਬਰਸਾਤ ਦੇ ਮੌਸਮ ਦੌਰਾਨ ਇਲਾਕੇ ਦੇ ਲੋਕਾਂ ਲਈ ਚਿੰਤਾ ਦਾ ਕਾਰਨ ਬਣਦਾ ਹੈ ਪਰ ਇਸ ਵਾਰ ਵੀ ਪ੍ਰਸ਼ਾਸਨ ਵਲੋਂ ਸਥਿਤੀ ’ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਲੋਕ ਅਫ਼ਵਾਹਾਂ ’ਤੇ ਵਿਸ਼ਵਾਸ ਨਾ ਕਰਨ ਅਤੇ ਘੱਗਰ ਦਰਿਆ ਦੀ ਸਥਿਤੀ ਸੰਬੰਧੀ ਸਿਰਫ਼ ਪ੍ਰਸ਼ਾਸਨ ਅਤੇ ਸਰਕਾਰੀ ਵਿਭਾਗਾਂ ਵਲੋਂ ਜਾਰੀ ਕੀਤੀ ਜਾਣਕਾਰੀ ’ਤੇ ਹੀ ਭਰੋਸਾ ਕਰਨ।