23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

26 ਨੂੰ ਬਠਿੰਡਾ ਵਿਖੇ ਹੋਵੇਗੀ ਐਨ.ਆਰ.ਆਈ. ਮਿਲਣੀ ਸੱਤ ਜ਼ਿਲ੍ਹਿਆਂ ਨਾਲ ਸੰਬੰਧਿਤ ਪ੍ਰਵਾਸੀ ਪੰਜਾਬੀ ਹੋਣਗੇ ਸ਼ਾਮਿਲ-ਡਾ. ਰਵਜੋਤ ਸਿੰਘ

ਚੰਡੀਗੜ੍ਹ, 23 ਅਗਸਤ (ਅਜੀਤ ਬਿਊਰੋ)-ਪੰਜਾਬ ਸਰਕਾਰ ਵਲੋਂ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ, ਸ਼ਿਕਾਇਤਾਂ ਅਤੇ ਵੱਖ-ਵੱਖ ਮੁੱਦਿਆਂ ਦੇ ਪ੍ਰਭਾਵਸ਼ਾਲੀ ਅਤੇ ਸਮੇਂ ਸਿਰ ਹੱਲ ਲਈ ਐਨ. ਆਰ.

Ad Position 21
No active advertisement
ਅਜੀਤ ਡੈਸਕ 24-08-2026
ਚੰਡੀਗੜ੍ਹ, 23 ਅਗਸਤ (ਅਜੀਤ ਬਿਊਰੋ)-ਪੰਜਾਬ ਸਰਕਾਰ ਵਲੋਂ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ, ਸ਼ਿਕਾਇਤਾਂ ਅਤੇ ਵੱਖ-ਵੱਖ ਮੁੱਦਿਆਂ ਦੇ ਪ੍ਰਭਾਵਸ਼ਾਲੀ ਅਤੇ ਸਮੇਂ ਸਿਰ ਹੱਲ ਲਈ ਐਨ.ਆਰ.ਆਈ. ਮਿਲਣੀਆਂ ਦਾ ਸਿਲਸਿਲਾ ਜਾਰੀ ਰੱਖਦਿਆਂ 26 ਅਗਸਤ, 2026 ਨੂੰ ਬਠਿੰਡਾ ਵਿਖੇ ਐਨ.ਆਰ.ਆਈ. ਮਿਲਣੀ ਕਰਵਾਈ ਜਾ ਰਹੀ ਹੈ।ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮਿਲਣੀ ਮੌਕੇ ਪ੍ਰਵਾਸੀ ਪੰਜਾਬੀ ਆਪਣੀਆਂ ਸਮੱਸਿਆਵਾਂ, ਸ਼ਿਕਾਇਤਾਂ ਅਤੇ ਸੁਝਾਅ ਸਿੱਧੇ ਤੌਰ ’ਤੇ ਸੂਬੇ ਦੇ ਸੀਨੀਅਰ ਸਿਵਲ ਅਤੇ ਪੁਲਿਸ ਅਧਿਕਾਰੀਆਂ ਸਾਹਮਣੇ ਰੱਖ ਸਕਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਪ੍ਰਵਾਸੀ ਪੰਜਾਬੀਆਂ ਨੂੰ ਦਰਪੇਸ਼ ਮਸਲਿਆਂ ਦੀ ਮੌਕੇ ’ਤੇ ਸੁਣਵਾਈ ਕਰਦਿਆਂ ਸਬੰਧਤ ਵਿਭਾਗਾਂ ਨਾਲ ਤਾਲਮੇਲ ਰਾਹੀਂ ਸੰਭਵ ਹੱਲ ਯਕੀਨੀ ਬਣਾਉਣਾ ਹੈ।ਐਨ.ਆਰ.ਆਈ. ਮਿਲਣੀ ਦਾ ਵੇਰਵਾ ਦਿੰਦਿਆਂ ਐਨ.ਆਰ.ਆਈ. ਮੰਤਰੀ ਨੇ ਦੱਸਿਆ ਕਿ ਇਹ ਮਿਲਣੀ 26 ਅਗਸਤ, ਦਿਨ ਬੁੱਧਵਾਰ ਨੂੰ ਸਵੇਰੇ 11:00 ਵਜੇ, ਹੋਟਲ ਸੇਪਲ, ਜੀ.ਟੀ. ਰੋਡ, ਨੇੜੇ ਤਿੰਨਕੋਨੀ, ਬਠਿੰਡਾ ਵਿਖੇ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਐਨ.ਆਰ.ਆਈ. ਮਿਲਣੀ ਵਿਚ ਬਠਿੰਡਾ, ਮੋਗਾ, ਫਿਰੋਜ਼ਪੁਰ, ਫਰੀਦਕੋਟ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ ਅਤੇ ਮਾਨਸਾ ਜ਼ਿਲ੍ਹਿਆਂ ਨਾਲ ਸੰਬੰਧਿਤ ਪ੍ਰਵਾਸੀ ਪੰਜਾਬੀ ਭਾਰਤੀ ਸ਼ਾਮਿਲ ਹੋ ਸਕਣਗੇ।ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵ ਲੋਂ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਪਹਿਲਾਂ ਵੀ ਵਿਸ਼ੇਸ਼ ਐਨ.ਆਰ.ਆਈ. ਮਿਲਣੀਆਂ ਕਰਵਾਈਆਂ ਗਈਆਂ ਹਨ। ਇਸੇ ਲੜੀ ਤਹਿਤ ਐਸ.ਏ.ਐਸ. ਨਗਰ (ਮੁਹਾਲੀ) ਅਤੇ ਲੁਧਿਆਣਾ ਵਿਖੇ ਦੋ ਐਨ.ਆਰ.ਆਈ. ਮਿਲਣੀਆਂ ਕਰਵਾਈਆਂ ਜਾ ਚੁੱਕੀਆਂ ਹਨ, ਜਿਨ੍ਹਾਂ ਵਿਚ ਕੁੱਲ ਅੱਠ ਜ਼ਿਲ੍ਹਿਆਂ ਨਾਲ ਸੰਬੰਧਿਤ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਅਤੇ ਮੁੱਦਿਆਂ ਦੀ ਸੁਣਵਾਈ ਕੀਤੀ ਗਈ।ਉਨ੍ਹਾਂ ਪ੍ਰਵਾਸੀ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਐਨ.ਆਰ.ਆਈ. ਮਿਲਣੀ ਵਿਚ ਸ਼ਾਮਿਲ ਹੋ ਕੇ ਆਪਣੀਆਂ ਸਮੱਸਿਆਵਾਂ ਅਤੇ ਮੁੱਦੇ ਸੰਬੰਧਿਤ ਅਧਿਕਾਰੀਆਂ ਦੇ ਧਿਆਨ ਵਿਚ ਲਿਆਉਣ ਤਾਂ ਜੋ ਉਨ੍ਹਾਂ ਦੇ ਹੱਲ ਲਈ ਲੋੜੀਂਦੀ ਕਾਰਵਾਈ ਨੂੰ ਤੇਜ਼ ਕੀਤਾ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਪੁਰਾਣੀ ਪੈਨਸ਼ਨ ਬਹਾਲੀ ਸਾਂਝਾ ਮੰਚ ਦੇ ਸੱਦੇ ’ਤੇ ਮੁੱਖ ਮੰਤਰੀ ਦੇ ਪਿੰਡ ਸਤੌਜ ਵਿਖੇ ਮੁਲਾਜ਼ਮਾਂ ਵਲੋਂ ਸੂਬਾ ਪੱਧਰੀ ਰੋਸ ਰ... ਅਗਲੀ ਖ਼ਬਰ ਭਾਰਤ ਸਰਕਾਰ ਦੀ ਇੰਡਸਟਰੀਅਲ ਕੋਰੀਡੋਰ ਨੀਤੀ ਤਹਿਤ ਭਵਾਨੀਗੜ੍ਹ, ਲਹਿਰਾ, ਤਲਵੰਡੀ ਸਾਬੋ ਅਤੇ ਮੌੜ ਮੰਡੀ ਖੇਤਰਾਂ ਵਿਚ ਜ਼ਮੀ...
Ad Position 24