25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਈ.ਡੀ. ਦੇ ਪੱਤਰ ’ਤੇ ਹਾਈ ਕੋਰਟ ’ਚ ਪਟੀਸ਼ਨ ਦਾਇਰ, ਸੀ.ਬੀ.ਆਈ. ਜਾਂਚ ਦੀ ਕੀਤੀ ਮੰਗ

ਚੰਡੀਗੜ੍ਹ, 24 ਅਗਸਤ (ਸੰਦੀਪ ਕੁਮਾਰ ਮਾਹਨਾ) - ਈ. ਡੀ.

Ad Position 21
No active advertisement
ਅਜੀਤ ਡੈਸਕ 25-08-2026
ਚੰਡੀਗੜ੍ਹ, 24 ਅਗਸਤ (ਸੰਦੀਪ ਕੁਮਾਰ ਮਾਹਨਾ) - ਈ.ਡੀ. ਦੇ ਇਕ ਪੱਤਰ ਵਿਚ ਪੰਜਾਬ ਦੇ ਮੁੱਖ ਮੰਤਰੀ ਦਫ਼ਤਰ ਨਾਲ ਜੁੜੇ ਵਿਅਕਤੀਆਂ ਵਿਰੁੱਧ ਕਥਿਤ ਦਖ਼ਲਅੰਦਾਜ਼ੀ ਸਮੇਤ ਲਗਾਏ ਗਏ ਦੋਸ਼ਾਂ ਦਾ ਮਾਮਲਾ ਹੁਣ ਪੰਜਾਬ ਤੇ ਹਰਿਆਣਾ ਹਾਈ ਕੋਰਟ ਪੁੱਜ ਗਿਆ ਹੈ। ਐਡਵੋਕੇਟ ਨਿਖਿਲ ਸਰਾਫ ਵਲੋਂ ਦਾਇਰ ਜਨਹਿਤ ਪਟੀਸ਼ਨ ਵਿਚ ਮਾਮਲੇ ਦੀ ਨਿਰਪੱਖ ਅਤੇ ਸੁਤੰਤਰ ਜਾਂਚ ਲਈ ਪੰਜਾਬ ਪੁਲਿਸ ਜਾਂ ਵਿਜੀਲੈਂਸ ਦੀ ਬਜਾਏ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਗਈ ਹੈ। ਪਟੀਸ਼ਨ ’ਤੇ ਹਾਈ ਕੋਰਟ ਵਲੋਂ ਆਉਣ ਵਾਲੇ ਇਕ-ਦੋ ਦਿਨਾਂ ਵਿਚ ਸੁਣਵਾਈ ਕੀਤੇ ਜਾਣ ਦੀ ਸੰਭਾਵਨਾ ਹੈ। ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਈ.ਡੀ. ਵਲੋਂ ਪੰਜਾਬ ਦੇ ਡੀ.ਜੀ.ਪੀ. ਨੂੰ ਭੇਜੇ ਗਏ ਪੱਤਰ ਵਿਚ ਕਈ ਗੰਭੀਰ ਦੋਸ਼ ਉਠਾਏ ਗਏ ਹਨ। ਇਨ੍ਹਾਂ ਦੋਸ਼ਾਂ ਵਿਚ ਪ੍ਰਸ਼ਾਸਨਿਕ ਅਧਿਕਾਰੀਆਂ ਦੀਆਂ ਤਬਾਦਲਾ-ਤਾਇਨਾਤੀਆਂ, ਸਰਕਾਰੀ ਕੰਮਕਾਜ, ਟੈਂਡਰ ਪ੍ਰਕਿਰਿਆ ਅਤੇ ਹੋਰ ਪ੍ਰਸ਼ਾਸਨਿਕ ਮਾਮਲਿਆਂ ਵਿਚ ਕਥਿਤ ਦਖ਼ਲਅੰਦਾਜ਼ੀ ਦਾ ਜ਼ਿਕਰ ਕੀਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਕਬੱਡੀ ਖਿਡਾਰੀ ਤੂਤ ਦੀ ਯਾਦ ’ਚ ਬਣੇਗਾ ਖੇਡ ਸਟੇਡੀਅਮ, ਪਤਨੀ ਨੂੰ ਮਿਲੇਗੀ ਨੌਕਰੀ-ਮੁੱਖ ਮੰਤਰੀ ਅਗਲੀ ਖ਼ਬਰ ਪੰਜਾਬ ਅੰਦਰ ਭਾਜਪਾ ਦੀ ਸੁਨਾਮੀ ਨੂੰ ਨਹੀਂ ਰੋਕ ਸਕੇਗੀ ‘ ਆਪ ’ ਸਰਕਾਰ - ਤਰੁਣ ਚੁੱਘ
Ad Position 24