ਐੱਸ. ਏ. ਐੱਸ. ਨਗਰ, 25 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਸ਼੍ਰੇਣੀ ਦੀ ਜੁਲਾਈ-2026 (ਅਨੁਪੂਰਕ ਪ੍ਰੀਖਿਆ) ਦੌਰਾਨ ਵਾਧੂ ਵਿਸ਼ਾ, ਕੰਪਾਰਟਮੈਂਟ ਅਤੇ ਕਾਰਗੁਜ਼ਾਰੀ ਵਿਚ ਸੁਧਾਰ ਲਈ ਕੈਟਾਗਰੀ ਅਧੀਨ ਕੰਡਕਟ ਕਰਵਾਈਆਂ ਗਈਆਂ ਪ੍ਰੀਖਿਆਵਾਂ ਦਾ ਨਤੀਜਾ ਅੱਜ ਐਲਾਨ ਦਿੱਤਾ ਗਿਆ ਹੈ। ਜਾਣਕਾਰੀ ਦਿੰਦਿਆ ਬੋਰਡ ਦੇ ਬੁਲਾਰੇ ਨੇ ਦੱਸਿਆ ਕਿ ਸੰਬੰਧਿਤ ਪ੍ਰੀਖਿਆਰਥੀ ਆਪਣਾ ਨਤੀਜਾ ਬੋਰਡ ਦੀ ਵੈੱਬਸਾਈਟ ‘ਤੇ ਵੇਖ ਸਕਦੇ ਹਨ ।