26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਚੀਮਾ ਵਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ ਵਿਭਾਗਾਂ ਨੂੰ ਮੰਗਾਂ ਦੇ ਹੱਲ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼

ਚੰਡੀਗੜ੍ਹ, 26 ਅਗਸਤ (ਅਜੀਤ ਬਿਊਰੋ)-ਕਰਮਚਾਰੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਕਈ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਵਿਸਤ੍ਰਿਤ ਮੀਟਿੰਗਾਂ ਕੀਤੀਆਂ। ਇਹ ਮੀਟਿੰਗਾਂ ਉਨ੍ਹਾਂ ਦੇ ਦਫ਼ਤਰ ਵਿਖੇ ਹੋਈਆਂ ਅਤੇ ਲਗਭਗ ਤਿੰਨ ਘੰਟੇ ਚੱਲੀਆਂ।

Ad Position 21
No active advertisement
ਅਜੀਤ ਡੈਸਕ 27-08-2026
ਚੰਡੀਗੜ੍ਹ, 26 ਅਗਸਤ (ਅਜੀਤ ਬਿਊਰੋ)-ਕਰਮਚਾਰੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਕਈ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਵਿਸਤ੍ਰਿਤ ਮੀਟਿੰਗਾਂ ਕੀਤੀਆਂ। ਇਹ ਮੀਟਿੰਗਾਂ ਉਨ੍ਹਾਂ ਦੇ ਦਫ਼ਤਰ ਵਿਖੇ ਹੋਈਆਂ ਅਤੇ ਲਗਭਗ ਤਿੰਨ ਘੰਟੇ ਚੱਲੀਆਂ। ਮੀਟਿੰਗ ਦੌਰਾਨ ਸਰਗਰਮ ਕਦਮ ਚੁੱਕਦਿਆਂ ਵਿੱਤ ਮੰਤਰੀ ਨੇ ਟਰਾਂਸਪੋਰਟ ਵਿਭਾਗ, ਸਿੱਖਿਆ ਵਿਭਾਗ, ਪਸ਼ੂ ਪਾਲਣ ਵਿਭਾਗ ਅਤੇ ਵਿੱਤ ਵਿਭਾਗ ਨੂੰ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਮੁਲਾਜ਼ਮ ਯੂਨੀਅਨਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰੀ ਹਮਦਰਦੀ ਨਾਲ ਵਿਚਾਰੋ। ਉਨ੍ਹਾਂ ਦੇ ਜਲਦ ਹੱਲ ਲਈ ਲੋੜੀਂਦੀ ਕਾਰਵਾਈ ਵਿਚ ਤੇਜ਼ੀ ਲਿਆਂਦੀ ਜਾਵੇ। ਇਨ੍ਹਾਂ ਵਿਆਪਕ ਵਿਚਾਰ-ਵਟਾਂਦਰਿਆਂ ਦੌਰਾਨ ਵਿੱਤ ਮੰਤਰੀ ਚੀਮਾ ਨੇ ਜੁਆਇੰਟ ਐਕਸ਼ਨ ਕਮੇਟੀ ਆਫ ਵੈਟਸ ਫਾਰ ਪੇ-ਪੈਰਿਟੀ, ਪੰਜਾਬ ਰੋਡਵੇਜ਼ ਪਨਬੱਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ, ਪੰਜਾਬ ਰੋਡਵੇਜ਼ (ਪਨਬੱਸ) ਸਟੇਟ ਟਰਾਂਸਪੋਰਟ ਵਰਕਰਜ਼ ਯੂਨੀਅਨ, ਏ.ਆਈ.ਈ. ਕੱਚੇ ਅਧਿਆਪਕ ਯੂਨੀਅਨ, ਯੂਨਾਈਟਿਡ ਫਿਜ਼ੀਕਲ ਐਜੂਕੇਸ਼ਨ ਆਫ਼ ਪੰਜਾਬ, ਬੇਰੁਜ਼ਗਾਰ ਸਾਂਝਾ ਮੋਰਚਾ, ਅਤੇ ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ ਦੇ ਵਫ਼ਦਾਂ ਨਾਲ ਗੱਲਬਾਤ ਕੀਤੀ।
Ad Position 22
No active advertisement
ਪਿਛਲੀ ਖ਼ਬਰ ਕੌਮੀ ਘੱਟ ਗਿਣਤੀ ਕਮਿਸ਼ਨ ਸ਼ਿਕਾਇਤਾਂ ਦੇ ਨਿਵਾਰਨ ਤੇ ਘੱਟ ਗਿਣਤੀਆਂ ਦੇ ਅਧਿਕਾਰਾਂ ਦੀ ਸੁਰੱਖਿਆ ’ਤੇ ਧਿਆਨ ਕੇਂਦਰਿਤ ਕਰੇ... ਅਗਲੀ ਖ਼ਬਰ 8ਵੀਂ ਤੋਂ 12ਵੀਂ ’ਚ ਰੈਗੂਲਰ ਦਾਖ਼ਲਾ ਲੈਣ ਦੀ ਅੰਤਿਮ ਮਿਤੀ 31 ਅਗਸਤ
Ad Position 24