ਕੌਮੀ ਘੱਟ ਗਿਣਤੀ ਕਮਿਸ਼ਨ ਸ਼ਿਕਾਇਤਾਂ ਦੇ ਨਿਵਾਰਨ ਤੇ ਘੱਟ ਗਿਣਤੀਆਂ ਦੇ ਅਧਿਕਾਰਾਂ ਦੀ ਸੁਰੱਖਿਆ ’ਤੇ ਧਿਆਨ ਕੇਂਦਰਿਤ ਕਰੇਗਾ-ਗਰੇਵਾਲ
ਚੰਡੀਗੜ੍ਹ, 26 ਅਗਸਤ, (ਅਜਾਇਬ ਸਿੰਘ ਔਜਲਾ)-ਕੌਮੀ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਹਰਜੀਤ ਸਿੰਘ ਗਰੇਵਾਲ ਨੇ ਇਥੇ ਇਕ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਕਮਿਸ਼ਨ ਲੰਬਿਤ ਸ਼ਿਕਾਇਤਾਂ ਦੇ ਹੱਲ ਨੂੰ ਪਹਿਲ ਦੇ ਰਿਹਾ ਹੈ ਅਤੇ ਘੱਟਗਿਣਤੀਆਂ ਦੇ ਅਧਿਕਾਰਾਂ ਦੀ ਰੱਖਿਆ ਕਰਨ ਅਤੇ ਨਿਆਂ, ਸਮਾਨਤਾ ਅਤੇ ਸਮਾਵੇਸ਼ੀ ਵਿਕਾਸ ਨੂੰ ਹੁਲਾਰਾ ਦੇਣ ਲਈ ਘੱਟਗਿਣਤੀ ਭਾਈਚਾਰਿਆਂ ਦੇ ਨਾਲ ਆਪਣੇ ਜੁੜਾਅ ਨੂੰ ਮਜ਼ਬੂਤ ਕਰ ਰਿਹਾ ਹੈ। ਯੂ.
ਪ
ਪੱਤਰਕਾਰ ਸੰਮੇਲਨ ਦੌਰਾਨ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਹਰਜੀਤ ਸਿੰਘ ਗਰੇਵਾਲ। ਤਸਵੀਰ : ਰਾਕੇਸ਼ ਸ਼ਾਹ
27-08-2026
ਚੰਡੀਗੜ੍ਹ, 26 ਅਗਸਤ, (ਅਜਾਇਬ ਸਿੰਘ ਔਜਲਾ)-ਕੌਮੀ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਹਰਜੀਤ ਸਿੰਘ ਗਰੇਵਾਲ ਨੇ ਇਥੇ ਇਕ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਕਮਿਸ਼ਨ ਲੰਬਿਤ ਸ਼ਿਕਾਇਤਾਂ ਦੇ ਹੱਲ ਨੂੰ ਪਹਿਲ ਦੇ ਰਿਹਾ ਹੈ ਅਤੇ ਘੱਟਗਿਣਤੀਆਂ ਦੇ ਅਧਿਕਾਰਾਂ ਦੀ ਰੱਖਿਆ ਕਰਨ ਅਤੇ ਨਿਆਂ, ਸਮਾਨਤਾ ਅਤੇ ਸਮਾਵੇਸ਼ੀ ਵਿਕਾਸ ਨੂੰ ਹੁਲਾਰਾ ਦੇਣ ਲਈ ਘੱਟਗਿਣਤੀ ਭਾਈਚਾਰਿਆਂ ਦੇ ਨਾਲ ਆਪਣੇ ਜੁੜਾਅ ਨੂੰ ਮਜ਼ਬੂਤ ਕਰ ਰਿਹਾ ਹੈ। ਯੂ.ਟੀ. ਸਟੇਟ ਗੈਸਟ ਹਾਊਸ, ਚੰਡੀਗੜ੍ਹ ਵਿਖੇ ਉਨ੍ਹਾਂ ਕਿਹਾ ਕਿ ਕਮਿਸ਼ਨ ਸਾਹਮਣੇ ਲਗਭਗ 7,000 ਸ਼ਿਕਾਇਤਾਂ ਲੰਬਿਤ ਹਨ ਅਤੇ ਕਾਨੂੰਨ ਅਨੁਸਾਰ ਉਨ੍ਹਾਂ ਦਾ ਜਲਦੀ ਤੋਂ ਜਲਦੀ ਨਿਪਟਾਰਾ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਉਨ੍ਹਾਂ ਦੇ ਚੰਡੀਗੜ੍ਹ ਦੌਰੇ ਦਾ ਉਦੇਸ਼ ਪੰਜਾਬ ਵਿਚ ਘੱਟਗਿਣਤੀ ਭਾਈਚਾਰਿਆਂ ਨਾਲ ਜੁੜੇ ਮੁੱਦਿਆਂ ਨੂੰ ਸਮਝਣਾ ਅਤੇ ਸੁਝਾਅ ਇਕੱਤਰ ਕਰਨਾ ਹੈ। ਗਰੇਵਾਲ ਨੇ ਸ੍ਰੀ ਹੇਮਕੁੰਟ ਸਾਹਿਬ ਸਮੇਤ ਧਾਰਮਿਕ ਸਥਾਨਾਂ ਦੀ ਯਾਤਰਾ ਕਰਨ ਵਾਲੇ ਸਿੱਖ ਸ਼ਰਧਾਲੂਆਂ ਦੀ ਸੁਰੱਖਿਆ , ਮਾਣ ਅਤੇ ਸੁਚਾਰੂ ਯਾਤਰਾ ਸੁਨਿਸ਼ਚਿਤ ਕਰਨ ‘ਤੇ ਵੀ ਜ਼ੋਰ ਦਿੱਤਾ। ਇਸ ਮੌਕੇ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਦੇ ਸਮਾਜਿਕ ਨਿਆਂ ਵਿਭਾਗਾਂ ਦੇ ਪ੍ਰਤੀਨਿਧੀਆਂ ਨੇ ਵੀ ਸ਼ਮੂਲੀਅਤ ਕੀਤੀ।