26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਪੀ.ਐਸ.ਪੀ.ਸੀ.ਐਲ. ਵਲੋਂ ਬਿਜਲੀ ਬਿੱਲਾਂ ਨਾਲ ਸੰਬੰਧਿਤ ਸ਼ਿਕਾਇਤਾਂ ਲਈ 24 x 7 ਸਮਰਪਿਤ ਹੈਲਪਲਾਈਨ ਨੰਬਰ ਜਾਰੀ

ਚੰਡੀਗੜ੍ਹ, 26 ਅਗਸਤ (ਅਜੀਤ ਬਿਊਰੋ)-ਪੰਜਾਬ ਦੇ ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਬਿਜਲੀ ਖ਼ਪਤਕਾਰ ਆਪਣੇ ਬਿਜਲੀ ਬਿੱਲਾਂ ਨਾਲ ਸੰਬੰਧਿਤ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਮਰਪਿਤ ਹੈਲਪਲਾਈਨ ਨੰਬਰ +91 1613105055 ਜਾਂ +91 1616650355 ਰਾਹੀਂ ਪੀ. ਐਸ.

Ad Position 21
No active advertisement
ਅਜੀਤ ਡੈਸਕ 27-08-2026
ਚੰਡੀਗੜ੍ਹ, 26 ਅਗਸਤ (ਅਜੀਤ ਬਿਊਰੋ)-ਪੰਜਾਬ ਦੇ ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਬਿਜਲੀ ਖ਼ਪਤਕਾਰ ਆਪਣੇ ਬਿਜਲੀ ਬਿੱਲਾਂ ਨਾਲ ਸੰਬੰਧਿਤ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਮਰਪਿਤ ਹੈਲਪਲਾਈਨ ਨੰਬਰ +91 1613105055 ਜਾਂ +91 1616650355 ਰਾਹੀਂ ਪੀ.ਐਸ.ਪੀ.ਸੀ.ਐਲ. ਨਾਲ ਸੰਪਰਕ ਕਰ ਸਕਦੇ ਹਨ । ਉਨ੍ਹਾਂ ਕਿਹਾ ਕਿ ਇਹ ਨੰਬਰ 24 ਘੰਟੇ ਕਾਰਜਸ਼ੀਲ ਹਨ ਅਤੇ 15 ਦਿਨਾਂ ਦੇ ਅੰਦਰ-ਅੰਦਰ ਖ਼ਪਤਕਾਰਾਂ ਦੀਆਂ ਸਮੱਸਿਆਵਾਂ ਦਾ ਹੱਲ ਹੋ ਜਾਵੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਖ਼ਪਤਕਾਰ ਆਰਜ਼ੀ ਤੌਰ ’ਤੇ ਜਾਰੀ, ਤਰੁਟੀਆਂ ਵਾਲੇ, ਵਧ ਕੇ ਆਏ ਜਾਂ ਕਿਸੇ ਹੋਰ ਸਮੱਸਿਆ ਵਾਲੇ ਬਿਜਲੀ ਬਿੱਲਾਂ ਦੇ ਸੰਬੰਧ ਵਿਚ ਹੁਣ ਇਨ੍ਹਾਂ ਸਮਰਪਿਤ ਹੈਲਪਲਾਈਨ ਨੰਬਰਾਂ ਰਾਹੀਂ ਆਪਣੀਆਂ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ।ਕੈਬਨਿਟ ਮੰਤਰੀ ਨੇ ਕਿਹਾ ਕਿ ਖ਼ਪਤਕਾਰਾਂ ਨੂੰ ਇਹ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਇਨ੍ਹਾਂ ਸਮਰਪਿਤ ਹੈਲਪਲਾਈਨ ਨੰਬਰਾਂ ਰਾਹੀਂ 15 ਦਿਨਾਂ ਦੇ ਅੰਦਰ-ਅੰਦਰ ਆਪਣੀਆਂ ਸ਼ਿਕਾਇਤਾਂ ਦਰਜ ਕਰਵਾ ਦੇਣ ਤਾਂ ਜੋ ਇਸ ਸੰਬੰਧੀ ਪੜਤਾਲ ਕਰਕੇ ਢੁਕਵਾਂ ਨਿਪਟਾਰਾ ਕੀਤਾ ਜਾ ਸਕੇ।ਸ. ਸੌਂਦ ਨੇ ਉਨ੍ਹਾਂ ਖ਼ਪਤਕਾਰਾਂ, ਜਿਨ੍ਹਾਂ ਨੂੰ ਆਮ ਨਾਲੋਂ ਵੱਧ, ਆਰਜ਼ੀ ਤੌਰ ’ਤੇ ਜਾਰੀ ਜਾਂ ਤਰੁਟੀਆਂ ਵਾਲੇ ਤੇ ਵਧ ਕੇ ਆਏ ਬਿਜਲੀ ਬਿੱਲ ਪ੍ਰਾਪਤ ਹੋਏ ਹਨ, ਉਹ ਇਸ ਸਮਰਪਿਤ ਸਹੂਲਤ ਦਾ ਲਾਭ ਉਠਾ ਕੇ ਨਿਰਧਾਰਤ 15 ਦਿਨਾਂ ਦੇ ਅੰਦਰ ਆਪਣੀਆਂ ਸ਼ਿਕਾਇਤਾਂ ਦਰਜ ਕਰਵਾਉਣਾ ਯਕੀਨੀ ਬਣਾਉਣ।ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਸਮਰਪਿਤ ਹੈਲਪਲਾਈਨ ਨੂੰ ਸ਼ੁਰੂ ਕਰਨ ਦਾ ਮੰਤਵ ਖ਼ਪਤਕਾਰਾਂ ਨੂੰ ਬਿਜਲੀ ਬਿੱਲਾਂ ਨਾਲ ਸੰਬੰਧਿਤ ਸ਼ਿਕਾਇਤਾਂ ਦਰਜ ਕਰਾਉਣ ਅਤੇ ਉਨ੍ਹਾਂ ਦੀ ਸਮੇਂ ਸਿਰ ਜਾਂਚ ਲਈ ਇੱਕ ਸਰਲ ਅਤੇ ਸਿੱਧਾ ਮੰਚ ਮੁਹੱਈਆ ਕਰਵਾਉਣਾ ਹੈ।ਬਿਜਲੀ ਮੰਤਰੀ ਨੇ ਖ਼ਪਤਕਾਰਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਬਿਜਲੀ ਖ਼ਪਤਕਾਰਾਂ ਦੇ ਹਿੱਤਾਂ ਦੀ ਰਾਖੀ ਅਤੇ ਬਿਲਿੰਗ ਪ੍ਰਕਿਰਿਆ ਨਾਲ ਸੰਬੰਧਿਤ ਜਾਇਜ਼ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਉਣ ਲਈ ਵਚਨਬੱਧ ਹੈ।
Ad Position 22
No active advertisement
ਪਿਛਲੀ ਖ਼ਬਰ ਖੁੱਡੀਆਂ ਵਲੋਂ ਵੱਖ-ਵੱਖ ਯੂਨੀਅਨਾਂ ਤੇ ਵੈਟਰਨਰੀ ਇੰਸਪੈਕਟਰਾਂ ਨਾਲ ਮੀਟਿੰਗ ਅਗਲੀ ਖ਼ਬਰ ਕੌਮੀ ਘੱਟ ਗਿਣਤੀ ਕਮਿਸ਼ਨ ਸ਼ਿਕਾਇਤਾਂ ਦੇ ਨਿਵਾਰਨ ਤੇ ਘੱਟ ਗਿਣਤੀਆਂ ਦੇ ਅਧਿਕਾਰਾਂ ਦੀ ਸੁਰੱਖਿਆ ’ਤੇ ਧਿਆਨ ਕੇਂਦਰਿਤ ਕਰੇ...
Ad Position 24