ਖੁੱਡੀਆਂ ਵਲੋਂ ਵੱਖ-ਵੱਖ ਯੂਨੀਅਨਾਂ ਤੇ ਵੈਟਰਨਰੀ ਇੰਸਪੈਕਟਰਾਂ ਨਾਲ ਮੀਟਿੰਗ
ਚੰਡੀਗੜ੍ਹ, 26 ਅਗਸਤ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁਲਾਜ਼ਮਾਂ ਦੀ ਭਲਾਈ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਖੇਤੀਬਾੜੀ, ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਇਥੇ ਕਿਸਾਨ ਭਵਨ ਵਿਖੇ ਪੰਜਾਬ ਮੰਡੀ ਬੋਰਡ ਦੇ ਠੇਕਾ ਅਧਾਰਤ ਮੁਲਾਜ਼ਮਾਂ, ਮੰਡੀ ਬੋਰਡ ਵਰਕਰਜ਼ ਯੂਨੀਅਨ ਅਤੇ ਵੈਟਰਨਰੀ ਇੰਸਪੈਕਟਰਾਂ ਦੇ ਵਫ਼ਦ ਨਾਲ ਵੱਖ-ਵੱਖ ਮੀਟਿੰਗਾਂ ਕਰਕੇ ਉਨ੍ਹਾਂ ਦੀਆਂ ਮੰਗਾਂ ਅਤੇ ਸਮੱਸਿਆਵਾਂ ਗੌਰ ਨਾਲ ਸੁਣੀਆਂ। ਗੱਲਬਾਤ ਦੌਰਾਨ ਗੁਰਮੀਤ ਸਿੰਘ ਖੁੱਡੀਆਂ ਨੇ ਕੰਮਕਾਜ, ਰੈਗੂਲਰਾਈਜ਼ੇਸ਼ਨ ਅਤੇ ਸੇਵਾ ਮਾਮਲਿਆਂ ਨਾਲ ਸਬੰਧਤ ਮੰਗਾਂ ਦੀ ਸਮੀਖਿਆ ਕੀਤੀ।
ਚੰਡੀਗੜ੍ਹ, 26 ਅਗਸਤ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁਲਾਜ਼ਮਾਂ ਦੀ ਭਲਾਈ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਖੇਤੀਬਾੜੀ, ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਇਥੇ ਕਿਸਾਨ ਭਵਨ ਵਿਖੇ ਪੰਜਾਬ ਮੰਡੀ ਬੋਰਡ ਦੇ ਠੇਕਾ ਅਧਾਰਤ ਮੁਲਾਜ਼ਮਾਂ, ਮੰਡੀ ਬੋਰਡ ਵਰਕਰਜ਼ ਯੂਨੀਅਨ ਅਤੇ ਵੈਟਰਨਰੀ ਇੰਸਪੈਕਟਰਾਂ ਦੇ ਵਫ਼ਦ ਨਾਲ ਵੱਖ-ਵੱਖ ਮੀਟਿੰਗਾਂ ਕਰਕੇ ਉਨ੍ਹਾਂ ਦੀਆਂ ਮੰਗਾਂ ਅਤੇ ਸਮੱਸਿਆਵਾਂ ਗੌਰ ਨਾਲ ਸੁਣੀਆਂ।ਗੱਲਬਾਤ ਦੌਰਾਨ ਗੁਰਮੀਤ ਸਿੰਘ ਖੁੱਡੀਆਂ ਨੇ ਕੰਮਕਾਜ, ਰੈਗੂਲਰਾਈਜ਼ੇਸ਼ਨ ਅਤੇ ਸੇਵਾ ਮਾਮਲਿਆਂ ਨਾਲ ਸਬੰਧਤ ਮੰਗਾਂ ਦੀ ਸਮੀਖਿਆ ਕੀਤੀ। ਉਨ੍ਹਾਂ ਨੇ ਪੰਜਾਬ ਮੰਡੀ ਬੋਰਡ ਅਤੇ ਪਸ਼ੂ ਪਾਲਣ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਵਿਭਾਗ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਸਾਰੇ ਮਾਮਲਿਆਂ ਦਾ ਤੁਰੰਤ ਨਿਪਟਾਰਾ ਕਰਨਾ ਯਕੀਨੀ ਬਣਾਉਣ।ਇਨ੍ਹਾਂ ਮੀਟਿੰਗਾਂ ਵਿਚ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ, ਡਾਇਰੈਕਟਰ ਪਰਮਦੀਪ ਸਿੰਘ ਵਾਲੀਆ ਅਤੇ ਪਸ਼ੂ ਪਾਲਣ ਵਿਭਾਗ ਤੇ ਪੰਜਾਬ ਮੰਡੀ ਬੋਰਡ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।