27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਸਰਕਾਰੀ ਬੱਸਾਂ ਦੀ ਅੱਜ ਦੀ ਹੜਤਾਲ ਮੁਲਤਵੀ, ਸਰਕਾਰ ਨਾਲ ਮੀਟਿੰਗ ਮਗਰੋਂ ਯੂਨੀਅਨ ਦਾ ਫ਼ੈਸਲਾ ਅੱਜ ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿਚ ਓ.ਪੀ.ਡੀ. ਸੇਵਾਵਾਂ ਰਹਿਣਗੀਆਂ ਠੱਪ

ਫ਼ਿਰੋਜ਼ਪੁਰ, 26 ਅਗਸਤ (ਗੁਰਿੰਦਰ ਸਿੰਘ)-ਪੰਜਾਬ ਵਿਚ ਸਰਕਾਰੀ ਬੱਸਾਂ ਦੀ 27 ਅਗਸਤ ਨੂੰ ਹੋਣ ਵਾਲੀ ਹੜਤਾਲ ਹੁਣ ਨਹੀਂ ਹੋਵੇਗੀ। ਪੰਜਾਬ ਰੋਡਵੇਜ਼, ਪਨਬਸ ਪੀ.

Ad Position 21
No active advertisement
ਅਜੀਤ ਡੈਸਕ 27-08-2026
ਫ਼ਿਰੋਜ਼ਪੁਰ, 26 ਅਗਸਤ (ਗੁਰਿੰਦਰ ਸਿੰਘ)-ਪੰਜਾਬ ਵਿਚ ਸਰਕਾਰੀ ਬੱਸਾਂ ਦੀ 27 ਅਗਸਤ ਨੂੰ ਹੋਣ ਵਾਲੀ ਹੜਤਾਲ ਹੁਣ ਨਹੀਂ ਹੋਵੇਗੀ। ਪੰਜਾਬ ਰੋਡਵੇਜ਼, ਪਨਬਸ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਕੀਤੀ ਗਈ ਮੀਟਿੰਗ ਤੋਂ ਬਾਅਦ ਹੜਤਾਲ ਮੁਲਤਵੀ ਕਰਨ ਦਾ ਫੈਸਲਾ ਲਿਆ ਗਿਆ ਹੈ। ਯੂਨੀਅਨ ਦੇ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਸਰਕਾਰ ਨਾਲ ਮੀਟਿੰਗ ਦੌਰਾਨ ਕਈ ਅਹਿਮ ਮਸਲਿਆਂ ’ਤੇ ਸਹਿਮਤੀ ਬਣੀ ਹੈ। ਗਿੱਲ ਨੇ ਦੱਸਿਆ ਕਿ ਮੀਟਿੰਗ ਦੌਰਾਨ ਕਈ ਮਾਮਲਿਆਂ ’ਤੇ ਸਰਕਾਰ ਵਲੋਂ ਹਾਂ-ਪੱਖੀ ਰੁਖ ਅਪਣਾਇਆ ਗਿਆ, ਜਿਸ ਦੇ ਮੱਦੇਨਜ਼ਰ ਯੂਨੀਅਨ ਨੇ ਰੱਖੜੀ ਦੇ ਤਿਉਹਾਰ ਨੂੰ ਧਿਆਨ ਵਿਚ ਰੱਖਦਿਆਂ 27 ਅਗਸਤ ਦੀ ਹੜਤਾਲ ’ਤੇ ਨਾ ਜਾਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ 27 ਅਗਸਤ ਨੂੰ ਸਰਕਾਰੀ ਬੱਸਾਂ ਦੀਆਂ ਸੇਵਾਵਾਂ ਆਮ ਵਾਂਗ ਚੱਲਣਗੀਆਂ ਅਤੇ ਯਾਤਰੀਆਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਰੇਸ਼ਮ ਸਿੰਘ ਗਿੱਲ ਨੇ ਕਿਹਾ ਕਿ ਹੁਣ ਸਰਵਿਸ ਰੂਲਜ਼ ਤਿਆਰ ਕਰਕੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਪ੍ਰਕਿਰਿਆ ਨੂੰ ਅੱਗੇ ਵਧਾਉਣ ਲਈ ਸਰਕਾਰ ਤੋਂ 10 ਦਿਨਾਂ ਦਾ ਸਮਾਂ ਮੰਗਿਆ ਗਿਆ ਹੈ। ਇਸ ਮਾਮਲੇ ਸੰਬੰਧੀ ਅਗਲੀ ਮੀਟਿੰਗ 6 ਸਤੰਬਰ ਨੂੰ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਸਮੂਹ ਸਿੱਖ ਸੰਗਤਾਂ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਤੇ ਰਿਹਾਈ ਲਈ 29 ਨੂੰ ਅਰਦਾਸ ਕਰਨ-ਜਥੇਦਾਰ ਗੜਗੱਜ ਅਗਲੀ ਖ਼ਬਰ ਪੰਜਾਬ ਦੇ ਲੋਕ ਅਕਾਲੀ-ਭਾਜਪਾ ਗੱਠਜੋੜ ਨੂੰ ਮੂੰਹ ਨਹੀਂ ਲਗਾਉਣਗੇ-ਮੁੱਖ ਮੰਤਰੀ ਮਜੀਠਾ ਹਲਕੇ ਦੇ ਪਿੰਡ ਚਵਿੰਡਾ ਵਿਖੇ ਤਲਬ...
Ad Position 24