27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਪੰਜਾਬ ਨੂੰ ਬਚਾਉਣ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨਾ ਜ਼ਰੂਰੀ-ਸੁਖਬੀਰ ਕਿਹਾ, ਅਕਾਲੀ ਦਲ ਨੇ ਹਮੇਸ਼ਾ ਪੰਜਾਬ ਦੀ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਲਈ ਲੜਾਈ ਲੜੀ

ਮਲੋਟ, 26 ਅਗਸਤ (ਪਾਟਿਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਤੋਂ ਬਾਅਦ ਅੱਜ ਪਹਿਲੀ ਵਾਰ ਮਲੋਟ ਪਹੁੰਚ ਕੇ ਉਨ੍ਹਾਂ ਨੇ ਨਵੀਂ ਦਾਣਾ ਮੰਡੀ ਵਿਚ ਕਰਵਾਈ ਗਈ ‘ਪੰਜਾਬ ਬਚਾਓ’ ਰੈਲੀ ਨੂੰ ਸੰਬੋਧਨ ਕੀਤਾ। ਰੈਲੀ ਦੌਰਾਨ ਵੱਡਾ ਇਕੱਠ ਦੇਖਣ ਨੂੰ ਮਿਲਿਆ।

Ad Position 21
No active advertisement
ਅਜੀਤ ਡੈਸਕ 27-08-2026
ਮਲੋਟ, 26 ਅਗਸਤ (ਪਾਟਿਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਤੋਂ ਬਾਅਦ ਅੱਜ ਪਹਿਲੀ ਵਾਰ ਮਲੋਟ ਪਹੁੰਚ ਕੇ ਉਨ੍ਹਾਂ ਨੇ ਨਵੀਂ ਦਾਣਾ ਮੰਡੀ ਵਿਚ ਕਰਵਾਈ ਗਈ ‘ਪੰਜਾਬ ਬਚਾਓ’ ਰੈਲੀ ਨੂੰ ਸੰਬੋਧਨ ਕੀਤਾ। ਰੈਲੀ ਦੌਰਾਨ ਵੱਡਾ ਇਕੱਠ ਦੇਖਣ ਨੂੰ ਮਿਲਿਆ। ਸੁਖਬੀਰ ਸਿੰਘ ਬਾਦਲ ਦੇ ਮਲੋਟ ਪਹੁੰਚਣ ਮੌਕੇ ਯੂਥ ਅਕਾਲੀ ਦਲ ਦੇ ਆਗੂ ਲੱਪੀ ਈਨਾਖੇੜਾ ਦੀ ਅਗਵਾਈ ਹੇਠ ਨੌਜਵਾਨਾਂ ਨੇ ਦਾਨੇਵਾਲਾ ਚੌਕ ਤੋਂ ਨਵੀਂ ਦਾਣਾ ਮੰਡੀ ਤੱਕ ਮੋਟਰਸਾਈਕਲ ਰੈਲੀ ਕੱਢ ਕੇ ਉਨ੍ਹਾਂ ਦਾ ਸਵਾਗਤ ਕੀਤਾ। ਰੈਲੀ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਦੀ ਅਮਨ-ਸ਼ਾਂਤੀ ਅਤੇ ਗੁਰੂਘਰਾਂ ਦੀ ਮਰਯਾਦਾ ਦੀ ਰਾਖੀ ਕਰਨਾ ਸਮੂਹ ਪੰਜਾਬੀਆਂ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਕੁਝ ਤਾਕਤਾਂ ਦਾ ਇਕੋ-ਇਕ ਨਿਸ਼ਾਨਾ ਬਾਦਲ ਪਰਿਵਾਰ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨਾ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਨਾਵਾਂ ਹੇਠ ਅਕਾਲੀ ਦਲ ਬਣਾਉਣ ਦੀਆਂ ਕੋਸ਼ਿਸ਼ਾਂ ਪੰਜਾਬ ਵਿਚ ਅਕਾਲੀ ਵੋਟਾਂ ਨੂੰ ਵੰਡਣ ਦੀ ਸਾਜ਼ਿਸ਼ ਦਾ ਹਿੱਸਾ ਹਨ। ਉਨ੍ਹਾਂ ਅਕਾਲੀ ਵਰਕਰਾਂ ਨੂੰ ਅਜਿਹੀਆਂ ਕੋਸ਼ਿਸ਼ਾਂ ਤੋਂ ਸੁਚੇਤ ਰਹਿਣ ਦਾ ਸੱਦਾ ਦਿੱਤਾ। ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਦੀ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਲਈ ਲੜਾਈ ਲੜੀ ਹੈ। ਬੰਦੀ ਸਿੰਘਾਂ ਦੇ ਮੁੱਦੇ ’ਤੇ ਉਨ੍ਹਾਂ ਅਕਾਲੀ ਦਲ (ਵਾਰਿਸ ਪੰਜਾਬ ਦੇ) ਨਾਲ ਜੁੜੀਆਂ ਧਿਰਾਂ ’ਤੇ ਨਿਸ਼ਾਨਾ ਸਾਧਦਿਆਂ ਦੋਸ਼ ਲਗਾਇਆ ਕਿ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ਦੀ ਆੜ ਵਿਚ ਅੰਮ੍ਰਿਤਪਾਲ ਸਿੰਘ ਨੂੰ ਜੇਲ੍ਹ ਤੋਂ ਬਾਹਰ ਲਿਆਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਬੇਅਦਬੀ ਦੇ ਮਾਮਲਿਆਂ ਨੂੰ ਲੈ ਕੇ ਸੁਖਬੀਰ ਸਿੰਘ ਨੇ ਕਿਹਾ ਕਿ ਅਕਾਲੀ ਦਲ ਦੇ ਕਿਸੇ ਵਰਕਰ ਦੀ ਸ਼ਮੂਲੀਅਤ ਹੈ ਤਾਂ ਸਰਕਾਰ ਉਸ ਖ਼ਿਲਾਫ਼ ਕਾਰਵਾਈ ਕਰੇ ਪਰ ਬਿਨਾਂ ਸਬੂਤਾਂ ਦੇ ਪੂਰੀ ਪਾਰਟੀ ਤੇ ਪਰਿਵਾਰ ਨੂੰ ਬਦਨਾਮ ਕਰਨਾ ਸਾਜ਼ਿਸ਼ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਸ਼ਗਨ ਸਕੀਮ ਦੀ ਰਕਮ ਵਧਾ ਕੇ ਇਕ ਲੱਖ ਰੁਪਏ ਤੱਕ ਕੀਤੀ ਜਾਵੇਗੀ। ਰੈਲੀ ਦੀ ਅਗਵਾਈ ਹਲਕਾ ਇੰਚਾਰਜ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਮਲੋਟ ਦੇ ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ ਨੇ ਕੀਤੀ। ਇਸ ਮੌਕੇ ਅਕਾਲੀ ਦਲ ਦੇ ਸੀਨੀਅਰ ਆਗੂਆਂ ਵਿਚ ਬਲਵਿੰਦਰ ਸਿੰਘ ਭੂੰਦੜ ਸਾਬਕਾ ਮੰਤਰੀ, ਜਥੇਦਾਰ ਗੁਰਪਾਲ ਸਿੰਘ ਗੋਰਾ, ਇਸਤਰੀ ਵਿੰਗ ਦੀ ਪ੍ਰਧਾਨ ਹਰਗੋਬਿੰਦ ਕੌਰ, ਚੇਅਰਮੈਨ ਬਸੰਤ ਸਿੰਘ ਕੰਗ, ਜਗਜੀਤ ਸਿੰਘ ਹਨੀ ਫ਼ੱਤਣਵਾਲਾ, ਸਰੂਪ ਸਿੰਘ ਨੰਦਗੜ੍ਹ, ਸੁਖਿੰਦਰ ਸਿੰਘ ਭੁੱਲਰ, ਪ੍ਰੀਤਇੰਦਰ ਸਿੰਘ ਸੰਮੇਵਾਲੀ, ਗੁਰਸ਼ਮਿੰਦਰ ਸਿੰਘ ਟੋਨਾ ਲੱਖੇਵਾਲੀ, ਗੁਰਵਿੰਦਰ ਸਿੰਘ ਫੂਲੇਵਾਲਾ, ਗੁਰਮੇਲ ਸਿੰਘ ਲੱਖੇਵਾਲੀ, ਪੁਸ਼ਪਿੰਦਰ ਸਿੰਘ ਲੱਕੜਵਾਲਾ, ਸਰੋਜ ਸਿੰਘ ਸਰਪੰਚ, ਯੂਥ ਆਗੂ ਲੱਪੀ ਈਨਾਖੇੜਾ, ਜਸ਼ਨ ਔਲਖ, ਅਸ਼ੋਕ ਬਜਾਜ ਐੱਮ.ਸੀ., ਪਰਮਿੰਦਰ ਸਿੰਘ ਪੰਮਾ ਬਰਾੜ ਤੇ ਹੋਰ ਸੀਨੀਅਰ ਆਗੂ ਅਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਖੰਡ ਦੀਆਂ ਵੱਧਦੀਆਂ ਕੀਮਤਾਂ ਖ਼ਿਲਾਫ਼ ਪ੍ਰਦਰਸ਼ਨ ਕਰਦੇ ਕਾਂਗਰਸੀਆਂ ’ਤੇ ਪਾਣੀ ਦੀਆਂ ਬੁਛਾੜਾਂ ਪੰਜਾਬ ਲੋਕ ਭਵਨ ਘੇਰਨ ਜਾਂ... ਅਗਲੀ ਖ਼ਬਰ ਕੇਂਦਰੀ ਮੰਤਰੀ ਸ੍ਰੀਨਿਵਾਸਲੂ ਸਮੇਤ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਿਸ਼ਾਹੀ ਵਿਖੇ ਹੋਈ ਨਤਮਸਤ...
Ad Position 24