ਪੰਜਾਬ ਦੇ ਸਰਕਾਰੀ ਸਕੂਲਾਂ ’ਤੇ ਸਵਾਲ ਚੁੱਕਣ ਵਾਲੇ 2022 ਤੋਂ ਪਹਿਲਾਂ ਦੀ ਹਾਲਤ ਨਾਲ ਤੁਲਨਾ ਕਰਨ-ਸਿਸੋਦੀਆ
ਚੰਡੀਗੜ੍ਹ, 26 ਅਗਸਤ (ਅਜੀਤ ਬਿਊਰੋ)-ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਇੰਚਾਰਜ਼ ਮਨੀਸ਼ ਸਿਸੋਦੀਆ ਨੇ ਸੂਬੇ ਦੇ ਸਰਕਾਰੀ ਸਕੂਲਾਂ ’ਤੇ ਸਵਾਲ ਚੁੱਕਣ ਵਾਲਿਆਂ ਨੂੰ ਚੁਣੌਤੀ ਦਿੱਤੀ ਕਿ ਉਹ ਅੱਜ ਦੀ ਪ੍ਰਗਤੀ ਦੀ ਤੁਲਨਾ 2022 ਤੋਂ ਪਹਿਲਾਂ ਦੀ ਮਾੜੀ ਹਾਲਤ ਨਾਲ ਕਰਨ, ਜਦੋਂ ਚਾਰ ਲੱਖ ਬੱਚੇ ਥੱਲੇ ਜ਼ਮੀਨ ‘ਤੇ ਬੈਠਣ ਲਈ ਮਜ਼ਬੂਰ ਸਨ ਅਤੇ ਹਜ਼ਾਰਾਂ ਸਕੂਲਾਂ ਵਿਚ ਪੀਣ ਵਾਲਾ ਪਾਣੀ ਤੱਕ ਨਹੀਂ ਸੀ। ਮਹਿਜ਼ 4.
ਚੰਡੀਗੜ੍ਹ, 26 ਅਗਸਤ (ਅਜੀਤ ਬਿਊਰੋ)-ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਇੰਚਾਰਜ਼ ਮਨੀਸ਼ ਸਿਸੋਦੀਆ ਨੇ ਸੂਬੇ ਦੇ ਸਰਕਾਰੀ ਸਕੂਲਾਂ ’ਤੇ ਸਵਾਲ ਚੁੱਕਣ ਵਾਲਿਆਂ ਨੂੰ ਚੁਣੌਤੀ ਦਿੱਤੀ ਕਿ ਉਹ ਅੱਜ ਦੀ ਪ੍ਰਗਤੀ ਦੀ ਤੁਲਨਾ 2022 ਤੋਂ ਪਹਿਲਾਂ ਦੀ ਮਾੜੀ ਹਾਲਤ ਨਾਲ ਕਰਨ, ਜਦੋਂ ਚਾਰ ਲੱਖ ਬੱਚੇ ਥੱਲੇ ਜ਼ਮੀਨ ‘ਤੇ ਬੈਠਣ ਲਈ ਮਜ਼ਬੂਰ ਸਨ ਅਤੇ ਹਜ਼ਾਰਾਂ ਸਕੂਲਾਂ ਵਿਚ ਪੀਣ ਵਾਲਾ ਪਾਣੀ ਤੱਕ ਨਹੀਂ ਸੀ। ਮਹਿਜ਼ 4.5 ਸਾਲਾਂ ਵਿਚ ਹੋਏ ਬਦਲਾਅ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੇ ਲਗਭਗ 20,000 ਸਰਕਾਰੀ ਸਕੂਲਾਂ ਵਿਚ ਬੁਨਿਆਦੀ ਢਾਂਚੇ ਅਤੇ ਸਿੱਖਿਆ ਦੇ ਮਿਆਰ ਵਿਚ ਵੱਡਾ ਸੁਧਾਰ ਹੋਇਆ ਹੈ, ਜਿਸ ਵਿਚ 9,000 ਤੋਂ ਵੱਧ ਨਵੇਂ ਕਲਾਸਰੂਮ ਅਤੇ ਲੈਬਾਂ, 13,920 ਟਾਇਲਟ, 2 ਲੱਖ ਡੈਸਕ, 10,000 ਤੋਂ ਵੱਧ ਇੰਟਰਐਕਟਿਵ ਪੈਨਲ ਅਤੇ ਚਾਰਦੀਵਾਰੀਆਂ ਸ਼ਾਮਲ ਹਨ। ‘ਆਪ’ ਦੇ ਪੰਜਾਬ ਇੰਚਾਰਜ਼ ਨੇ ਸਰਕਾਰੀ ਸਿੱਖਿਆ ਵਿਚ ਜਨਤਾ ਦੇ ਵਧ ਰਹੇ ਵਿਸ਼ਵਾਸ ਨੂੰ ਵੀ ਰੇਖਾਂਕਿਤ ਕੀਤਾ, ਜਿਸ ਤਹਿਤ 3.64 ਲੱਖ ਬੱਚੇ ਪ੍ਰਾਈਵੇਟ ਸਕੂਲ ਛੱਡ ਕੇ ਸਰਕਾਰੀ ਸਕੂਲਾਂ ਵਿਚ ਆਏ ਹਨ, ‘ਨੀਟ’ ਪਾਸ ਕਰਨ ਵਾਲੇ ਵਿਦਿਆਰਥੀਆਂ ਦੀ ਗਿਣਤੀ 80 ਤੋਂ ਵਧ ਕੇ 882 ਹੋ ਗਈ ਹੈ ਅਤੇ ਪੰਜਾਬ ਪਹਿਲੀ ਤੋਂ 12ਵੀਂ ਜਮਾਤ ਤੱਕ ਏ.ਆਈ. ਦੀ ਪੜ੍ਹਾਈ ਕਰਵਾਉਣ ਵਾਲਾ ਦੇਸ਼ ਦਾ ਪਹਿਲਾ ਰਾਜ ਬਣ ਗਿਆ ਹੈ।