ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ-ਡਾ. ਚੀਮਾ
ਰੂਪਨਗਰ, 27 ਅਗਸਤ (ਸਤਨਾਮ ਸਿੰਘ ਸੱਤੀ)-ਪੰਜਾਬ ਵਿਚ ਮੁਲਾਜ਼ਮਾਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਕੀਤੀ ਗਈ ਮਹਾਂ-ਹੜਤਾਲ ‘ਤੇ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਅਤੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਪੰਜਾਬ ਸਰਕਾਰ ਨੂੰ ਘੇਰਿਆ ਹੈ।
ਰੂਪਨਗਰ, 27 ਅਗਸਤ (ਸਤਨਾਮ ਸਿੰਘ ਸੱਤੀ)-ਪੰਜਾਬ ਵਿਚ ਮੁਲਾਜ਼ਮਾਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਕੀਤੀ ਗਈ ਮਹਾਂ-ਹੜਤਾਲ ‘ਤੇ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਅਤੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਪੰਜਾਬ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਇਤਿਹਾਸ ਵਿਚ ਇਸ ਪੱਧਰ ‘ਤੇ ਮੁਲਾਜ਼ਮਾਂ ਦਾ ਹੜਤਾਲ ‘ਤੇ ਜਾਣਾ ਸਰਕਾਰ ਦੀ ਕਾਰਗੁਜ਼ਾਰੀ ‘ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਡਾ. ਚੀਮਾ ਨੇ ਦੋਸ਼ ਲਾਇਆ ਕਿ ਅਦਾਲਤ ਵਲੋਂ ਦੋ ਵਾਰ ਫ਼ੈਸਲੇ ਆਉਣ ਦੇ ਬਾਵਜੂਦ ਸਰਕਾਰ ਮੁਲਾਜ਼ਮਾਂ ਦਾ 15 ਹਜ਼ਾਰ ਕਰੋੜ ਰੁਪਏ ਤੋਂ ਵੱਧ ਦਾ ਡੀ.ਏ. ਅਤੇ ਏਰੀਅਰ ਜਾਰੀ ਨਹੀਂ ਕਰ ਰਹੀ।