ਪੰਜਾਬ ਸਰਕਾਰ ਹੰਕਾਰ ਤਿਆਗੇ-ਗਿਆਨੀ ਹਰਪ੍ਰੀਤ ਸਿੰਘ
ਚੰਡੀਗੜ੍ਹ, 27 ਅਗਸਤ (ਪ੍ਰੋ. ਅਵਤਾਰ ਸਿੰਘ)-ਅਕਾਲੀ ਦਲ (ਪੁਨਰ-ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਰਕਾਰ ਨੂੰ ਹਰ ਮਸਲੇ ਨੂੰ ਆਪਣੀ ਮੁੱਛ ਦਾ ਸਵਾਲ ਬਣਾਉਣ ਦੀ ਬਜਾਏ ਮੁਲਾਜ਼ਮਾਂ ਦੀ ਗੱਲ ਹਮਦਰਦੀ ਨਾਲ ਸੁਣਨੀ ਚਾਹੀਦੀ ਹੈ।
ਚੰਡੀਗੜ੍ਹ, 27 ਅਗਸਤ (ਪ੍ਰੋ. ਅਵਤਾਰ ਸਿੰਘ)-ਅਕਾਲੀ ਦਲ (ਪੁਨਰ-ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਰਕਾਰ ਨੂੰ ਹਰ ਮਸਲੇ ਨੂੰ ਆਪਣੀ ਮੁੱਛ ਦਾ ਸਵਾਲ ਬਣਾਉਣ ਦੀ ਬਜਾਏ ਮੁਲਾਜ਼ਮਾਂ ਦੀ ਗੱਲ ਹਮਦਰਦੀ ਨਾਲ ਸੁਣਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਹ ਸਰਕਾਰ ਕੰਧ ‘ਤੇ ਲਿਖਿਆ ਸਪੱਸ਼ਟ ਸੁਨੇਹਾ ਵੀ ਪੜ੍ਹਨ ਵਿਚ ਨਾਕਾਮ ਸਾਬਤ ਹੋ ਰਹੀ ਹੈ ਅਤੇ ਵਹਿਮ ਦਾ ਸ਼ਿਕਾਰ ਹੋਣ ਕਰਕੇ ਇਨ੍ਹਾਂ ਨੂੰ ਲਗਦਾ ਹੈ ਕਿ ਇਹ ਤਸ਼ੱਦਦ ਨਾਲ ਸਾਰਿਆਂ ਨੂੰ ਦਬਾ ਲੈਣਗੇ। ਇਸ ਲਈ ਸਰਕਾਰ ਡੀ.ਏ. ਭੁਗਤਾਨ ਕਰਨ ਵਿਚ ਅਦਾਲਤੀ ਹੁਕਮਾਂ ਨੂੰ ਮੰਨਣ ਤੋਂ ਵੀ ਆਨਾ-ਕਾਨੀ ਕਰ ਰਹੀ ਹੈ।