ਮੁਲਾਜ਼ਮਾਂ ਨੂੰ ਧਮਕਾਉਣਾ ਪਵੇਗਾ ਮਹਿੰਗਾ-ਸੁਨੀਲ ਜਾਖੜ
ਚੰਡੀਗੜ੍ਹ, 27 ਅਗਸਤ (ਸੰਦੀਪ ਕੁਮਾਰ ਮਾਹਨਾ)-ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਲੈ ਕੇ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਭਗਵੰਤ ਮਾਨ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਮੁੱਖ ਮੰਤਰੀ ਨੂੰ ਸੱਤਾ ਦਾ ਹੰਕਾਰ ਛੱਡ ਕੇ ਮੁਲਾਜ਼ਮਾਂ ਦੀ ਗੱਲ ਸੁਣਨ ਦੀ ਨਸੀਹਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਆਪਣੇ ਬਣਦੇ ਹੱਕਾਂ ਦੀ ਮੰਗ ਕਰ ਰਹੇ ਮੁਲਾਜ਼ਮਾਂ ਨਾਲ ਟਕਰਾਅ ਦੀ ਨੀਤੀ ਅਪਣਾਉਣ ਦੀ ਬਜਾਏ ਸਰਕਾਰ ਨੂੰ ਗੱਲਬਾਤ ਰਾਹੀਂ ਮਸਲਾ ਹੱਲ ਕਰਨਾ ਚਾਹੀਦਾ ਹੈ।
ਅਜੀਤ ਡੈਸਕ
28-08-2026