ਸਰਕਾਰੀ ਮੁਲਾਜ਼ਮਾਂ ਦੀ ਮਹਾਂ ਹੜਤਾਲ ਨੂੰ ਲੈ ਕੇ ਵੱਖ-ਵੱਖ ਆਗੂਆਂ ਦੇ ਪ੍ਰਤੀਕਰਮ
ਮੁੱਖ ਮੰਤਰੀ ਨੂੰ ਮੁਲਾਜ਼ਮਾਂ ਨਾਲ ਗੱਲ ਕਰਨੀ ਚਾਹੀਦੀ-ਵੜਿੰਗ
ਚੰਡੀਗੜ੍ਹ, 27 ਅਗਸਤ (ਵਿਕਰਮਜੀਤ ਸਿੰਘ ਮਾਨ)-ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਲੰਮੇ ਸਮੇਂ ਤੋਂ ਰੁਕੇ ਡੀ. ਏ.
ਚੰਡੀਗੜ੍ਹ, 27 ਅਗਸਤ (ਵਿਕਰਮਜੀਤ ਸਿੰਘ ਮਾਨ)-ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਲੰਮੇ ਸਮੇਂ ਤੋਂ ਰੁਕੇ ਡੀ.ਏ. ਦੀ ਅਦਾਇਗੀ ਦੀ ਮੰਗ ਕਰ ਰਹੇ ਹੜਤਾਲੀ ਮੁਲਾਜ਼ਮਾਂ ਪ੍ਰਤੀ ਮੁੱਖ ਮੰਤਰੀ ਭਗਵੰਤ ਮਾਨ ਦੇ ਟਕਰਾਅ ਵਾਲੇ ਰਵੱਈਏ ਦੀ ਨਿੰਦਾ ਕੀਤੀ। ਹੜਤਾਲ ਕਰ ਰਹੇ ਮੁਲਾਜ਼ਮਾਂ ਨਾਲ ਮੀਟਿੰਗ ਰੱਦ ਕਰਨ ਅਤੇ ਸਰਕਾਰ ਵਲੋਂ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਤਿਆਰੀ ਸੰਬੰਧੀ ਆਈਆਂ ਖ਼ਬਰਾਂ ’ਤੇ ਪ੍ਰਤੀਕਿਰਿਆ ਦਿੰਦਿਆਂ ਵੜਿੰਗ ਨੇ ਕਿਹਾ ਕਿ ਇਹ ਮੁੱਖ ਮੰਤਰੀ ਅਤੇ ਉਨ੍ਹਾਂ ਦੀ ਸਰਕਾਰ ਨੂੰ ਤਾਨਾਸ਼ਾਹੀ ਅਤੇ ਮਣਮਾਨੇ ਢੰਗ ਨਾਲ ਕੰਮ ਕਰਨ ਦੀ ਬਜਾਇ ਮੁਲਾਜ਼ਮਾਂ ਨਾਲ ਗੱਲ ਕਰਨੀ ਚਾਹੀਦੀ ਹੈ।