28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਬਾਬਾ ਨੰਦ ਸਿੰਘ ਨਾਨਕਸਰ ਵਾਲਿਆਂ ਦੀ 83ਵੀਂ ਬਰਸੀ ਨਮਿਤ ਪਹਿਲੀ ਲੜੀ ਦੇ ਅਖੰਡ ਪਾਠਾਂ ਦੇ ਭੋਗ ਪਾਏ

ਬਾਬਾ ਨੰਦ ਸਿੰਘ ਨਾਨਕਸਰ ਵਾਲਿਆਂ ਦੀ 83ਵੀਂ ਬਰਸੀ ਨਮਿਤ ਪਹਿਲੀ ਲੜੀ ਦੇ ਅਖੰਡ ਪਾਠਾਂ ਦੇ ਭੋਗ ਪਾਏ

Ad Position 21
No active advertisement
ਅਜੀਤ ਡੈਸਕ 28-08-2026

ਜਗਰਾਉਂ, 27 ਅਗਸਤ (ਹਰਵਿੰਦਰ ਸਿੰਘ ਖ਼ਾਲਸਾ)-ਬਾਬਾ ਨੰਦ ਸਿੰਘ ਨਾਨਕਸਰ ਵਾਲਿਆਂ ਦੀ 83ਵੀਂ ਬਰਸੀ ਨਮਿਤ ਗੁਰਦੁਆਰਾ ਨਾਨਕਸਰ ਕਲੇਰਾਂ (ਜਗਰਾਉਂ) ਵਿਖੇ ਚੱਲ ਰਹੇ ਪੰਜ ਰੋਜ਼ਾ ਸਮਾਗਮਾਂ ਵਿਚ ਪਹਿਲੀ ਲੜੀ ਦੇ ਪ੍ਰਕਾਸ਼ ਕਰਵਾਏ ਅਖੰਡ ਪਾਠਾਂ ਦੇ ਭੋਗ ਪਾਏ ਗਏ ਅਤੇ ਦੂਜੀ ਲੜੀ ਦੇ ਅਖੰਡ ਪਾਠ ਸ਼ੁਰੂ ਹੋਏ। ਪ੍ਰਕਾਸ਼ ਕਰਵਾਏ ਅਖੰਡ ਪਾਠਾਂ ਦੇ ਭੋਗਾਂ ਦੀ ਅਰਦਾਸ ਸੰਤ ਬਾਬਾ ਗੁਰਜੀਤ ਸਿੰਘ ਨਾਨਕਸਰ, ਜਦਕਿ ਦੂਸਰੀ ਲੜੀ ਦੇ ਆਰੰਭ ਕੀਤੇ ਅਖੰਡ ਪਾਠਾਂ ਦੀ ਅਰਦਾਸ ਬਾਬਾ ਸੇਵਾ ਸਿੰਘ ਨਾਨਕਸਰ ਵਾਲਿਆਂ ਨੇ ਕੀਤੀ। ਇਸ ਤੋਂ ਇਲਾਵਾ ਬੀਤੀ ਰਾਤ ਰੈਣ ਸੁਬਾਈ ਕੀਰਤਨ ਦਰਬਾਰ ਵੀ ਸਜਾਇਆ ਗਿਆ। ਇਸ ਮੌਕੇ ਸੰਤ ਬਾਬਾ ਘਾਲਾ ਸਿੰਘ ਨਾਨਕਸਰ, ਸੰਤ ਬਾਬਾ ਗੁਰਚਰਨ ਸਿੰਘ ਨਾਨਕਸਰ, ਸੰਤ ਬਾਬਾ ਲੱਖਾ ਸਿੰਘ ਨਾਨਕਸਰ, ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ, ਸੰਤ ਬਾਬਾ ਸੁਖਦੇਵ ਸਿੰਘ ਭੁੱਚੋ ਵਾਲੇ, ਸੰਤ ਬਾਬਾ ਗੁਰਦੇਵ ਸਿੰਘ ਚੰਡੀਗੜ੍ਹ, ਸੰਤ ਬਾਬਾ ਭਾਗ ਸਿੰਘ ਨਾਨਕਸਰ, ਸੰਤ ਬਾਬਾ ਬਲਜੀਤ ਸਿੰਘ ਨਾਨਕਸਰ, ਸੰਤ ਬਾਬਾ ਧੰਨਾ ਸਿੰਘ ਬੜੂੰਦੀ, ਸੰਤ ਬਾਬਾ ਜੋਰਾ ਸਿੰਘ ਬੱਧਨੀਂ, ਸੰਤ ਬਾਬਾ ਜੀਵਾ ਸਿੰਘ ਬੇਗਮਪੁਰਾ, ਬਾਬਾ ਜੁਗਰਾਜ ਸਿੰਘ ਸੁਧਾਰਾ, ਬਾਬਾ ਤੇਜਿੰਦਰ ਸਿੰਘ ਨਾਨਕਸਰ, ਬਾਬਾ ਹਰਬੰਸ ਸਿੰਘ ਨਾਨਕਸਰ, ਬਾਬਾ ਬਲਵੰਤ ਸਿੰਘ ਸੁਖਮਨੀ ਵਾਲੇ, ਬਾਬਾ ਸਤਨਾਮ ਸਿੰਘ ਸੀਸ ਮਹਿਲ, ਬਾਬਾ ਗੁਰਮੀਤ ਸਿੰਘ ਮੋਹੀ, ਬਾਬਾ ਗੁਰਚਰਨ ਸਿੰਘ ਦਿੱਲੀ ਵਾਲੇ, ਬਾਬਾ ਹਰੀ ਸਿੰਘ ਨਾਨਕਸਰ, ਬਾਬਾ ਬਲਵਿੰਦਰ ਸਿੰਘ ਕੁਰਾਲੀ ਆਦਿ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸਿੱਖਿਆਵਾਂ ਜੀਵ ਨੂੰ ਇਕ ਅਕਾਲ ਪੁਰਖ ਨਾਲ ਨਾਲ ਜੋੜਦੀਆਂ ਹਨ। ਉਨ੍ਹਾਂ ਕਿਹਾ ਕਿ ਸੁਖੀ ਜੀਵਨ ਬਤੀਤ ਕਰਨ ਲਈ ਗੁਰੂ ਸਿੱਖਿਆਵਾਂ ’ਤੇ ਪਹਿਰਾ ਦੇਣਾ ਪੈਂਦਾ ਹੈ। ਇਸ ਮੌਕੇ ਭਾਈ ਬਲਦੇਵ ਸਿੰਘ ਬੀੜ ਗਗੜਾ, ਭਾਈ ਗੇਜਾ ਸਿੰਘ, ਭਾਈ ਜਸਵਿੰਦਰ ਸਿੰਘ ਬਿੰਦੀ ਨੇ ਦੱਸਿਆ ਕਿ 28 ਅਗਸਤ ਨੂੰ ਸਵੇਰੇ 8 ਵਜੇ ਨਗਰ ਕੀਰਤਨ, 29 ਨੂੰ ਦੂਸਰੀ ਲੜੀ ਦੇ ਅਖੰਡ ਪਾਠਾਂ ਦੇ ਭੋਗ ਪੈਣ ਉਪਰੰਤ ਸਮਾਪਤੀ ਸਮਾਗਮ ਹੋਵੇਗਾ। ਇਸ ਵਿਚ ਤਖ਼ਤ ਸਾਹਿਬਾਨਾਂ ਦੇ ਜਥੇਦਾਰ ਸਾਹਿਬ, ਸੰਤ ਮਹਾਂਪੁਰਖ, ਕੀਰਤਨੀ ਜਥਿਆਂ ਤੋਂ ਇਲਾਵਾ ਵੱਖ-ਵੱਖ ਰਾਜਨੀਤਿਕ, ਸਮਾਜਿਕ ਆਦਿ ਸੰਸਥਾਵਾਂ ਦੇ ਆਗੂ ਪਹੁੰਚ ਕੇ ਸ਼ਰਧਾ ਦੇ ਫੁੱਲ ਭੇਟ ਕਰਨਗੇ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਸਾਬਕਾ ਵਿਧਾਇਕ ਐੱਸ.ਆਰ. ਕਲੇਰ, ਸੁਰਜੀਤ ਸਿੰਘ ਕਲੇਰ, ਮਨਦੀਪ ਸਿੰਘ, ਬਲਜਿੰਦਰ ਸਿੰਘ, ਸਰਬਜੀਤ ਸਿੰਘ ਕਪੂਰਥਲਾ, ਜਗਤਾਰ ਸਿੰਘ, ਜਗਵੰਤ ਸਿੰਘ, ਸੁਰਜੀਤ ਸਿੰਘ, ਹਰਚਰਨ ਸਿੰਘ ਤੂਰ, ਕਮਲਜੀਤ ਸਿੰਘ ਬਰਾੜ, ਡਾ. ਚੰਦ ਸਿੰਘ ਡੱਲਾ, ਦੀਦਾਰ ਸਿੰਘ ਮਲਕ, ਦਲੇਰ ਸਿੰਘ ਲੁਧਿਆਣਾ, ਲਖਵਿੰਦਰ ਸਿੰਘ ਦਿੱਲੀ, ਗੁਰਵਿੰਦਰ ਸਿੰਘ ਬਿੰਦਰ ਮਨੀਲਾ, ਜਤਿੰਦਰ ਸਿੰਘ ਜੱਟ ਗਰੇਵਾਲ, ਬਿੰਦਰ ਸਿੰਘ, ਜਗਤਾਰ ਸਿੰਘ, ਗੁਰਦੀਪ ਸਿੰਘ ਦੀਪਾ, ਨਿਰਭੈ ਸਿੰਘ ਸਿੱਧੂ, ਪ੍ਰਮਜੀਤ ਸਿੰਘ ਧਰਮਸਿੰਘਵਾਲਾ, ਸਤਿੰਦਰਪਾਲ ਸਿੰਘ ਕਾਕਾ ਗਰੇਵਾਲ, ਸਵਪ੍ਰੀਤ ਸਿੰਘ ਕਾਉਂਕੇ, ਹਰੀ ਸਿੰਘ ਕਾਉਂਕੇ, ਡਾ: ਦਰਸ਼ਨ ਸਿੰਘ, ਮਨਿੰਦਰ ਸਿੰਘ ਮੰਨੀ ਕੈਲਪੁਰ, ਹਰਪਾਲ ਸਿੰਘ ਖ਼ਾਲਸਾ, ਰਾਜਨ ਸਿੰਘ ਝਾਂਜੀ ਆਦਿ ਵੀ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਨਤੀਜੇ ਸ਼ਾਨਦਾਰ ਰਹੇ ਅਗਲੀ ਖ਼ਬਰ ਈ.ਡੀ. ਪੱਤਰ ਮਾਮਲੇ ’ਚ ਹਾਈ ਕੋਰਟ ਦਾ ਪੰਜਾਬ ਸਰਕਾਰ ਨੂੰ ਸਵਾਲ, ਹੁਣ ਤੱਕ ਕੀ ਕਾਰਵਾਈ ਕੀਤੀ ?
Ad Position 24