28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਕੇਜਰੀਵਾਲ ਵਲੋਂ ਮੈਡੀਕਲ ਗ੍ਰੈਜੂਏਟਾਂ ਦੇ ਸੰਘਰਸ਼ ਦੀ ਹਮਾਇਤ, ਸਿਹਤ ਸਹੂਲਤਾਂ ’ਤੇ ਚਿੰਤਾ ਪ੍ਰਗਟਾਈ

ਨਵੀਂ ਦਿੱਲੀ, 27 ਅਗਸਤ (ਪੀਟੀਆਈ): ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਵਿਦੇਸ਼ੀ ਮੈਡੀਕਲ ਗ੍ਰੈਜੂਏਟਾਂ ਦੀ ਪ੍ਰੀਖਿਆ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਮੈਡੀਕਲ ਗ੍ਰੈਜੂਏਟਾਂ ਦੀ ਹਮਾਇਤ ਕੀਤੀ । ਇਸ ਦੇ ਨਾਲ ਹੀ ਉਨ੍ਹਾਂ ਨੇ ਦਿੱਲੀ ਦੇ ਗੁਰੂ ਤੇਗ ਬਹਾਦਰ (ਜੀ.

Ad Position 21
No active advertisement
ਅਜੀਤ ਡੈਸਕ 28-08-2026
ਨਵੀਂ ਦਿੱਲੀ, 27 ਅਗਸਤ (ਪੀਟੀਆਈ): ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਵਿਦੇਸ਼ੀ ਮੈਡੀਕਲ ਗ੍ਰੈਜੂਏਟਾਂ ਦੀ ਪ੍ਰੀਖਿਆ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਮੈਡੀਕਲ ਗ੍ਰੈਜੂਏਟਾਂ ਦੀ ਹਮਾਇਤ ਕੀਤੀ । ਇਸ ਦੇ ਨਾਲ ਹੀ ਉਨ੍ਹਾਂ ਨੇ ਦਿੱਲੀ ਦੇ ਗੁਰੂ ਤੇਗ ਬਹਾਦਰ (ਜੀ.ਟੀ.ਬੀ.) ਹਸਪਤਾਲ ਵਿਚ ਸਿਹਤ ਸਹੂਲਤਾਂ ਦੀ ਉਪਲਬਧਤਾ ਨੂੰ ਲੈ ਕੇ ਵੀ ਚਿੰਤਾ ਜਤਾਈ । ਕੇਜਰੀਵਾਲ ਨੇ ‘ਐਕਸ’ ’ਤੇ ਇੱਕ ਪੋਸਟ ਵਿਚ ਕਿਹਾ ਕਿ ਹਜ਼ਾਰਾਂ ਡਾਕਟਰ ਗੌਤਮ ਨਗਰ ਸਥਿਤ ਮਹਾਰਾਜਾ ਰਣਜੀਤ ਸਿੰਘ ਪਾਰਕ ਵਿਚ ਪ੍ਰਦਰਸ਼ਨ ਕਰ ਰਹੇ ਹਨ । ਇਹ ਡਾਕਟਰ ਨੈਸ਼ਨਲ ਬੋਰਡ ਆਫ ਐਗਜ਼ਾਮੀਨੇਸ਼ਨਜ਼ ਇਨ ਮੈਡੀਕਲ ਸਾਇੰਸਿਜ਼ (ਐਨ. ਬੀ. ਈ. ਐਮ. ਐਸ.) ਤੋਂ ਜਵਾਬਦੇਹੀ ਦੀ ਮੰਗ ਕਰ ਰਹੇ ਹਨ । ਐਨ.ਬੀ.ਈ.ਐਮ.ਐਸ. ਕੇਂਦਰੀ ਸਿਹਤ ਮੰਤਰਾਲੇ ਦੇ ਅਧੀਨ ਕੰਮ ਕਰਦਾ ਹੈ । ਉਨ੍ਹਾਂ ਕਿਹਾ ਕਿ ਡਾ. ਜਸਵੰਤ ਯਾਦਵ ਪਿਛਲੇ ਅੱਠ ਦਿਨਾਂ ਤੋਂ ਭੁੱਖ ਹੜਤਾਲ ’ਤੇ ਹਨ ਅਤੇ ਹੋਰ ਡਾਕਟਰ ਵੀ ਉਨ੍ਹਾਂ ਦੇ ਨਾਲ ਪ੍ਰਦਰਸ਼ਨ ਕਰ ਰਹੇ ਹਨ । ਕੇਜਰੀਵਾਲ ਨੇ ਕਿਹਾ ਕਿ ਇਹ ਪ੍ਰਦਰਸ਼ਨ ਫਾਰਨ ਮੈਡੀਕਲ ਗ੍ਰੈਜੂਏਟਸ ਐਗਜ਼ਾਮੀਨੇਸ਼ਨ (ਐਫ. ਐਮ. ਜੀ. ਈ.) ਵਿਚ ਸੁਧਾਰਾਂ ਦੀ ਮੰਗ ਨੂੰ ਲੈ ਕੇ ਹੈ । ਉਨ੍ਹਾਂ ਕਿਹਾ ਕਿ ‘ਆਪ’ ਡਾਕਟਰਾਂ ਦੀਆਂ ਮੰਗਾਂ ਦਾ ਸਮਰਥਨ ਕਰਦੀ ਹੈ ਅਤੇ ਪਾਰਟੀ ਆਗੂ ਤੇ ਸਾਬਕਾ ਵਿਧਾਇਕ ਸੋਮਨਾਥ ਭਾਰਤੀ ਪ੍ਰਦਰਸ਼ਨਕ ਾਰੀਆਂ ਦੇ ਸੰਪਰਕ ਵਿਚ ਹਨ। ਇਸ ਦੌਰਾਨ ‘ਆਪ’ ਦੀ ਦਿੱਲੀ ਇਕਾਈ ਦੇ ਮੁਖੀ ਸੌਰਭ ਭਾਰਦਵਾਜ ਨੇ ਜੀ.ਟੀ.ਬੀ. ਹਸਪਤਾਲ ਦੇ ਕੰਮਕਾਜ ’ਤੇ ਸਵਾਲ ਚੁੱਕੇ।
Ad Position 22
No active advertisement
ਪਿਛਲੀ ਖ਼ਬਰ ਰੱਖੜੀ ਸਤਿਕਾਰ ਅਤੇ ਆਪਸੀ ਜ਼ਿੰਮੇਵਾਰੀ ਦੀਆਂ ਭਾਵਨਾਵਾਂ ਦਾ ਪ੍ਰਤੀਕ-ਰਾਸ਼ਟਰਪਤੀ ਮੁਰਮੂ ਅਗਲੀ ਖ਼ਬਰ ਪ੍ਰਧਾਨ ਮੰਤਰੀ ਦੀ ਰਿਹਾਇਸ਼ ਨੇੜੇ 53 ਏਕੜ ਜ਼ਮੀਨ ’ ਤੇ ਕੇਂਦਰ ਨੇ ਲਿਆ ਕਬਜ਼ਾ
Ad Position 24