ਪਾਕਿਸਤਾਨ ਦੇ ਕੋਇਟਾ ’ਚ ਇਤਿਹਾਸਕ ਗੁਰਦੁਆਰਾ ਸਾਹਿਬ ਢਾਹ ਕੇ ਕਮਰਸ਼ੀਅਲ ਪਲਾਜ਼ਾ ਬਣਾਉਣਾ ਸਿੱਖ ਵਿਰਾਸਤ ’ਤੇ ਹਮਲਾ-ਧਾਮੀ
ਅੰਮ੍ਰਿਤਸਰ, 28 ਅਗਸਤ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਦੀ ਰਾਜਧਾਨੀ ਕੋਇਟਾ ’ਚ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੀ ਇਤਿਹਾਸਕ ਇਮਾਰਤ ਨੂੰ ਢਾਹ ਕੇ ਉਥੇ ਕਮਰਸ਼ੀਅਲ ਸ਼ਾਪਿੰਗ ਪਲਾਜ਼ਾ ਬਣਾਏ ਜਾਣ ਦੀਆਂ ਖ਼ਬਰਾਂ ਤੇ ਪ੍ਰਤੀਕਰਮ ਦਿੰਦਿਆਂ ਇਸ ਨੂੰ ਬੇਹੱਦ ਗੰਭੀਰ ਤੇ ਚਿੰਤਾ ਵਾਲਾ ਮਾਮਲਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿਚ ਸਿੱਖ ਗੁਰੂ ਸਾਹਿਬਾਨ ਤੋਂ ਇਲਾਵਾ ਸਿੱਖ ਇਤਿਹਾਸ ਅਤੇ ਵਿਰਾਸਤ ਨਾਲ ਸੰਬੰਧਿਤ ਅਨੇਕਾਂ ਗੁਰਦੁਆਰੇ ਮੌਜੂਦ ਹਨ।
ਅੰਮ੍ਰਿਤਸਰ, 28 ਅਗਸਤ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਦੀ ਰਾਜਧਾਨੀ ਕੋਇਟਾ ’ਚ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੀ ਇਤਿਹਾਸਕ ਇਮਾਰਤ ਨੂੰ ਢਾਹ ਕੇ ਉਥੇ ਕਮਰਸ਼ੀਅਲ ਸ਼ਾਪਿੰਗ ਪਲਾਜ਼ਾ ਬਣਾਏ ਜਾਣ ਦੀਆਂ ਖ਼ਬਰਾਂ ਤੇ ਪ੍ਰਤੀਕਰਮ ਦਿੰਦਿਆਂ ਇਸ ਨੂੰ ਬੇਹੱਦ ਗੰਭੀਰ ਤੇ ਚਿੰਤਾ ਵਾਲਾ ਮਾਮਲਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿਚ ਸਿੱਖ ਗੁਰੂ ਸਾਹਿਬਾਨ ਤੋਂ ਇਲਾਵਾ ਸਿੱਖ ਇਤਿਹਾਸ ਅਤੇ ਵਿਰਾਸਤ ਨਾਲ ਸੰਬੰਧਿਤ ਅਨੇਕਾਂ ਗੁਰਦੁਆਰੇ ਮੌਜੂਦ ਹਨ। ਇਹ ਧਾਰਮਿਕ ਅਤੇ ਵਿਰਾਸਤੀ ਅਸਥਾਨ ਸਿੱਖ ਕੌਮ ਦੀ ਇਤਿਹਾਸਕ ਪਛਾਣ ਅਤੇ ਵਿਰਾਸਤ ਦੀਆਂ ਨਿਸ਼ਾਨੀਆਂ ਹਨ, ਇਨ੍ਹਾਂ ਨੂੰ ਢਾਹ ਕੇ ਵਪਾਰਕ ਉਸਾਰੀਆਂ ਕਰਨਾ ਸਿੱਖ ਭਾਵਨਾਵਾਂ ਦਾ ਨਿਰਾਦਰ ਹੈ।ਉਨ੍ਹਾਂ ਪਾਕਿਸਤਾਨ ਸਰਕਾਰ ਅਤੇ ਸੰਬੰਧਿਤ ਅਧਿਕਾਰੀਆਂ ਨੂੰ ਕਿਹਾ ਕਿ ਉਹ ਤੁਰੰਤ ਦਖ਼ਲ ਦੇ ਕੇ ਚੱਲ ਰਹੀ ਉਸਾਰੀ ਨੂੰ ਰੋਕਣ ਅਤੇ ਗੁਰਦੁਆਰਾ ਸਾਹਿਬ ਦੀ ਜਾਇਦਾਦ ਨੂੰ ਸਿੱਖ ਕੌਮ ਦੇ ਹਵਾਲੇ ਕੀਤਾ ਜਾਵੇ। ਉਨ੍ਹਾਂ ਨੇ ਭਾਰਤ ਦੇ ਵਿਦੇਸ਼ ਮੰਤਰਾਲੇ ਨੂੰ ਵੀ ਇਹ ਮਾਮਲਾ ਕੂਟਨੀਤਕ ਤੌਰ ’ਤੇ ਪਾਕਿਸਤਾਨ ਸਰਕਾਰ ਕੋਲ ਉਠਾਉਣ ਦੀ ਅਪੀਲ ਕੀਤੀ।