29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

12 ਸਾਲਾ ਵਿਦਿਆਰਥਣ ਨਾਲ ਜਬਰ-ਜਨਾਹ ਦੇ ਦੋਸ਼ ’ਚ ਸਕੂਲ ਹੈੱਡਮਾਸਟਰ ਗ੍ਰਿਫ਼ਤਾਰ

ਹੁਸ਼ਿਆਰਪੁਰ, 28 ਅਗਸਤ (ਬਲਜਿੰਦਰਪਾਲ ਸਿੰਘ)-ਜ਼ਿਲ੍ਹੇ ਦੇ ਥਾਣਾ ਹਰਿਆਣਾ ਦੇ ਅਧੀਨ ਪੈਂਦੇ ਪਿੰਡ ਅਰਨਿਆਲਾ ਸ਼ਾਹਪੁਰ ’ਚ ਸਥਿਤ ਸਰਕਾਰੀ ਮਿਡਲ ਸਕੂਲ ’ਚ ਪੜ੍ਹਦੀ 12 ਸਾਲਾ ਵਿਦਿਆਰਥਣ ਨਾਲ ਜਬਰ ਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਵਿਦਿਆਰਥਣ ਦੇ ਪਿਤਾ ਦੀ ਸ਼ਿਕਾਇਤ ’ਤੇ ਆਧਾਰ ’ਤੇ ਪੁਲਿਸ ਨੇ ਸਕੂਲ ਦੇ ਹੈੱਡਮਾਸਟਰ ਅਨੁਜ ਵਾਸੂਦੇਵ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Ad Position 21
No active advertisement
ਅਜੀਤ ਡੈਸਕ 29-08-2026
ਹੁਸ਼ਿਆਰਪੁਰ, 28 ਅਗਸਤ (ਬਲਜਿੰਦਰਪਾਲ ਸਿੰਘ)-ਜ਼ਿਲ੍ਹੇ ਦੇ ਥਾਣਾ ਹਰਿਆਣਾ ਦੇ ਅਧੀਨ ਪੈਂਦੇ ਪਿੰਡ ਅਰਨਿਆਲਾ ਸ਼ਾਹਪੁਰ ’ਚ ਸਥਿਤ ਸਰਕਾਰੀ ਮਿਡਲ ਸਕੂਲ ’ਚ ਪੜ੍ਹਦੀ 12 ਸਾਲਾ ਵਿਦਿਆਰਥਣ ਨਾਲ ਜਬਰ ਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਵਿਦਿਆਰਥਣ ਦੇ ਪਿਤਾ ਦੀ ਸ਼ਿਕਾਇਤ ’ਤੇ ਆਧਾਰ ’ਤੇ ਪੁਲਿਸ ਨੇ ਸਕੂਲ ਦੇ ਹੈੱਡਮਾਸਟਰ ਅਨੁਜ ਵਾਸੂਦੇਵ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਕੋਲ ਦਰਜ਼ ਕਰਵਾਈ ਸ਼ਿਕਾਇਤ ’ਚ ਵਿਦਿਆਰਥਣ ਦੇ ਪਿਤਾ ਨੇ ਦੱਸਿਆ ਕਿ ਉਸ ਦੀ ਲੜਕੀ ਪਿਛਲੇ ਕੁਝ ਦਿਨਾਂ ਤੋਂ ਸਕੂਲ ਨਹੀਂ ਜਾ ਰਹੀ ਸੀ ਅਤੇ ਇਸ ਸੰਬੰਧੀ ਉਸ ਨੂੰ ਪੁੱਛਣ ’ਤੇ ਲੜਕੀ ਨੇ ਰੋਂਦੇ ਹੋਏ ਦੋਸ਼ ਲਗਾਇਆ ਕਿ ਸਕੂਲ ਦਾ ਹੈੱਡਮਾਸਟਰ ਉਸ ਨੂੰ ਕਾਫ਼ੀ ਸਮੇਂ ਤੋਂ ਤੰਗ ਪ੍ਰੇਸ਼ਾਨ ਕਰ ਰਿਹਾ ਸੀ ਅਤੇ ਉਸ ਨਾਲ ਕਥਿਤ ਤੌਰ ’ਤੇ ਗ਼ਲਤ ਹਰਕਤਾਂ ਵੀ ਕਰਦਾ ਸੀ। ਵਿਦਿਆਰਥਣ ਅਨੁਸਾਰ ਕਥਿਤ ਦੋਸ਼ੀ ਉਸ ਨੂੰ ਇਸ ਸੰਬੰਧੀ ਕਿਸੇ ਨੂੰ ਦੱਸਣ ’ਤੇ ਸਕੂਲ ’ਚੋਂ ਉਸ ਦਾ ਨਾਂਅ ਕੱਟਣ ਦੀ ਧਮਕੀ ਵੀ ਦਿੰਦਾ ਸੀ। ਸ਼ਿਕਾਇਤ ਅਨੁਸਾਰ 11 ਅਗਸਤ ਨੂੰ ਵਿਦਿਆਰਥਣ ਦਾ ਪਿਤਾ ਉਸ ਨੂੰ ਸਕੂਲ ਛੱਡ ਕੇ ਆਇਆ ਸੀ, ਜਿਸ ਤੋਂ ਬਾਅਦ ਹੈੱਡਮਾਸਟਰ ਨੇ ਉਸ ਨੂੰ ਦਿਨ ਭਰ ਤੰਗ ਪ੍ਰੇਸ਼ਾਨ ਕੀਤਾ। ਸਕੂਲ ’ਚੋਂ ਛੁੱਟੀ ਤੋਂ ਬਾਅਦ ਹੈੱਡਮਾਸਟਰ ਕਥਿਤ ਤੌਰ ’ਤੇ ਉਕਤ ਵਿਦਿਆਰਥਣ ਨੂੰ ਜ਼ਬਰਦਸਤੀ ਆਪਣੀ ਕਾਰ ’ਚ ਬਿਠਾ ਕੇ ਲੈ ਗਿਆ। ਵਿਦਿਆਰਥਣ ਨੇ ਦੋਸ਼ ਲਗਾਇਆ ਕਿ ਰਸਤੇ ’ਚ ਸ਼ਮਸ਼ਾਨਘਾਟ ਨਜ਼ਦੀਕ ਕਥਿਤ ਦੋਸ਼ੀ ਨੇ ਉਸ ਨੂੰ ਕੋਈ ਨਸ਼ੀਲੀ ਗੋਲੀ ਖਿਲਾ ਦਿੱਤੀ ਅਤੇ ਉਸ ਨਾਲ ਜਬਰ ਜਨਾਹ ਕੀਤਾ। ਇਸ ਤੋਂ ਬਾਅਦ ਉਹ ਉਸ ਨੂੰ ਉਸਦੇ ਘਰ ਤੋਂ ਕਰੀਬ 500 ਮੀਟਰ ਦੂੁਰ ਕਾਰ ਚੋਂ ਹੇਠਾਂ ਉਤਾਰ ਕੇ ਚਲਾ ਗਿਆ। ਥਾਣਾ ਹਰਿਆਣਾ ਪੁਲਿਸ ਨੇ ਵਿਦਿਆਰਥਣ ਦੇ ਪਿਤਾ ਦੇ ਬਿਆਨਾਂ ਦੇ ਆਧਾਰ ’ਤੇ ਸੰਬੰਧਿਤ ਧਾਰਾਵਾਂ ਅਤੇ ਬਾਲ ਸੁਰੱਖਿਆ ਕਾਨੂੰਨ ਤਹਿਤ ਮਾਮਲਾ ਦਰਜ਼ ਕਰ ਲਿਆ ਹੈ। ਇਸ ਸੰਬੰਧੀ ਥਾਣਾ ਹਰਿਆਣਾ ਦੇ ਐੱਸ.ਐੱਚ.ਓ. ਗੁਰਬਚਨ ਸਿੰਘ ਨੇ ਦੱਸਿਆ ਕਿ ਵਿਦਿਆਰਥਣ ਦੇ ਪਿਤਾ ਦੀ ਲਿਖਤੀ ਸ਼ਿਕਾਇਤ ਦੇ ਆਧਾਰ ’ਤੇ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਕਥਿਤ ਦੋਸ਼ੀ ਹੈੱਡਮਾਸਟਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਘਟਨਾ ਨਾਲ ਜੁੜੇ ਤੱਥਾਂ ਅਤੇ ਹੋਰਨਾਂ ਪਹਿਲੂਆਂ ਦੇ ਆਧਾਰ ’ਤੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਸੱਜਣ ਕੁਮਾਰ ਦੇ ਸ਼ਰਧਾਂਜਲੀ ਸਮਾਗਮ ’ਚ ਭਾਜਪਾ-ਕਾਂਗਰਸ ਆਗੂਆਂ ਦੀ ਸ਼ਮੂਲੀਅਤ ਮੰਦਭਾਗੀ-ਬਲਤੇਜ ਪੰਨੂ ਅਗਲੀ ਖ਼ਬਰ ਪਾਕਿਸਤਾਨ ਦੇ ਕੋਇਟਾ ’ਚ ਇਤਿਹਾਸਕ ਗੁਰਦੁਆਰਾ ਸਾਹਿਬ ਢਾਹ ਕੇ ਕਮਰਸ਼ੀਅਲ ਪਲਾਜ਼ਾ ਬਣਾਉਣਾ ਸਿੱਖ ਵਿਰਾਸਤ ’ਤੇ ਹਮਲਾ-ਧਾਮੀ
Ad Position 24