29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਸ਼੍ਰੋਮਣੀ ਅਕਾਲੀ ਦਲ ( ਅ ) ਵਲੋਂ ‘ ਸਾਚਾ ਗੁਰੂ ਲਾਧੋ ਰੇ ... ਮੀਰੀ ਪੀਰੀ ਖ਼ਾਲਿਸਤਾਨੀ ਪੰਥਕ ਕਾਨਫਰੰਸ ’ ‘ਵੰਦੇ ਮਾਤਰਮ’ ਰਾਹੀਂ ਸਿੱਖਾਂ ’ਤੇ ਹਿੰਦੂਤਵ ਕਾਨੂੰਨ ਥੋਪਣ ਦੀ ਕੋਸ਼ਿਸ਼-ਸਿਮਰਨਜੀਤ ਸਿੰਘ ਮਾਨ

ਬਾਬਾ ਬਕਾਲਾ ਸਾਹਿਬ (ਅੰਮ੍ਰਿਤਸਰ), 28 ਅਗਸਤ (ਜਸਵੰਤ ਸਿੰਘ ਜੱਸ, ਸ਼ੇਲਿੰਦਰਜੀਤ ਸਿੰਘ ਰਾਜਨ)-ਸ਼੍ਰੋਮਣੀ ਅਕਾਲੀ ਦਲ (ਅ) ਵਲੋਂ ਪਾਰਟੀ ਪ੍ਰਧਾਨ ਸਿਮਰਨਜੀਤ ਮਾਨ ਦੀ ਅਗਵਾਈ ਵਿਚ ਇਥੇ ਬਾਬਾ ਬਕਾਲਾ ਸਾਹਿਬ ਵਿਖੇ ‘ਸਾਚਾ ਗੁਰੂ ਲਾਧੋ ਰੇ.. ਮੀਰੀ ਪੀਰੀ ਖ਼ਾਲਿਸਤਾਨੀ ਪੰਥਕ ਕਾਨਫਰੰਸ’ ਕਰਵਾਈ ਗਈ।

Ad Position 21
No active advertisement
ਕਾਨਫ਼ਰੰਸ ਨੂੰ ਸੰਬੋਧਨ ਕਰਦੇ ਹੋਏ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ। ਨਾਲ ਹਰਪਾਲ ਸਿੰਘ ਬਲੇਰ ਤੇ ਹੋਰ ਪਾਰਟੀ ਆਗੂ। ਤਸਵੀਰ : ਨਿਰਮਲ ਸਟੂਡੀਓ 29-08-2026
ਬਾਬਾ ਬਕਾਲਾ ਸਾਹਿਬ (ਅੰਮ੍ਰਿਤਸਰ), 28 ਅਗਸਤ (ਜਸਵੰਤ ਸਿੰਘ ਜੱਸ, ਸ਼ੇਲਿੰਦਰਜੀਤ ਸਿੰਘ ਰਾਜਨ)-ਸ਼੍ਰੋਮਣੀ ਅਕਾਲੀ ਦਲ (ਅ) ਵਲੋਂ ਪਾਰਟੀ ਪ੍ਰਧਾਨ ਸਿਮਰਨਜੀਤ ਮਾਨ ਦੀ ਅਗਵਾਈ ਵਿਚ ਇਥੇ ਬਾਬਾ ਬਕਾਲਾ ਸਾਹਿਬ ਵਿਖੇ ‘ਸਾਚਾ ਗੁਰੂ ਲਾਧੋ ਰੇ.. ਮੀਰੀ ਪੀਰੀ ਖ਼ਾਲਿਸਤਾਨੀ ਪੰਥਕ ਕਾਨਫਰੰਸ’ ਕਰਵਾਈ ਗਈ। ਇਸ ਮੌਕੇ ਸੰਬੋਧਨ ਕਰਦਿਆਂ ਪਾਰਟੀ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਨੇ ਹਿੰਦੂ ਧਰਮ ਦੀ ਰੱਖਿਆ ਲਈ ਆਪਣਾ ਮਹਾਨ ਬਲੀਦਾਨ ਦਿੱਤਾ ਸੀ। ਉਨ੍ਹਾਂ ਦੋਸ਼ ਲਾਇਆ ਕਿ ਅੱਜ ‘ਵੰਦੇ ਮਾਤਰਮ’ ਵਰਗੇ ਗੀਤਾਂ ਦੇ ਗਾਇਣ ਰਾਹੀਂ ਹਿੰਦੂਤਵ ਵਿਚਾਰਧਾਰਾ ਨੂੰ ਸਿੱਖਾਂ ’ਤੇ ਥੋਪਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਜੋਕੇ ਸਮਿਆਂ ਵਿਚ ਸਿੱਖਾਂ ਨਾਲ ਵਿਦੇਸ਼ਾਂ ਵਿਚ ਵੀ ਵਾਪਰ ਰਹੀਆਂ ਘਟਨਾਵਾਂ ਨੂੰ ਗੰਭੀਰਤਾ ਨਾਲ ਲੈਣ ਅਤੇ ਪੰਥ ਨੂੰ ਇਸ ਪ੍ਰਤੀ ਜਾਗਰੂਕ ਹੋਣ ਦੀ ਲੋੜ ਹੈ। ਪਾਰਟੀ ਦੇ ਕਾਰਜਕਾਰੀ ਪ੍ਰਧਾਨ ਤੇ ਸਿਮਰਨਜੀਤ ਸਿੰਘ ਮਾਨ ਦੇ ਫਰਜ਼ੰਦ ਇਮਾਨ ਸਿੰਘ ਮਾਨ ਨੇ ਕਿਹਾ ਕਿ ਗੁਰੂ ਸਾਹਿਬਾਨ ਨੇ ਸਿੱਖ ਕੌਮ ਨੂੰ ਮੀਰੀ-ਪੀਰੀ ਦਾ ਸਿਧਾਂਤ ਦਿੱਤਾ ਹੈ ਅਤੇ ਜੇਕਰ ਸਿੱਖ ਇਸ ਸਿਧਾਂਤ ਤੋਂ ਪਾਸੇ ਹੁੰਦੇ ਹਨ ਤਾਂ ਉਨ੍ਹਾਂ ਦੀ ਕੀਤੀ ਘਾਲਣਾ ਅਜਾਈਂ ਜਾ ਸਕਦੀ ਹੈ।ਕਾਨਫਰੰਸ ਦੌਰਾਨ ਮਨੁੱਖੀ ਅਧਿਕਾਰਾਂ ਦੇ ਰਾਖੇ ਅਤੇ ਪੰਜਾਬ ਦੇ ਸੰਤਾਪ ਦੌਰਾਨ ਨੌਜਵਾਨਾਂ ਦੀਆਂ ਹਜਾਰਾਂ ਲਾਵਾਰਸ ਲਾਸ਼ਾਂ ਦਾ ਮਾਮਲਾ ਉਜਾਗਰ ਕਰਨ ਵਾਲੇ ਭਾਈ ਜਸਵੰਤ ਸਿੰਘ ਖਾਲੜਾ ਨੂੰ ਵੀ ਯਾਦ ਕੀਤਾ ਗਿਆ। ਇਸ ਮੌਕੇ ਪਾਰਟੀ ਆਗੂ ਹਰਪਾਲ ਸਿੰਘ ਬਲੇਰ ਸਿੰਘ ਤੇ ਸਟੇਜ ਸਕੱਤਰ ਮਨਪ੍ਰੀਤ ਸਿੰਘ ਆਦਿ ਆਗੂਆਂ ਵਲੋਂ 5 ਸਤੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭਾਈ ਜਸਵੰਤ ਸਿੰਘ ਖਾਲੜਾ ਨਮਿਤ ਅਰਦਾਸ ਕਰਨ ਅਤੇ 15 ਸਤੰਬਰ ਨੂੰ ਅੰਮ੍ਰਿਤਸਰ ਵਿਖੇ ਜਮਹੂਰੀਅਤ ਦਿਹਾੜਾ ਮਨਾਉਂਦਿਆਂ ਹੋਇਆ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਕਰਾਉਣ ਦੀ ਮੰਗ ਕਰਨ ਦੀ ਅਪੀਲ ਵੀ ਕੀਤੀ ਗਈ। ਇਸ ਦੌਰਾਨ ਕਈ ਪਾਰਟੀ ਆਗੂਆਂ ਅਤੇ ਵਰਕਰਾਂ ਵਲੋਂ ਖ਼ਾਲਿਸਤਾਨ ਪੱਖੀ ਨਾਅਰੇਬਾਜ਼ੀ ਵੀ ਕੀਤੀ ਗਈ। ਇਸ ਮੌਕੇ ਪਾਰਟੀ ਦੇ ਜਨਰਲ ਸਕੱਤਰ ਪ੍ਰੋ. ਮਹਿੰਦਰਪਾਲ ਸਿੰਘ, ਗੁਰਜੰਟ ਸਿੰਘ ਕੱਟੂ, ਬਹਾਦਰ ਸਿੰਘ, ਸ਼ਮਸ਼ੇਰ ਸਿੰਘ ਬਰਾੜ, ਹਰਜਿੰਦਰ ਸਿੰਘ ਜੱਖੂ, ਹਰਮਨਦੀਪ ਸਿੰਘ ਸੁਲਤਾਨਵਿੰਡ, ਬੀਬੀ ਰਜਿੰਦਰ ਕੌਰ ਜੈਤੋ, ਬੀਬੀ ਕੁਲਵਿੰਦਰ ਕੌਰ ਸੰਗਰੂਰ, ਗੁਰਬਚਨ ਸਿੰਘ ਪਵਾਰ ਅਤੇ ਜਸਬੀਰ ਸਿੰਘ ਬਚੜੇ ਸਮੇਤ ਹੋਰ ਅਹੁਦੇਦਾਰ ਅਤੇ ਵਰਕਰ ਮੈਂਬਰਾਂ ਨੇ ਸ਼ਮੂਲੀਅਤ ਕੀਤੀ। ਕਾਨਫਰੰਸ ਦੀ ਸਮਾਪਤੀ ‘ਤੇ ਪਾਰਟੀ ਵਲੋਂ ਸ. ਮਾਨ ਦੀ ਅਗਵਾਈ ਵਿਚ ਗੁਰਦੁਆਰਾ ਸਾਹਿਬ ਤੱਕ ‘ਹਮ ਹਿੰਦੂ ਨਹੀਂ’ ਮਾਰਚ ਵੀ ਕੱਢਿਆ ਗਿਆ। ਇਸ ਵਾਰ ਅਕਾਲੀ ਦਲ (ਅ) ਦੀ ਪਿਛਲੇ ਸਾਲ ਦੀ ਸਹਿਯੋਗੀ ਸਿੱਖ ਜਥੇਬੰਦੀ ਦਲ ਖ਼ਾਲਸਾ ਦੀ ਗੈਰ-ਹਾਜ਼ਰੀ ਰਹੀ।
Ad Position 22
No active advertisement
ਅਗਲੀ ਖ਼ਬਰ ਪੰਜਾਬ ਦਾ ਪੁਨਰਗਠਨ ਤੇ ਇਤਿਹਾਸਕ ਨਾਂਅ
Ad Position 24