ਸਕੂਲਾਂ ਜਾ ਸਰਕਾਰੀ ਅਦਾਰਿਆਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਪਿੱਛੇ ਆਖਰ ਕੌਣ?
ਬੱਚਿਆਂ ਦੀ ਪੜ੍ਹਾਈ ਅਤੇ ਸੁਰੱਖਿਆ ਬਣੀ ਮਾਪਿਆਂ ਲਈ ਵੱਡੀ ਚਿੰਤਾ
ਫੁੱਲਾਂਵਾਲ (ਲੁਧਿਆਣਾ), 29 ਅਗਸਤ (ਮਨਜੀਤ ਸਿੰਘ ਦੁੱਗਰੀ)-ਪੰਜਾਬ ਦੇ ਵੱਖ-ਵੱਖ ਸਕੂਲਾਂ ਸਮੇਤ ਸਰਕਾਰੀ ਅਦਾਰਿਆਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲਣ ਦਾ ਸਿਲਸਿਲਾ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਧਮਕੀ ਭਰੀਆਂ ਈਮੇਲਾਂ ਮਿਲਣ ਤੋਂ ਬਾਅਦ ਸਕੂਲਾਂ ਵਿਚ ਦਹਿਸ਼ਤ ਦਾ ਮਾਹੌਲ ਬਣਦਾ ਹੈ, ਬੱਚਿਆਂ ਨੂੰ ਸੁਰੱਖਿਅਤ ਥਾਵਾਂ ’ਤੇ ਭੇਜਣਾ ਪੈਂਦਾ ਹੈ ਅਤੇ ਪੁਲਿਸ ਵਲੋਂ ਜਾਂਚ ਤੇ ਤਲਾਸ਼ੀ ਮੁਹਿੰਮ ਚਲਾਈ ਜਾਂਦੀ ਹੈ।
ਫੁੱਲਾਂਵਾਲ (ਲੁਧਿਆਣਾ), 29 ਅਗਸਤ (ਮਨਜੀਤ ਸਿੰਘ ਦੁੱਗਰੀ)-ਪੰਜਾਬ ਦੇ ਵੱਖ-ਵੱਖ ਸਕੂਲਾਂ ਸਮੇਤ ਸਰਕਾਰੀ ਅਦਾਰਿਆਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲਣ ਦਾ ਸਿਲਸਿਲਾ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਧਮਕੀ ਭਰੀਆਂ ਈਮੇਲਾਂ ਮਿਲਣ ਤੋਂ ਬਾਅਦ ਸਕੂਲਾਂ ਵਿਚ ਦਹਿਸ਼ਤ ਦਾ ਮਾਹੌਲ ਬਣਦਾ ਹੈ, ਬੱਚਿਆਂ ਨੂੰ ਸੁਰੱਖਿਅਤ ਥਾਵਾਂ ’ਤੇ ਭੇਜਣਾ ਪੈਂਦਾ ਹੈ ਅਤੇ ਪੁਲਿਸ ਵਲੋਂ ਜਾਂਚ ਤੇ ਤਲਾਸ਼ੀ ਮੁਹਿੰਮ ਚਲਾਈ ਜਾਂਦੀ ਹੈ। ਹਾਲਾਂਕਿ ਅਜਿਹੀਆਂ ਘਟਨਾਵਾਂ ਮੁੜ-ਮੁੜ ਸਾਹਮਣੇ ਆਉਣ ਦੇ ਬਾਵਜੂਦ ਇਹ ਸਵਾਲ ਅਜੇ ਵੀ ਬਣਿਆ ਹੋਇਆ ਹੈ ਕਿ ਆਖ਼ਰ ਇਹ ਧਮਕੀਆਂ ਭੇਜਣ ਵਾਲਿਆਂ ਤੱਕ ਪੁਲਿਸ ਕਦੋਂ ਪਹੁੰਚੇਗੀ? ਸਵਾਲ ਸਿਰਫ਼ ਸਕੂਲਾਂ ਜਾ ਸਰਕਾਰੀ ਅਦਾਰਿਆਂ ਨੂੰ ਮਿਲੀਆਂ ਧਮਕੀਆਂ ਦਾ ਨਹੀਂ ਹੈ, ਸਗੋਂ ਇਸ ਪਿੱਛੇ ਕਿਸੇ ਸ਼ਰਾਰਤੀ ਤੱਤ, ਸੰਗਠਿਤ ਸਾਜ਼ਿਸ਼ ਜਾਂ ਕਿਸੇ ਹੋਰ ਮਕਸਦ ਦੀ ਸੰਭਾਵਨਾ ਦੀ ਗੰਭੀਰਤਾ ਨਾਲ ਜਾਂਚ ਕਰਨੀ ਲਾਜ਼ਮੀ ਹੋ ਜਾਂਦੀ ਹੈ। ਅਜਿਹੀਆਂ ਧਮਕੀਆਂ ਦਾ ਸਭ ਤੋਂ ਵੱਡਾ ਅਸਰ ਸਕੂਲੀ ਬੱਚਿਆਂ ’ਤੇ ਪੈਂਦਾ ਹੈ। ਦੂਜੇ ਪਾਸੇ ਮਾਪਿਆਂ ਦੀ ਚਿੰਤਾ ਵੀ ਵਧ ਜਾਂਦੀ ਹੈ। ਬੱਚਿਆਂ ਨੂੰ ਸਕੂਲ ਭੇਜਣ ਤੋਂ ਪਹਿਲਾਂ ਉਨ੍ਹਾਂ ਦੀ ਸੁਰੱਖਿਆ ਨੂੰ ਲੈ ਕੇ ਮਾਪੇ ਖ਼ਦਸ਼ਿਆਂ ਵਿਚ ਰਹਿੰਦੇ ਹਨ।