29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਵਲੋਂ ‘ਸਾਚਾ ਗੁਰੂ ਲਾਧੋ ਰੇ’ ਦਿਵਸ ਸਾਲਾਨਾ ਜੋੜ ਮੇਲੇ ਨੂੰ ਸਮਰਪਿਤ ਮਹੱਲਾ ਸਜਾਇਆ

ਬਾਬਾ ਬਕਾਲਾ ਸਾਹਿਬ (ਅੰਮ੍ਰਿਤਸਰ), 29 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇਥੇ ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੀਆਂ ਨਿਹੰਗ ਸਿੰਘ ਫੌਜਾਂ ਵਲੋਂ ‘ਸਾਚਾ ਗੁਰੂ ਲਾਧੋ ਰੇ’ ਦਿਵਸ ਨੂੰ ਸਮਰਪਿਤ ਸਾਲਾਨਾ ਜੋੜ ਮੇਲੇ ਦੀ ਸਮਾਪਤੀ ਮੌਕੇ ਮਿਸਲ ਸ਼ਹੀਦਾਂ ਤਰਨਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ ਦੀ ਅਗਵਾਈ ਹੇਠ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਵਿਸ਼ਾਲ ਮਹੱਲਾ ਸਜਾਇਆ ਗਿਆ, ਜੋ ਕਿ ਗੁ: ਛਾਉਣੀ ਸਾਹਿਬ ਤੋਂ ਆਰੰਭ ਹੋ ਕੇ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ, ਕਥਾ ਘਰ ਸਰੋਵਰ ਬਾਬਾ ਗੁਰਮੁੱਖ ਸਿੰਘ ਆਦਿ ਦੇ ਦਰਸ਼ਨ ਦੀਦਾਰੇ ਕਰਦਾ ਹੋਇਆ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਪੁੱਜਾ, ਜਿੱਥੇ ਕਿ ਮੈਨੇਜਰ ਭਾਈ ਨਿਸ਼ਾਨ ਸਿੰਘ ਜੱਫਰਵਾਲ, ਮੀਤ ਮੈਨੇਜਰ ਭਾਈ ਸ਼ੇਰ ਸਿੰਘ, ਇੰਚਾਰਜ ਸੁਖਵਿੰਦਰ ਸਿੰਘ ਬੁਤਾਲਾ ਅਤੇ ਹੈੱਡ ਗ੍ਰੰਥੀ ਗਿਆਨੀ ਹਰਦੇਵ ਸਿੰਘ ਨੇ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਦੇ ਮੁਖੀ ਸਾਹਿਬਾਨ ਨੂੰ ਸਨਮਾਨਿਤ ਕੀਤਾ । ਉਪਰੰਤ ਇਹ ਮਹੱਲਾ ਖੇਡ ਮੈਦਾਨ ਵਿਖੇ ਪੁੱਜਾ , ਜਿਥੇ ਕਿ ਨਿਹੰਗ ਸਿੰਘ ਜਥੇਬੰਦੀਆਂ ਨੇ ਘੋੜ ਸਵਾਰੀ, ਨੇਜੇਬਾਜ਼ੀ ਅਤੇ ਗਤਕਾਬਾਜ਼ੀ ਦੇ ਜੌਹਰ ਵਿਖਾਏ ।

Ad Position 21
No active advertisement
ਅਜੀਤ ਡੈਸਕ 30-08-2026
ਬਾਬਾ ਬਕਾਲਾ ਸਾਹਿਬ (ਅੰਮ੍ਰਿਤਸਰ), 29 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇਥੇ ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੀਆਂ ਨਿਹੰਗ ਸਿੰਘ ਫੌਜਾਂ ਵਲੋਂ ‘ਸਾਚਾ ਗੁਰੂ ਲਾਧੋ ਰੇ’ ਦਿਵਸ ਨੂੰ ਸਮਰਪਿਤ ਸਾਲਾਨਾ ਜੋੜ ਮੇਲੇ ਦੀ ਸਮਾਪਤੀ ਮੌਕੇ ਮਿਸਲ ਸ਼ਹੀਦਾਂ ਤਰਨਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ ਦੀ ਅਗਵਾਈ ਹੇਠ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਵਿਸ਼ਾਲ ਮਹੱਲਾ ਸਜਾਇਆ ਗਿਆ, ਜੋ ਕਿ ਗੁ: ਛਾਉਣੀ ਸਾਹਿਬ ਤੋਂ ਆਰੰਭ ਹੋ ਕੇ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ, ਕਥਾ ਘਰ ਸਰੋਵਰ ਬਾਬਾ ਗੁਰਮੁੱਖ ਸਿੰਘ ਆਦਿ ਦੇ ਦਰਸ਼ਨ ਦੀਦਾਰੇ ਕਰਦਾ ਹੋਇਆ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਪੁੱਜਾ, ਜਿੱਥੇ ਕਿ ਮੈਨੇਜਰ ਭਾਈ ਨਿਸ਼ਾਨ ਸਿੰਘ ਜੱਫਰਵਾਲ, ਮੀਤ ਮੈਨੇਜਰ ਭਾਈ ਸ਼ੇਰ ਸਿੰਘ, ਇੰਚਾਰਜ ਸੁਖਵਿੰਦਰ ਸਿੰਘ ਬੁਤਾਲਾ ਅਤੇ ਹੈੱਡ ਗ੍ਰੰਥੀ ਗਿਆਨੀ ਹਰਦੇਵ ਸਿੰਘ ਨੇ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਦੇ ਮੁਖੀ ਸਾਹਿਬਾਨ ਨੂੰ ਸਨਮਾਨਿਤ ਕੀਤਾ । ਉਪਰੰਤ ਇਹ ਮਹੱਲਾ ਖੇਡ ਮੈਦਾਨ ਵਿਖੇ ਪੁੱਜਾ , ਜਿਥੇ ਕਿ ਨਿਹੰਗ ਸਿੰਘ ਜਥੇਬੰਦੀਆਂ ਨੇ ਘੋੜ ਸਵਾਰੀ, ਨੇਜੇਬਾਜ਼ੀ ਅਤੇ ਗਤਕਾਬਾਜ਼ੀ ਦੇ ਜੌਹਰ ਵਿਖਾਏ । ਇਸ ਮੌਕੇ ਘੋਲ ਕਬੱਡੀ ਅਤੇ ਕੁਸ਼ਤੀਆਂ ਦੇ ਮੁਕਾਬਲੇ ਵੀ ਹੋਏ, ਜੇਤੂ ਟੀਮਾਂ ਨੂੰ ਬਾਬਾ ਜੋਗਾ ਸਿੰਘ, ਸੰਤ ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ ਵਾਲੇ ਅਤੇ ਸਿੰਘ ਸਾਹਿਬ ਬਾਬਾ ਅਵਤਾਰ ਸਿੰਘ ਦਲ ਬਿਧੀ ਚੰਦ ਸੁਰ ਸਿੰਘ ਵਾਲਿਆਂ ਨੇ ਇਨਾਮ ਵੰਡੇ । ਮਹੱਲੇ ਵਿਚ ਘੋੜ ਸਵਾਰ ਨਿਹੰਗ ਸਿੰਘ ਜਥੇਬੰਦੀਆਂ ਅਤੇ ਹਾਥੀਆਂ ਤੇ ਸਿੰਘਾਂ ਨੇ ਸ਼ਿਰਕਤ ਕੀਤੀ । ਇਸ ਮੌਕੇ ਬਾਬਾ ਸੁੱਖਾ ਸਿੰਘ ਬਾਬਾ ਬਕਾਲਾ ਸਾਹਿਬ, ਬਾਬਾ ਸ਼ਿੰਦਾ ਸਿੰਘ ਭਿੱਖੀਵਿੰਡ ਵਾਲੇ, ਬਾਬਾ ਮਾਹਨ ਸਿੰਘ ਮੜੀਆਂ ਵਾਲੇ, ਬਾਬਾ ਭੱਰਥ ਸਿੰਘ ਗਊਆਂ ਵਾਲੇ, ਬਾਬਾ ਅਮਰ ਸਿੰਘ ਜੱਬੋਵਾਲ, ਬਾਬਾ ਤਰਲੋਕ ਸਿੰਘ ਖਿਆਲੇ ਵਾਲੇ, ਬਾਬਾ ਰਘਬੀਰ ਸਿੰਘ ਖਿਆਲੇ ਵਾਲੇ, ਬਾਬਾ ਨੰਦ ਸਿੰਘ ਮੁੰਡਾ ਪਿੰਡ ਵਾਲੇ, ਬਾਬਾ ਗੁਰਪਿੰਦਰ ਸਿੰਘ ਸਤਲਾਣੀ ਸਾਹਿਬ, ਬਾਬਾ ਕੁਲਦੀਪ ਸਿੰਘ ਝਾੜ ਸਾਹਿਬ ਵਾਲੇ, ਬਾਬਾ ਬਾਬਾ ਜੈਮਲ ਸਿੰਘ ਗੋਇੰਦਵਾਲ ਸਾਹਿਬ, ਬਾਬਾ ਇੰਦਰਜੀਤ ਸਿੰਘ ਖੱਖ ਗੋਇੰਦਵਾਲ ਸਾਹਿਬ ਵਾਲੇ, ਬਾਬਾ ਬਲਦੇਵ ਸਿੰਘ ਵੱਲਾ, ਬਾਬਾ ਪ੍ਰਗਟ ਸਿੰਘ ਮਜੀਠਾ, ਜ: ਜਰਨੈਲ ਸਿੰਘ ਚੀਮਾਂਬਾਠ, ਭਾਈ ਹਰਪ੍ਰੀਤ ਸਿੰਘ ਖਾਲਸਾ ਮੁਖੀ ਸਿੱਖ ਜੀਵਨ ਜਾਚ ਸੰਸਥਾ, ਭਾਈ ਜਸਪ੍ਰੀਤ ਸਿੰਘ ਗੋਰਾ ਮੁਖੀ ਹਿੰਦ ਦੀ ਚਾਦਰ ਬਿਰਧ ਆਸ਼ਰਮ, ਸੂਬੇਦਾਰ ਹਰਜੀਤ ਸਿੰਘ ਮੁਖੀ ਗੁਰੂ ਕੇ ਬੇਟੇ ਸਮਾਜ ਸੁਧਾਰ ਮਿਸ਼ਨ, ਭਾਈ ਮਨਜੀਤ ਸਿੰਘ ਕਥਾ ਵਾਚਕ ਆਦਿ ਨੇ ਹਾਜ਼ਰੀਆਂ ਭਰੀਆਂ। ਇਸ ਮੌਕੇ ਬਾਬਾ ਜੋਗਾ ਸਿੰਘ ਨੇ ਸਮੂਹ ਜਥੇਬੰਦੀਆਂ ਦੇ ਸਿੰਘਾਂ ਨੂੰ ਸਨਮਾਨਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਨਾਲ ਗੱਠਜੋੜ ਹੁੰਦਾ ਹੈ ਤਾਂ ਕੋਈ ਇਤਰਾਜ਼ ਨਹੀਂ-ਗਿਆਨੀ ਹਰਪ੍ਰੀਤ ਸਿੰਘ ਇਕ-ਦੋ ਦਿਨਾ ’ਚ ਜਾਰੀ ਹੋਵੇਗੀ ਹਲਕਾਵਾਰ ਮ... ਅਗਲੀ ਖ਼ਬਰ ਬਾਬਾ ਨੰਦ ਸਿੰਘ ਨਾਨਕਸਰ ਵਾਲਿਆਂ ਦੀ 83ਵੀਂ ਬਰਸੀ ਨਮਿਤ ਪੰਜ ਰੋਜ਼ਾ ਸਮਾਗਮ ਸਮਾਪਤ ਹੋਏ
Ad Position 24