ਰਾਜਾ ਵੜਿੰਗ ਦੇ ਬਿਆਨ ਦਾ ਰੰਧਾਵਾ ਨੇ ਦਿੱਤਾ ਜਵਾਬ...
ਜਦੋਂ ਤੁਸੀਂ ਆਉਗੇ ਤੁਹਾਡਾ ਸਵਾਗਤ ਹੋਵੇਗਾ
ਚੰਡੀਗੜ੍ਹ, 29 ਅਗਸਤ(ਵਿਕਰਮਜੀਤ ਸਿੰਘ ਮਾਨ)- ਪੰਜਾਬ ਕਾਂਗਰਸ ਵਿਚਾਲੇ ਚੱਲ ਰਹੀ ਖ਼ਾਨਾ-ਜੰਗੀ ਖ਼ਤਮ ਹੋਣ ਦਾ ਨਾਂਅ ਨਹੀਂ ਲੈ ਰਹੀ। ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੂੰ ਮਿਲਣ ਦੀ ਗੱਲ ਮਗਰੋਂ ਰੰਧਾਵਾ ਨੇ ਰਾਜਾ ਵੜਿੰਗ ਦੀ ਗੱਲ ਦਾ ਜਵਾਬ ਦਿੱਤਾ ਹੈ, ਉਨ੍ਹਾਂ ਆਪਣੇ ਸੋਸ਼ਲ ਮੀਡੀਆ ਖਾਤੇ ਉੱਤੇ ਰਾਜਾ ਵੜਿੰਗ ਨੂੰ ਜਵਾਬ ਦਿੰਦੇ ਹੋਏ ਕਿਹਾ ਕਿ ਉਹੀ ਘਰ ਹੈ, ਉਹੀ ਰੰਧਾਵਾ ਜਦੋਂ ਵੀ ਤੁਸੀਂ ਆਓਗੇ, ਤੁਹਾਡਾ ਸਵਾਗਤ ਹੋਵੇਗਾ।
ਸ
ਸੁਖਜਿੰਦਰ ਸਿੰਘ ਰੰਧਾਵਾ ਤੇ ਅਮਰਿੰਦਰ ਸਿੰਘ ਰਾਜਾ ਵੜਿੰਗ
30-08-2026
ਚੰਡੀਗੜ੍ਹ, 29 ਅਗਸਤ(ਵਿਕਰਮਜੀਤ ਸਿੰਘ ਮਾਨ)- ਪੰਜਾਬ ਕਾਂਗਰਸ ਵਿਚਾਲੇ ਚੱਲ ਰਹੀ ਖ਼ਾਨਾ-ਜੰਗੀ ਖ਼ਤਮ ਹੋਣ ਦਾ ਨਾਂਅ ਨਹੀਂ ਲੈ ਰਹੀ। ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੂੰ ਮਿਲਣ ਦੀ ਗੱਲ ਮਗਰੋਂ ਰੰਧਾਵਾ ਨੇ ਰਾਜਾ ਵੜਿੰਗ ਦੀ ਗੱਲ ਦਾ ਜਵਾਬ ਦਿੱਤਾ ਹੈ, ਉਨ੍ਹਾਂ ਆਪਣੇ ਸੋਸ਼ਲ ਮੀਡੀਆ ਖਾਤੇ ਉੱਤੇ ਰਾਜਾ ਵੜਿੰਗ ਨੂੰ ਜਵਾਬ ਦਿੰਦੇ ਹੋਏ ਕਿਹਾ ਕਿ ਉਹੀ ਘਰ ਹੈ, ਉਹੀ ਰੰਧਾਵਾ ਜਦੋਂ ਵੀ ਤੁਸੀਂ ਆਓਗੇ, ਤੁਹਾਡਾ ਸਵਾਗਤ ਹੋਵੇਗਾ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਇਸ ਮਾਮਲੇ ਵਿਚ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਕਾਂਗਰਸ ਦੇ ਅੰਦਰ ਕੁੱਝ ਸਲੀਪਰ ਸੈੱਲਾਂ ਅਤੇ ਸਮਝੌਤਾ ਕਰਨ ਵਾਲੇ ਆਗੂਆਂ ਦੇ ਹਵਾਲੇ ’ਤੇ ਪ੍ਰਤੀਕਿਰਿਆ ਮੰਗਣ ’ਤੇ ਰਾਜਾ ਵੜਿੰਗ ਨੇ ਕਿਹਾ ਕਿ ਉਹ ਉਨ੍ਹਾਂ (ਰੰਧਾਵਾ) ਨੂੰ ਮਿਲਣਗੇ ਅਤੇ ਉਨ੍ਹਾਂ ਤੋਂ ਪੁੱਛਣਗੇ ਕਿ ਉਹ ਕਿਸ ਬਾਰੇ ਗੱਲ ਕਰ ਰਹੇ ਹਨ ਅਤੇ ਕੀ ਉਹ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਵਾਲਿਆਂ ਬਾਰੇ ਗੱਲ ਕਰ ਰਹੇ ਹਨ।