31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਨੌਜਵਾਨਾਂ ਨੂੰ ਹੁਨਰ ਪ੍ਰਦਾਨ ਤੇ ਰੁਜ਼ਗਾਰ ਮੁਹੱਈਆ ਕਰਵਾ ਕੇ ਸਮਰਥ ਬਣਾਉਣਾ ਸ਼ਲਾਘਾਯੋਗ ਉਪਰਾਲਾ-ਰਾਜਪਾਲ

ਲੁਧਿਆਣਾ, 30 ਅਗਸਤ (ਜਸਵਿੰਦਰ ਸਿੰਘ)-ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਲੁਧਿਆਣਾ ਸਥਿਤ ਪੰਜਾਬ ਯੂਥ ਟਾਊਨ ਹਾਲ-‘ਜੈਨ-ਜੀ ਕਨੈਕਟ’ ਦੌਰਾਨ ਸ਼ਹੀਦ ਭਗਤ ਸਿੰਘ ਯੂਥ ਫੈਸਿਲਿਟੇਸ਼ਨ ਸੈਂਟਰ ਦਾ ਉਦਘਾਟਨ ਕੀਤਾ। ਰਾਜ ਸਭਾ ਮੈਂਬਰ ਅਤੇ ਸਨ ਫਾਊਂਡੇਸ਼ਨ ਦੇ ਚੇਅਰਮੈਨ ਡਾ.

Ad Position 21
No active advertisement
ਅਜੀਤ ਡੈਸਕ 31-08-2026
ਲੁਧਿਆਣਾ, 30 ਅਗਸਤ (ਜਸਵਿੰਦਰ ਸਿੰਘ)-ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਲੁਧਿਆਣਾ ਸਥਿਤ ਪੰਜਾਬ ਯੂਥ ਟਾਊਨ ਹਾਲ-‘ਜੈਨ-ਜੀ ਕਨੈਕਟ’ ਦੌਰਾਨ ਸ਼ਹੀਦ ਭਗਤ ਸਿੰਘ ਯੂਥ ਫੈਸਿਲਿਟੇਸ਼ਨ ਸੈਂਟਰ ਦਾ ਉਦਘਾਟਨ ਕੀਤਾ। ਰਾਜ ਸਭਾ ਮੈਂਬਰ ਅਤੇ ਸਨ ਫਾਊਂਡੇਸ਼ਨ ਦੇ ਚੇਅਰਮੈਨ ਡਾ. ਵਿਕਰਮਜੀਤ ਸਿੰਘ ਸਾਹਨੀ ਵਲੋਂ ਕਰਵਾਏ ਇਸ ਟਾਊਨ ਹਾਲ ਵਿਚ 2,000 ਤੋਂ ਵੱਧ ਨੌਜਵਾਨਾਂ ਨੇ ਭਾਗ ਲਿਆ। ਪ੍ਰੋਗਰਾਮ ਦੌਰਾਨ ਕਰੀਅਰ, ਰੁਜ਼ਗਾਰਮੁਖੀ ਹੁਨਰ ਅਤੇ ਉਦਮਤਾ ਨਾਲ ਸੰਬੰਧਿਤ ਤਿੰਨ ਪੈਨਲ ਚਰਚਾਵਾਂ ਕਰਵਾਈਆਂ ਗਈਆਂ। ਇਸ ਤੋਂ ਬਾਅਦ ਰਾਜਪਾਲ ਗੁਲਾਬ ਚੰਦ ਕਟਾਰੀਆ ਅਤੇ ਸੰਸਦ ਮੈਂਬਰ ਡਾ. ਸਾਹਨੀ ਨਾਲ ਨੌਜਵਾਨਾਂ ਦਾ ਖੁੱਲ੍ਹਾ ਪ੍ਰਸ਼ਨੋਤਰੀ ਸੈਸ਼ਨ ਹੋਇਆ। ਸਵੇਰ ਸਮੇਂ ਸਾਰੇ ਨੌਜਵਾਨਾਂ ਨੇ ਸਾਂਝੇ ਤੌਰ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ‘ਮਨ ਕੀ ਬਾਤ’ ਪ੍ਰੋਗਰਾਮ ਨੂੰ ਵੀ ਸੁਣਿਆ। ਡਾ. ਸਾਹਨੀ ਨੇ ਦੱਸਿਆ ਕਿ ਸ਼ਹੀਦ ਭਗਤ ਸਿੰਘ ਯੂਥ ਫੈਸਿਲਿਟੇਸ਼ਨ ਸੈਂਟਰ ਇਕੋ ਛੱਤ ਹੇਠ ਨੌਜਵਾਨਾਂ ਨੂੰ 10 ਤਰ੍ਹਾਂ ਦੀਆਂ ਸੇਵਾਵਾਂ ਪ੍ਰਦਾਨ ਕਰੇਗਾ। ਇਨ੍ਹਾਂ ਵਿਚ ਕਰੀਅਰ ਕਾਊਂਸਲਿੰਗ ਅਤੇ ਸਕਿੱਲ ਮੈਪਿੰਗ, ਆਰਟੀਫਿਸ਼ੀਅਲ ਇੰਟੈਲੀਜੈਂਸ ਅਤੇ ਭਵਿੱਖੀ ਹੁਨਰਾਂ ਦੀ ਸਿਖਲਾਈ, ਰੋਜ਼ਗਾਰ ਪ੍ਰਾਪਤੀ ਲਈ ਸਹਾਇਤਾ, ਸਟਾਰਟਅੱਪ ਇਨਕਿਊਬੇਸ਼ਨ, ਕਰਜ਼ਿਆਂ ਅਤੇ ਸਰਕਾਰੀ ਯੋਜਨਾਵਾਂ ਤੱਕ ਪਹੁੰਚ, ਵੈੱਲਨੈੱਸ ਕਾਊਂਸਲਿੰਗ ਅਤੇ ਪਬਲਿਕ ਇੰਪੈਕਟ ਡੈਸ਼ਬੋਰਡ ਵਰਗੀਆਂ ਸਹੂਲਤਾਂ ਸ਼ਾਮਿਲ ਹਨ। ਇਕੱਠ ਨੂੰ ਸੰਬੋਧਨ ਕਰਦਿਆਂ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਉਹ ਡਾ. ਵਿਕਰਮਜੀਤ ਸਿੰਘ ਸਾਹਨੀ ਦੇ ਉਸ ਯਤਨ ਦੀ ਦਿਲੋਂ ਸ਼ਲਾਘਾ ਕਰਦੇ ਹਨ, ਜਿਸ ਰਾਹੀਂ ਉਹ ਜੈਨ-ਜੀ ਨਾਲ ਜੁੜ ਰਹੇ ਹਨ ਅਤੇ ਪ੍ਰਧਾਨ ਮੰਤਰੀ ਦਾ ਸੰਦੇਸ਼ ਸਿੱਧਾ ਸਾਡੇ ਨੌਜਵਾਨਾਂ ਤੱਕ ਪਹੁੰਚਾ ਰਹੇ ਹਨ। ਉਹ ਨੌਜਵਾਨਾਂ ਨੂੰ ਹੁਨਰ ਪ੍ਰਦਾਨ ਕਰਕੇ ਅਤੇ ਉਨ੍ਹਾਂ ਨੂੰ ਰੁਜ਼ਗਾਰ ਮੁਹੱਈਆ ਕਰਵਾ ਕੇ ਸਸ਼ਕਤ ਬਣਾਉਣ ਦਾ ਕੰਮ ਕਰ ਰਹੇ ਹਨ। ਡਾ. ਸਾਹਨੀ ਨੇ ਦੱਸਿਆ ਕਿ ਸਨ ਫਾਊਂਡੇਸ਼ਨ ਪੰਜਾਬ ਭਰ ਵਿਚ ਹੁਨਰ ਵਿਕਾਸ ਕੇਂਦਰਾਂ ਦਾ ਨੈੱਟਵਰਕ ਚਲਾ ਰਿਹਾ ਹੈ। ਇਨ੍ਹਾਂ ਕੇਂਦਰਾਂ ਰਾਹੀਂ ਹੁਣ ਤੱਕ 6,560 ਨੌਜਵਾਨਾਂ ਨੂੰ ਸਿਖਲਾਈ, 5,426 ਨੌਜਵਾਨਾਂ ਨੂੰ ਰੋਜ਼ਗਾਰ ਅਤੇ 410 ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਸ਼ੁਰੂ ਕਰਨ ਲਈ ਸਹਾਇਤਾ ਪ੍ਰਦਾਨ ਕੀਤੀ ਜਾ ਚੁੱਕੀ ਹੈ।ਉਨ੍ਹਾਂ ਅੱਗੇ ਦੱਸਿਆ ਕਿ ਫਾਊਂਡੇਸ਼ਨ ਨੇ ਪੰਜਾਬ ਵਿਚ 12 ਨਸ਼ਾ ਮੁਕਤੀ ਅਤੇ ਪੁਨਰਵਾਸ ਕੇਂਦਰਾਂ ਨੂੰ ਗੋਦ ਲਿਆ ਹੈ। ਇਨ੍ਹਾਂ ਕੇਂਦਰਾਂ ਵਿਚ ਹਰ ਸਾਲ ਲਗਭਗ 500 ਠੀਕ ਹੋ ਰਹੇ ਮਰੀਜ਼ਾਂ ਨੂੰ ਹੁਨਰ ਸਿਖਲਾਈ ਦਿੱਤੀ ਜਾਂਦੀ ਹੈ। ਹੁਣ ਤੱਕ 1,000 ਤੋਂ ਵੱਧ ਲੋਕਾਂ ਨੂੰ ਰੋਜ਼ਗਾਰ ਦਿਵਾਇਆ ਜਾ ਚੁੱਕਾ ਹੈ, ਜਦਕਿ 250 ਲੋਕ ਸਵੈ-ਰੋਜ਼ਗਾਰ ਦੀ ਦਿਸ਼ਾ ਵਿਚ ਅੱਗੇ ਵਧ ਚੁੱਕੇ ਹਨ।
Ad Position 22
No active advertisement
ਪਿਛਲੀ ਖ਼ਬਰ ਦੇਸ਼ ਦੀ ਹਵਾਈ ਸੰਪਤੀ 50 ਸਾਲਾਂ ਲਈ ਪ੍ਰਾਈਵੇਟ ਹੱਥਾਂ ’ਚ ਅੰਮ੍ਰਿਤਸਰ ਸਮੇਤ ਦੇਸ਼ ਦੇ 11 ਹਵਾਈ ਅੱਡੇ ਨਿੱਜੀ ਕੰਪਨੀਆਂ ਦੇ... ਅਗਲੀ ਖ਼ਬਰ ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਨੂੰ ਪਸੰਦ ਕਰਦੇ-ਸੂਬਾ ਸਿੰਘ ਬਾਦਲ
Ad Position 24