31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਜੇਕਰ ਪਾਰਟੀ ਨੇ ਚਾਹਿਆ ਤਾਂ ਮੁੱਖ ਮੰਤਰੀ ਮਾਨ ਖ਼ਿਲਾਫ਼ ਚੋਣ ਲੜਾਂਗਾ-ਰਾਜਾ ਵੜਿੰਗ

ਮਾਛੀਵਾੜਾ ਸਾਹਿਬ, 30 ਅਗਸਤ (ਰਾਜਦੀਪ ਸਿੰਘ ਅਲਬੇਲਾ)-ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਜੇਕਰ ਕਾਂਗਰਸ ਹਾਈਕਮਾਂਡ ਨੇ ਉਨ੍ਹਾਂ ਨੂੰ ਯੋਗ ਸਮਝਿਆਂ ਤਾਂ ਉਹ ਸਿਰਫ਼ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ਿਲਾਫ਼ ਹੀ ਚੋਣ ਲੜਨਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਗੱਲਬਾਤ ਕਰਦਿਆਂ ਕੀਤਾ।

Ad Position 21
No active advertisement
ਅਜੀਤ ਡੈਸਕ 31-08-2026
ਮਾਛੀਵਾੜਾ ਸਾਹਿਬ, 30 ਅਗਸਤ (ਰਾਜਦੀਪ ਸਿੰਘ ਅਲਬੇਲਾ)-ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਜੇਕਰ ਕਾਂਗਰਸ ਹਾਈਕਮਾਂਡ ਨੇ ਉਨ੍ਹਾਂ ਨੂੰ ਯੋਗ ਸਮਝਿਆਂ ਤਾਂ ਉਹ ਸਿਰਫ਼ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ਿਲਾਫ਼ ਹੀ ਚੋਣ ਲੜਨਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਗੱਲਬਾਤ ਕਰਦਿਆਂ ਕੀਤਾ। ਸੂਬਾ ਪ੍ਰਧਾਨ ਵੜਿੰਗ ਮਾਛੀਵਾੜਾ ਵਿਖੇ ਆਪਣੇ ਨਜ਼ਦੀਕੀ ਸਾਥੀ ਜ਼ਿਲ੍ਹਾ ਉਪ ਪ੍ਰਧਾਨ ਕਸਤੂਰੀ ਲਾਲ ਮਿੰਟੂ ਨੂੰ ਮਿਲਣ ਉਨ੍ਹਾਂ ਦੇ ਦਫ਼ਤਰ ਵਿਖੇ ਪੁੱਜੇ ਸਨ। ਉਨ੍ਹਾਂ ਕਿਹਾ ਕਿ ਇਸ ਵਾਰ ਕਾਂਗਰਸ ਪਾਰਟੀ ਵਿਧਾਨ ਸਭਾ ਚੋਣਾਂ ਲਈ ਉਮੀਦਵਾਰ ਐਲਾਨਣ ਵਿਚ ਇਸ ਵਾਰ ਪਿੱਛੇ ਨਹੀਂ ਰਹੇਗੀ, ਬਲਕਿ ਪਹਿਲਕਦਮੀ ਕਰਦਿਆਂ ਹਾਈਕਮਾਨ ਜਲਦ ਹੀ ਟਿਕਟਾਂ ਦੀ ਸੂਚੀ ਦਾ ਐਲਾਨ ਕਰੇਗੀ। ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਬਾਬਾ ਬਕਾਲਾ ਸਾਹਿਬ ਸਾਹਿਬ ਦੀ ਇਤਿਹਾਸਕ ਧਰਤੀ ਜਿਥੇ ਕਿ ਸਿਆਸੀ ਕਾਨਫ਼ਰੰਸਾਂ ਹੋਈਆਂ, ਉਥੇ ਪੰਜਾਬ ਨੂੰ ਨਸ਼ਿਆਂ ‘ਚੋਂ ਨੌਜਵਾਨਾਂ ਨੂੰ ਬਾਹਰ ਕੱਢਣ ਲਈ, ਕਰਜ਼ਾ ਮੁਕਤ ਕਰਨ ਲਈ, ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਅਤੇ ਪੰਜਾਬ ਦੇ ਹਿਤਾਂ ਦੀ ਗੱਲ ਕਰਨ ਦੀ ਬਜਾਏ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਕਾਲੀ ਦਲ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਇਕ-ਦੂਜੇ ਨੂੰ ਮਸ਼ਕਰੀਆਂ ਕਰਦੇ ਦਿਖਾਈ ਦਿੱਤੇ, ਜੋ ਕਿ ਸ਼ੋਭਾ ਨਹੀਂ ਦਿੰਦਾ। ਪਾਰਟੀ ਵਿਚ ਧੜੇਬੰਦੀ ਸੰਬੰਧੀ ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਸੂਬੇ ਵਿਚ ਕਾਂਗਰਸ ਦਾ ਪੂਰਾ ਬੋਲਬਾਲਾ ਹੈ, ਜਿਸ ਕਾਰਨ ਜਿਥੇ ਚੜ੍ਹਤ ਹੁੰਦੀ ਹੈ, ਉਥੇ 2 ਭਾਂਡੇ ਖੜਕਦੇ ਹੀ ਹਨ। ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਸਾਨੂੰ ਕਾਂਗਰਸ ਪਾਰਟੀ ਵਿਚ ਰਵਨੀਤ ਸਿੰਘ ਬਿੱਟੂ ਵਰਗੇ ‘ਸਲੀਪਰ ਸੈੱਲ’ ਪਛਾਨਣ ਦੀ ਲੋੜ ਹੈ, ਜੋ ਪਾਰਟੀ ਵਿਚ ਰਹਿੰਦਿਆਂ ਵਿਰੋਧੀ ਸਿਆਸੀ ਪਾਰਟੀਆਂ ਨਾਲ ਮਿਲੀਭੁਗਤ ਕਰ ਰਹੇ ਹਨ। ਸਵਾਲਾਂ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਜੇਕਰ ਹਾਈਕਮਾਨ ਚਾਹੇ ਤਾਂ ਮਿੰਟੂ ਵਰਗੇ ਮਿਹਨਤੀ ਆਗੂ ਨੂੰ ਵੀ ਟਿਕਟ ਨਾਲ ਨਿਵਾਜਿਆ ਜਾ ਸਕਦਾ ਹੈ। ਇਸ ਮੌਕੇ ਸਾਬਕਾ ਬਲਾਕ ਸੰਮਤੀ ਮੈਂਬਰ ਹੁਸਨ ਲਾਲ ਮੜਕਨ, ਸਾਬਕਾ ਚੇਅਰਮੈਨ ਜਗਜੀਤ ਸਿੰਘ ਪ੍ਰਿਥੀਪੁਰ, ਰਮੇਸ਼ ਖੁੱਲਰ, ਬਲਾਕ ਸੰਮਤੀ ਮੈਂਬਰ ਰਛਪਾਲ ਸਿੰਘ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਜਥੇਦਾਰ ਗੜਗੱਜ ਵਲੋਂ ਕੋਇਟਾ ’ਚ ਗੁਰਦੁਆਰਾ ਸਾਹਿਬ ਢਾਹੁਣ ਦੀ ਨਿੰਦਾ ਅਗਲੀ ਖ਼ਬਰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ ਦਾਤਾ ਬੰਦੀ ਛੋੜ ਕਿਲਾ ਗਵਾਲੀਅਰ ਤੱਕ ਦੀ 6ਵੀਂ ਮਹਾਨ ਪੈਦਲ ਸ਼ਬਦ ਚੌਂਕੀ ਯਾਤਰਾ 9...
Ad Position 24