02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਚੰਡੀਗੜ੍ਹ ’ਚ ਸੰਯੁਕਤ ਕਿਸਾਨ ਮੋਰਚੇ ਦੇ ਦੂਸਰੇ ਦਿਨ ਵੱਡੀ ਗਿਣਤੀ ’ਚ ਕਿਸਾਨਾਂ ਦੀ ਆਮਦ ਜਾਰੀ

ਚੰਡੀਗੜ੍ਹ/ਐਸ. ਏ.

Ad Position 21
repet_subhas-goyals [Copy P29]
ਪੰਜਾਬ ਤੇ ਕੇਂਦਰ ਸਰਕਾਰ ਵਲੋਂ ਕਿਸਾਨੀ ਮੰਗਾਂ ਪ੍ਰਤੀ ਧਾਰੀ ਗਈ ਚੁੱਪ ਦਾ ਲਿਆ ਸਖ਼ਤ ਨੋਟਿਸ 03-09-2026
ਚੰਡੀਗੜ੍ਹ/ਐਸ.ਏ.ਐਸ ਨਗਰ, 2 ਸਤੰਬਰ (ਅਜਾਇਬ ਸਿੰਘ ਔਜਲਾ/ਤਰਵਿੰਦਰ ਸਿੰਘ ਬੈਨੀਪਾਲ) - ਸੰਯੁਕਤ ਕਿਸਾਨ ਮੋਰਚਾ ਵਲੋਂ ਚੰਡੀਗੜ੍ਹ ਦੇ ਸੈਕਟਰ 48-ਸੀ ਵਿਚ ਚੱਲ ਰਿਹਾ ਮੋਰਚਾ ਅੱਜ ਦੂਜੇ ਦਿਨ ਵਿਚ ਦਾਖਲ ਹੋ ਗਿਆ । ਬੀਤੇ ਕੱਲ੍ਹ ਨਾਲੋਂ ਅੱਜ ਕਿਸਾਨਾਂ ਦੀ ਆਮਦ ਹਜ਼ਾਰਾਂ ਦੀ ਗਿਣਤੀ ਵਿਚ ਪਹੁੰਚ ਗਈ । ਦਰਜਨਾਂ ਹੋਰ ਟਰੈਕਟਰ ਟਰਾਲੀਆਂ ’ਤੇ ਸਵਾਰ ਹੋ ਕੇ ਕਿਸਾਨ ਮੋਰਚੇ ਵਿਚ ਸ਼ਾਮਿਲ ਹੋਏ । ਕਿਸਾਨ ਜਥੇਬੰਦੀਆਂ ਦੇ ਰੰਗ ਬਿਰੰਗੇ ਝੰਡਿਆਂ ਨਾਲ ਨਾਅਰੇ ਮਾਰਦੇ ਹੋਏ ਕਿਸਾਨ ਜਥੇ ਪੰਡਾਲ ਵਿਚ ਪੁੱਜੇ ਤੇ ਬੁਲਾਰਿਆਂ ਦੇ ਵਿਚਾਰਾਂ ਨੂੰ ਸੁਣਿਆ । ਸਟੇਜ ਦੀ ਅੱਜ ਦੀ ਕਾਰਵਾਈ ਹਰਮੀਤ ਸਿੰਘ ਕਾਦੀਆਂ, ਗੁਰਮੀਤ ਸਿੰਘ ਭੱਟੀਵਾਲ, ਜੰਗਵੀਰ ਸਿੰਘ ਚੌਹਾਨ, ਅਵਤਾਰ ਸਿੰਘ ਮਹਿਮਾ, ਜਸਕਰਨ ਸਿੰਘ ਸਰਾਂ, ਹਰਜਿੰਦਰ ਸਿੰਘ ਟਾਂਡਾ ਅਤੇ ਭੁਪਿੰਦਰ ਸਿੰਘ ਔਲਖ ’ਤੇ ਅਧਾਰਿਤ ਪ੍ਰਧਾਨਗੀ ਮੰਡਲ ਦੀ ਅਗਵਾਈ ਹੇਠ ਚਲਾਈ ਗਈ । ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਅੱਜ ਵੱਖ ਵੱਖ ਬੁਲਾਰਿਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਦੋਵਾਂ ਸਰਕਾਰਾਂ ਨੇ ਕਿਸਾਨੀ, ਖੇਤੀ ਅਤੇ ਪਾਣੀਆਂ ਦੇ ਮਸਲਿਆਂ ਨੂੰ ਹੱਲ ਕਰਨ ਸਬੰਧੀ ਘੇਸਲ ਵੱਟੀ ਹੋਈ ਹੈ। ਉਨ੍ਹਾਂ ਨੂੰ ਲੋਕਾਂ ਦੇ ਦੁੱਖ ਦਰਦ ਦੀ ਕੋਈ ਪ੍ਰਵਾਹ ਨਹੀਂ । ਸੰਯੁਕਤ ਕਿਸਾਨ ਮੋਰਚਾ ਦੇ ਬੁਲਾਰਿਆਂ ਨੇ ਇੱਕ ਸੁਰ ਹੋ ਕੇ ਕਿਹਾ ਉਨ੍ਹਾਂ ਨੇ ਪੰਜਾਬ ਦੇ ਪਾਣੀਆਂ ਦੇ ਸੰਕਟ ਦੇ ਹੱਲ, ਫਰੀ ਟਰੇਡ ਸਮਝੌਤੇ ਨੂੰ ਰੱਦ ਕਰਨ ਤੇ ਕਿਸਾਨਾਂ ਮਜ਼ਦੂਰਾਂ ਦੀ ਕਰਜ਼ਾ ਮੁਕਤੀ ਤੇ ਹੋਰ ਮੰਗਾਂ ਦੇ ਹੱਲ ਲਈ ਵੱਖ ਵੱਖ ਸਮੇਂ ’ਤੇ ਦੋਵੇਂ ਹਕੂਮਤਾਂ ਨੂੰ ਮੰਗ ਪੱਤਰ ਦਿੱਤੇ ਪ੍ਰੰਤੂ ਦੋਵੇਂ ਹਕੂਮਤਾਂ ਨੇ ਕਿਸਾਨਾਂ ਦੀਆਂ ਮੰਗਾਂ ਨੂੰ ਰੱਦੀ ਦੀ ਟੋਕਰੀ ਵਿਚ ਸੁੱਟ ਦਿੱਤਾ । ਮੰਗਾਂ ਦੀ ਅਣਦੇਖੀ ਹੋਣ ਕਾਰਨ ਉਹ ਮੋਰਚਾ ਲਾਉਣ ਲਈ ਮਜਬੂਰ ਹੋਏ ਹਨ । ਉਨ੍ਹਾਂ ਕਿਹਾ ਕਿ ਇੱਕ ਪਾਸੇ ਕਿਸਾਨ ਚੰਡੀਗੜ੍ਹ ਤੇ ਮੋਹਾਲੀ ਦੀਆਂ ਸੜਕਾਂ ’ਤੇ ਆਵਾਜ਼ ਬੁਲੰਦ ਕਰ ਰਹੇ ਹਨ ਦੂਸਰੇ ਪਾਸੇ ਦੋਵੇਂ ਸਰਕਾਰਾਂ ਨੂੰ ਇਸਦੀ ਕੋਈ ਪ੍ਰਵਾਹ ਨਹੀਂ । ਸੰਯੁਕਤ ਕਿਸਾਨ ਮੋਰਚਾ ਨੇ ਆਪਣੀ ਮੀਟਿੰਗ ਵਿਚ ਦੋਵੇਂ ਸਰਕਾਰਾਂ ਦੇ ਵਤੀਰੇ ਉੱਪਰ ਵਿਚਾਰ ਕਰਨ ਅਤੇ ਭਵਿੱਖੀ ਰਣਨੀਤੀ ਦੇ ਏਜੰਡੇ ਉੱਪਰ 4 ਸਤੰਬਰ ਦੀ ਮੀਟਿੰਗ ਵਿਚ ਫ਼ੈਸਲਾ ਕਰਨ ਲਈ ਸਾਰੇ ਸੀਨੀਅਰ ਆਗੂਆਂ ਨੂੰ ਉਸ ਦਿਨ ਹਾਜ਼ਰ ਹੋਣ ਦਾ ਅੰਦਰੂਨੀ ਸੁਨੇਹਾ ਦਿੱਤਾ ਹੈ। ਅੱਜ ਪੰਡਾਲ ਵਿਚ ਦੇਸ਼ ਭਗਤ ਯਾਦਗਾਰ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਕਿਸਾਨਾਂ ਮਜ਼ਦੂਰਾਂ ਦੀ ਲਹਿਰ ਦੇ ਆਗੂ ਅਜਮੇਰ ਸਿੰਘ ਸਮਰਾ ਦੀ ਮੌਤ ਹੋ ਜਾਣ ਦੀ ਖ਼ਬਰ ਮਿਲਣ ਮਗਰੋਂ ਸ਼ਰਧਾਂਜਲੀ ਭੇਟ ਕੀਤੀ ਗਈ । ਅੱਜ ਦੇ ਇਕੱਠ ਨੂੰ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਬਲਬੀਰ ਸਿੰਘ ਰਾਜੇਵਾਲ, ਨਿਰਭੈ ਸਿੰਘ ਢੁੱਡੀਕੇ, ਗੁਰਦੀਪ ਸਿੰਘ ਰਾਮਪੁਰਾ, ਬੂਟਾ ਸਿੰਘ ਬੁਰਜ ਗਿੱਲ, ਪ੍ਰੇਮ ਸਿੰਘ ਭੰਗੂ, ਸੁਖਦੇਵ ਸਿੰਘ ਅਰਾਈਆਂ ਵਾਲਾ, ਪਵਿੱਤਰ ਸਿੰਘ ਲਾਲੀ, ਕੰਵਲਪ੍ਰੀਤ ਸਿੰਘ ਪੰਨੂ, ਡਾਕਟਰ ਸਤਨਾਮ ਸਿੰਘ ਅਜਨਾਲਾ ਤੋਂ ਅਜਨਾਲਾ ਮਹਾਂਵੀਰ ਸਿੰਘ ਗਿੱਲ, ਅਵਤਾਰ ਸਿੰਘ ਮਹਿਮਾ, ਅਵਤਾਰ ਸਿੰਘ ਮੇਹਲੋਂ, ਰਘਵੀਰ ਸਿੰਘ ਮਹਿਰਵਾਲ, ਮਲੂਕ ਸਿੰਘ ਹੀਰ ਕੇ, ਬਲਵਿੰਦਰ ਸਿੰਘ ਰਾਜੂ ਔਲਖ ਦੇ ਨਾਲ-ਨਾਲ ਸੁਰਜੀਤ ਸਿੰਘ ਭਾਦਸੋਂ, ਬਲਵਿੰਦਰ ਸਿੰਘ ਮੱਲ੍ਹੀ ਨੰਗਲ, ਸੁਖਮਿੰਦਰ ਸਿੰਘ, ਸੁਖਦੇਵ ਸਿੰਘ ਅਰਾਈਆਂਵਾਲਾ ਅਤੇ ਪ੍ਰਗਟ ਸਿੰਘ ਨੇ ਸੰਬੋਧਨ ਕੀਤਾ । ਸਟੇਜ ਦਾ ਸੰਚਾਲਨ ਅੰਗਰੇਜ਼ ਸਿੰਘ ਭਦੌੜ, ਪਵਨ ਸੋਗਲਪੁਰ, ਮੁਕੇਸ਼ ਚੰਦਰ ਸ਼ਰਮਾ, ਦਰਸ਼ਨ ਸਿੰਘ ਜਟਾਣਾ ਅਤੇ ਹਰਭਜਨ ਸਿੰਘ ਧੂਹੜ ਨੇ ਕੀਤਾ । ਭਵਿੱਖੀ ਰਣਨੀਤੀ ਤਿਆਰ ਕਰਨ ਲਈ ਐਸ.ਕੇ.ਐਮ. ਨੇ ਸਾਰੇ ਸੀਨੀਅਰ ਆਗੂਆਂ ਦੀ ਸੱਦੀ ਮੀਟਿੰਗ ਸਟੇਜ ਦੀ ਕਾਰਵਾਈ ਸ਼ੁਰੂ ਕਰਨ ਤੋਂ ਪਹਿਲਾ ਮੁਹਾਲੀ ਦੇ ਫ਼ੇਜ਼ 11 ਵਿਖੇ ਐਸ.ਕੇ.ਐਮ. ਦੀ ਹੋਈ ਮੀਟਿੰਗ ਵਿਚ ਮੋਰਚਾ ਨੂੰ ਸਫਲ ਬਣਾਉਣ ਲਈ ਰਣਨੀਤੀ ਤਿਆਰ ਕਰਨ ਤੋਂ ਇਲਾਵਾ ਮੋਰਚਾ ਲੱਗਣ ਤੋਂ ਪਹਿਲਾਂ ਸੰਯੁਕਤ ਕਿਸਾਨ ਮੋਰਚਾ ਵਲੋਂ ਰਾਜਪਾਲ ਪੰਜਾਬ ਰਾਹੀ ਕੇਂਦਰ ਸਰਕਾਰ ਤੇ ਡੀ.ਆਈ.ਜੀ. ਨਾਨਕ ਸਿੰਘ ਰਾਹੀ ਪੰਜਾਬ ਸਰਕਾਰ ਨੂੰ ਭੇਜੇ ਮੰਗ ਪੱਤਰਾਂ ਤੇ ਦੋਵੇਂ ਸਰਕਾਰਾਂ ਤੋਂ ਹਾਲੇ ਤੱਕ ਕੋਈ ਜਵਾਬ ਨਾ ਆਉਣ ਦਾ ਸਖ਼ਤ ਨੋਟਿਸ ਲੈਂਦਿਆਂ ਸੰਯੁਕਤ ਕਿਸਾਨ ਮੋਰਚਾ ਨੇ ਆਪਣੀ ਮੀਟਿੰਗ ਵਿਚ ਦੋਵੇਂ ਸਰਕਾਰਾਂ ਦੇ ਵਤੀਰੇ ਉੱਪਰ ਵਿਚਾਰ ਕਰਨ ਤੇ ਭਵਿੱਖੀ ਰਣਨੀਤੀ ਦੇ ਏਜੰਡੇ ਉੱਪਰ 4 ਸਤੰਬਰ ਦੀ ਮੀਟਿੰਗ ਵਿਚ ਫ਼ੈਸਲਾ ਕਰਨ ਲਈ ਸਾਰੇ ਸੀਨੀਅਰ ਆਗੂਆਂ ਨੂੰ ਉਸ ਦਿਨ ਹਾਜ਼ਰ ਹੋਣ ਦਾ ਅੰਦਰੂਨੀ ਸੁਨੇਹਾ ਦਿੱਤਾ ਹੈ । ਇਸ ਮੌਕੇ ਆਗੂਆਂ ਨੇ ਦੋਵਾਂ ਸਰਕਾਰਾਂ ਨੂੰ ਚਿਤਾਵਨੀ ਦਿੱਤੀ ਕਿ ਉਹ ਕਿਸਾਨਾਂ ਦਾ ਸਬਰ ਨਾ ਪਰਖੇ, ਕਿਸਾਨ 7 ਦਿਨ ਇੱਥੇ ਬੈਠਣ ਨਹੀਂ ਆਏ । ਜੇਕਰ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਕੋਈ ਠੋਸ ਕਾਰਵਾਈ ਨਾ ਕੀਤੀ ਜਾਂਦੀ ਤਾਂ ਕਿਸਾਨ ਆਪਣੇ ਸੰਘਰਸ਼ ਨੂੰ ਅੱਗੇ ਵਧਾਉਣ ਲਈ ਮਜਬੂਰ ਹੋਣਗੇ। ਮੀਟਿੰਗ ਦੌਰਾਨ ਐੱਸ. ਏ. ਐੱਸ. ਨਗਰ ਪ੍ਰਸ਼ਾਸਨ ਵਲੋਂ ਕਿਸਾਨਾਂ ਨੂੰ ਬਿਜਲੀ, ਪਾਣੀ ਅਤੇ ਮੋਬਾਈਲ ਟਾਇਲਟ ਮੁਹੱਈਆ ਨਾ ਕਰਵਾਉਣ ਤੇ ਸਫ਼ਾਈ ਨਾ ਕਰਵਾਉਣ ਤੇ ਮੱਛਰ ਮਾਰਨ ਲਈ ਫੋਗਿਗ ਨਾ ਕਰਵਾਉਣ ’ਤੇ ਸਖ਼ਤ ਰੋਸ ਪ੍ਰਗਟ ਕੀਤਾ ਗਿਆ ਤੇ ਪ੍ਰਸ਼ਾਸਨ ਨੂੰ ਇਹ ਕੰਮ ਤੁਰੰਤ ਪੂਰੇ ਕਰਨ ਦੀ ਮੰਗ ਕੀਤੀ। 02ਸੀਐਚਡੀ 12 ਸੰਯੁਕਤ ਕਿਸਾਨ ਮੋਰਚਾ ਦੀ ਮੁੱਖ ਸਟੇਜ ’ਤੇ ਪ੍ਰਧਾਨਗੀ ਮੰਡਲ ਵਿਚ ਬੈਠੇ ਹੋਏ ਜੰਗਵੀਰ ਸਿੰਘ ਚੌਹਾਨ, ਹਰਮੀਤ ਸਿੰਘ ਕਾਦੀਆ, ਹਰਜਿੰਦਰ ਸਿੰਘ ਟਾਂਡਾ ਤੇ ਹੋਰ। - ਤਸਵੀਰ : ਰਾਕੇਸ਼ ਸ਼ਾਹ 02ਸੀਐੱਚਡੀ03 ਸੰਯੁਕਤ ਕਿਸਾਨ ਮੋਰਚਾ ਵਲੋਂ ਚੰਡੀਗੜ੍ਹ ਦੀ ਸਰਹੱਦ ’ਤੇ ਆਰੰਭੇ ਮੋਰਚੇ ਦੇ ਦੂਜੇ ਦਿਨ ਕਿਸਾਨ ਲੰਗਰ ਵਰਤਾਉਂਦੇ ਹੋਏ। - ਤਸਵੀਰ : ਰਾਕੇਸ਼ ਸਾਹ 02ਸੀਐੱਚਡੀ05 ਸੰਯੁਕਤ ਕਿਸਾਨ ਮੋਰਚਾ ਵਲੋਂ ਚੰਡੀਗੜ੍ਹ ਦੀ ਸਰਹੱਦ ’ਤੇ ਆਰੰਭੇ ਮੋਰਚੇ ਦੇ ਦੂਜੇ ਦਿਨ ਆਪਣੀਆਂ ਟਰਾਲੀਆਂ ਕੋਲ ਆਰਾਮ ਕਰਦੇ ਕਿਸਾਨ। - ਤਸਵੀਰ : ਰਾਕੇਸ਼ ਸਾਹ
Ad Position 22
No active advertisement
ਪਿਛਲੀ ਖ਼ਬਰ ਭਾਜਪਾ ਵਿਰੋਧੀਆਂ ਲਈ ਕਰਦੀ ਏਜੰਸੀਆਂ ਦੀ ਵਰਤੋਂ : ਬਲਤੇਜ ਪੰਨੂ ਅਗਲੀ ਖ਼ਬਰ ਪੰਜਾਬ ਇੰਚਾਰਜ ਡਾ. ਸਤੀਸ਼ ਪੂਨੀਆ ਤੇ ਕੇਵਲ ਸਿੰਘ ਢਿੱਲੋਂ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ
Ad Position 24