ਸੱਜਣ ਕੁਮਾਰ ਦੀ ਸ਼ੋਕ ਸਭਾ ’ਚ ‘ਆਪ’ ਵਿਧਾਇਕ ਦੀ ਸ਼ਮੂਲੀਅਤ ਨੇ ਪਾਰਟੀ ’ਤੇ ਖੜ੍ਹੇ ਕੀਤੇ ਸਵਾਲ–ਐਡ. ਫ਼ੂਲਕਾ
ਚੰਡੀਗੜ੍ਹ, 2 ਸਤੰਬਰ (ਸੰਦੀਪ ਕੁਮਾਰ ਮਾਹਨਾ)–ਭਾਜਪਾ ਦੇ ਸੀਨੀਅਰ ਆਗੂ ਤੇ ਸੁਪਰੀਮ ਕੋਰਟ ਦੇ ਉੱਘੇ ਵਕੀਲ ਐਚ. ਐਸ.
ਚੰਡੀਗੜ੍ਹ, 2 ਸਤੰਬਰ (ਸੰਦੀਪ ਕੁਮਾਰ ਮਾਹਨਾ)–ਭਾਜਪਾ ਦੇ ਸੀਨੀਅਰ ਆਗੂ ਤੇ ਸੁਪਰੀਮ ਕੋਰਟ ਦੇ ਉੱਘੇ ਵਕੀਲ ਐਚ.ਐਸ. ਫ਼ੂਲਕਾ ਨੇ ਆਮ ਆਦਮੀ ਪਾਰਟੀ ’ਤੇ 1984 ਦੇ ਸਿੱਖ ਵਿਰੋਧੀ ਕਤਲੇਆਮ ਦੇ ਪੀੜਤਾਂ ਦੇ ਮੁੱਦੇ ਨੂੰ ਲੈ ਕੇ ਸਿਆਸਤ ਕਰਨ ਦੇ ਦੋਸ਼ ਲਗਾਉਂਦਿਆਂ ਕਿਹਾ ਕਿ ਸੱਜਣ ਕੁਮਾਰ ਦੀ ਸ਼ੋਕ ਸਭਾ ’ਚ ‘ਆਪ’ ਵਿਧਾਇਕ ਰਾਮ ਸਿੰਘ ਨੇਤਾ ਜੀ ਦੀ ਸ਼ਮੂਲੀਅਤ ਨੇ ਪਾਰਟੀ ਦੀ ਕਹਿਣੀ ਤੇ ਕਰਨੀ ’ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ । ਉਨ੍ਹਾਂ ਕਿਹਾ ਕਿ ਇਕ ਪਾਸੇ ‘ਆਪ’ 1984 ਦੇ ਮੁੱਦੇ ’ਤੇ ਭਾਜਪਾ ਨੂੰ ਘੇਰਨ ਲਈ ਪ੍ਰਦਰਸ਼ਨ ਕਰ ਰਹੀ ਹੈ ਤੇ ਦੂਜੇ ਪਾਸੇ ਉਸ ਦੇ ਵਿਧਾਇਕ ਵਲੋਂ ਸੱਜਣ ਕੁਮਾਰ ਦੀ ਸ਼ੋਕ ਸਭਾ ’ਚ ਸ਼ਾਮਿਲ ਹੋਣਾ ਪਾਰਟੀ ਦੇ ਦੋਹਰੇ ਮਾਪਦੰਡਾਂ ਨੂੰ ਬੇਨਕਾਬ ਕਰਦਾ ਹੈ । ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾਈ ਦਫ਼ਤਰ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਐਡਵੋਕੇਟ ਫ਼ੂਲਕਾ ਨੇ ਕਿਹਾ ਕਿ 1984 ਦੇ ਪੀੜਤ ਪਰਿਵਾਰਾਂ ਨੇ ਇਨਸਾਫ਼ ਲਈ ਦਹਾਕਿਆਂ ਤੱਕ ਲੰਮੀ ਲੜਾਈ ਲੜੀ ਹੈ । ਐਡ. ਫ਼ੂਲਕਾ ਨੇ ਕਿਹਾ ਕਿ ਜਿਹੜੇ ਲੋਕ 1984 ਦੇ ਪੀੜਤਾਂ ਦੇ ਨਾਲ ਖੜ੍ਹੇ ਹੋਣ ਦਾ ਦਾਅਵਾ ਕਰਦੇ ਹਨ, ਉਨ੍ਹਾਂ ਦੀ ਕਹਿਣੀ ਅਤੇ ਕਰਨੀ ’ਚ ਇਕਸਾਰਤਾ ਹੋਣੀ ਚਾਹੀਦੀ ਹੈ।