06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਕਰਨ ਜਾ ਰਹੀਆਂ ਮਹਿਲਾ ਕਾਂਗਰਸ ਆਗੂਆਂ ਨੂੰ ਪੁਲਿਸ ਨੇ ਰੋਕਿਆ

ਚੰਡੀਗੜ੍ਹ, 5 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਮਹਿਲਾ ਕਾਂਗਰਸ ਨੇ ਅੱਜ ਪੰਜਾਬ ਸਰਕਾਰ ਦੀਆਂ ਨਾਕਾਮੀਆਂ ਅਤੇ ਔਰਤ ਵਿਰੋਧੀ ਨੀਤੀਆਂ ਖ਼ਿਲਾਫ਼ ਪੰਜਾਬ ਮਹਿਲਾ ਕਾਂਗਰਸ ਦੀ ਪ੍ਰਧਾਨ ਬਲਜੀਤ ਕੌਰ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਕਰਨ ਜਾਂਦੀਆਂ ਮਹਿਲਾ ਕਾਂਗਰਸ ਵਰਕਰਾਂ ਨੂੰ ਚੰਡੀਗੜ੍ਹ ਪੁਲਿਸ ਵਲੋਂ ਬੈਰੀਕੇਡ ਲਾ ਕੇ ਪੰਜਾਬ ਕਾਂਗਰਸ ਭਵਨ ਦੇ ਨੇੜੇ ਹੀ ਰੋਕ ਲਿਆ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਚੰਡੀਗੜ੍ਹ, 5 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਮਹਿਲਾ ਕਾਂਗਰਸ ਨੇ ਅੱਜ ਪੰਜਾਬ ਸਰਕਾਰ ਦੀਆਂ ਨਾਕਾਮੀਆਂ ਅਤੇ ਔਰਤ ਵਿਰੋਧੀ ਨੀਤੀਆਂ ਖ਼ਿਲਾਫ਼ ਪੰਜਾਬ ਮਹਿਲਾ ਕਾਂਗਰਸ ਦੀ ਪ੍ਰਧਾਨ ਬਲਜੀਤ ਕੌਰ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਕਰਨ ਜਾਂਦੀਆਂ ਮਹਿਲਾ ਕਾਂਗਰਸ ਵਰਕਰਾਂ ਨੂੰ ਚੰਡੀਗੜ੍ਹ ਪੁਲਿਸ ਵਲੋਂ ਬੈਰੀਕੇਡ ਲਾ ਕੇ ਪੰਜਾਬ ਕਾਂਗਰਸ ਭਵਨ ਦੇ ਨੇੜੇ ਹੀ ਰੋਕ ਲਿਆ ਗਿਆ। ਇਸ ਮੌਕੇ ਮਹਿਲਾ ਕਾਂਗਰਸ ਵਰਕਰਾਂ ਅੱਗੇ ਵਧਣ ਦੀਆਂ ਕੋਸ਼ਿਸ਼ ਕਰਨ ਦੌਰਾਨ ਪੁਲਿਸ ਨਾਲ ਭਿੜ ਗਈਆਂ, ਪਰ ਚੰਡੀਗੜ੍ਹ ਪੁਲਿਸ ਵਲੋਂ ਉਨ੍ਹਾਂ ਨੂੰ ਅੱਗੇ ਨਹੀਂ ਵਧਣ ਦਿੱਤਾ ਗਿਆ। ਇਸ ਦੌਰਾਨ ਨਾਅਰੇਬਾਜ਼ੀ ਕਰਦਿਆਂ ਪ੍ਰਦਰਸ਼ਨਕਾਰੀਆਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਗੰਭੀਰ ਦੋਸ਼ ਲਾਉਂਦਿਆਂ ਇਸ ਨੂੰ ਜਬਰ ਜਨਾਹ ਕਰਨ ਵਾਲਿਆਂ ਨੂੰ ਬਚਾਉਣ ਵਾਲੀ ਸਰਕਾਰ ਕਰਾਰ ਦਿੱਤਾ । ਸੂਬਾ ਸਰਕਾਰ ਅਤੇ ਮੁੱਖ ਮੰਤਰੀ ਦੀ ਪਤਨੀ ਗੁਰਪ੍ਰੀਤ ਕੌਰ ’ਤੇ ਗੰਭੀਰ ਦੋਸ਼ ਲਾਉਂਦਿਆਂ ਮਹਿਲਾ ਕਾਂਗਰਸ ਦੀ ਪ੍ਰਧਾਨ ਬਲਜੀਤ ਕੌਰ ਨੇ ਦੋਸ਼ ਲਾਇਆ ਕਿ ਇਕ ਘਿਨਾਉਣੇ ਜਬਰ ਜਨਾਹ ਮਾਮਲੇ ਦੇ ਦੋਸ਼ੀ ਨੂੰ ਰਿਹਾਅ ਕਰਵਾਉਣ ਲਈ 5 ਕਰੋੜ ਰੁਪਏ ਦਾ ਲੈਣ-ਦੇਣ ਕੀਤਾ ਗਿਆ ਸੀ । ਉਨ੍ਹਾਂ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਅਤੇ ਡਾ. ਗੁਰਪ੍ਰੀਤ ਕੌਰ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ। ਪ੍ਰਦਰਸ਼ਨ ’ਤੇ ਪੁਲਿਸ ਕਾਰਵਾਈ ਦਾ ਸਖ਼ਤ ਵਿਰੋਧ ਕਰਦਿਆਂ ਮੁਹਾਲੀ ਜ਼ਿਲ੍ਹਾ ਪ੍ਰਧਾਨ ਪਰਮਜੀਤ ਕੌਰ ਅਤੇ ਸੂਬਾ ਸਕੱਤਰ ਚਰਨਜੀਤ ਕੌਰ ਨੇ ਕਿਹਾ ਕਿ ਵਰਕਰ ਸ਼ਾਂਤਮਈ ਢੰਗ ਨਾਲ ਆਪਣੀ ਆਵਾਜ਼ ਬੁਲੰਦ ਕਰ ਰਹੇ ਸਨ, ਫਿਰ ਵੀ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਦਬਾਉਣ ਲਈ ਜ਼ਬਰਦਸਤੀ ਦੇ ਹੱਥਕੰਡੇ ਵਰਤੇ । ਮਹਿਲਾ ਕਾਂਗਰਸ ਦੀ ਪ੍ਰਧਾਨ ਬਲਜੀਤ ਕੌਰ ਨੇ ਕਿਹਾ ਕਿ ਇਸ ਸਰਕਾਰ ਵਲੋਂ ਚਾਹੇ ਵਿਧਾਨ ਸਭਾ ਹੋਵੇ ਜਾਂ ਵਿਧਾਨ ਸਭਾ ਦੇ ਬਾਹਰ ਮਹਿਲਾਵਾਂ ਦਾ ਕਿੰਨਾ ਸਨਮਾਨ ਕੀਤਾ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ ਪੰਜਾਬ ਵਲੋਂ ਬਰਸਾਤ ਦੇ ਬਾਵਜੂਦ ਚੰਡੀਗੜ੍ਹ ਮੋਰਚਾ ਪੰਜਵੇਂ ਦਿਨ ਵੀ ਸਰਗਰਮੀ ਨਾਲ ਰਿਹਾ ਜਾਰੀ ਅਗਲੀ ਖ਼ਬਰ ਪਾਕਿ ’ਚ ਇਕਲੌਤੇ ਸਿੱਖ ਟੀ. ਵੀ. ਐਂਕਰ ਨੂੰ ਨਿਸ਼ਾਨਾ ਬਣਾਏ ਜਾਣ ’ਤੇ ਤਰਲੋਚਨ ਸਿੰਘ ਨੇ ਜਤਾਈ ਚਿੰਤਾ
Ad Position 24