ਨਵੇਂ ਭਰਤੀ ਮੁਲਾਜ਼ਮਾਂ ਨੂੰ ਤਿੰਨ ਸਾਲ ਡੀ.ਏ. ਨਹੀਂ, ਫਿਰ ਐਲਾਨ ਕਿਸ ਲਈ-ਜਾਖੜ
ਚੰਡੀਗੜ੍ਹ, 5 ਸਤੰਬਰ (ਅਜੀਤ ਬਿਊਰੋ)—ਪੰਜਾਬ ਸਰਕਾਰ ਵਲੋਂ 2020 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਨੂੰ ਮਹਿੰਗਾਈ ਭੱਤਾ (ਡੀ. ਏ.)
ਚੰਡੀਗੜ੍ਹ, 5 ਸਤੰਬਰ (ਅਜੀਤ ਬਿਊਰੋ)—ਪੰਜਾਬ ਸਰਕਾਰ ਵਲੋਂ 2020 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਨੂੰ ਮਹਿੰਗਾਈ ਭੱਤਾ (ਡੀ.ਏ.) ਦੇਣ ਦੇ ਐਲਾਨ ’ਤੇ ਸਵਾਲ ਖੜ੍ਹੇ ਕਰਦਿਆਂ ਭਾਰਤੀ ਜਨਤਾ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ ਕਿ ਜਦੋਂ ਨਵੇਂ ਭਰਤੀ ਮੁਲਾਜ਼ਮਾਂ ਨੂੰ ਪਹਿਲੇ ਤਿੰਨ ਸਾਲ ਡੀ.ਏ. ਹੀ ਨਹੀਂ ਮਿਲਦਾ ਤਾਂ ਸਰਕਾਰ ਵਲੋਂ ਕੀਤੇ ਜਾ ਰਹੇ ਇਸ ਐਲਾਨ ਦਾ ਅਸਲ ਲਾਭ ਕਿੰਨੇ ਮੁਲਾਜ਼ਮਾਂ ਨੂੰ ਮਿਲੇਗਾ, ਇਹ ਸਪੱਸ਼ਟ ਨਹੀਂ ਹੈ । ਸੋਸ਼ਲ ਮੀਡੀਆ ’ਤੇ ਸਾਂਝੇ ਕੀਤੇ ਇਕ ਸੁਨੇਹੇ ’ਚ ਉਨ੍ਹਾਂ ਪੰਜਾਬ ਸਰਕਾਰ ’ਤੇ ਮੁਲਾਜ਼ਮਾਂ ਵਿਚ ਭੇਦਭਾਵ ਪੈਦਾ ਕਰਨ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਸਰਕਾਰ ਨੂੰ ਅਜਿਹੀ ਵੰਡ ਪਾਊ ਨੀਤੀ ਛੱਡ ਕੇ ਸਾਰੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਬਣਦੇ ਹੱਕ ਜਾਰੀ ਕਰਨੇ ਚਾਹੀਦੇ ਹਨ।