05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਅਕਾਲੀ ਦਲ ਦੇ ਦਫ਼ਤਰ ਵਿਚ ਬਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼ਿਲਾਫ਼ ‘ ਆਪ ’ ਮਹਿਲਾ ਵਿੰਗ ਵਲੋਂ ਸਮਰਾਲਾ ’ ਚ ਭਾਰੀ ਰੋਸ ਪ੍ਰਦਰਸ਼ਨ

ਚੰਡੀਗੜ੍ਹ/ਸਮਰਾਲਾ 5 ਸਤੰਬਰ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿਚ ਇੱਕ ਬਜ਼ੁਰਗ ਦਲਿਤ ਔਰਤ ਨਾਲ ਹੋਈ ਕੁੱਟਮਾਰ ਅਤੇ ਬੇਇੱਜ਼ਤੀ ਖ਼ਿਲਾਫ਼ ਆਮ ਆਦਮੀ ਪਾਰਟੀ (ਆਪ) ਪੰਜਾਬ ਮਹਿਲਾ ਵਿੰਗ ਵਲੋਂ ਸਮਰਾਲਾ ਵਿਚ ਐਸ. ਡੀ.

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਚੰਡੀਗੜ੍ਹ/ਸਮਰਾਲਾ 5 ਸਤੰਬਰ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿਚ ਇੱਕ ਬਜ਼ੁਰਗ ਦਲਿਤ ਔਰਤ ਨਾਲ ਹੋਈ ਕੁੱਟਮਾਰ ਅਤੇ ਬੇਇੱਜ਼ਤੀ ਖ਼ਿਲਾਫ਼ ਆਮ ਆਦਮੀ ਪਾਰਟੀ (ਆਪ) ਪੰਜਾਬ ਮਹਿਲਾ ਵਿੰਗ ਵਲੋਂ ਸਮਰਾਲਾ ਵਿਚ ਐਸ.ਡੀ.ਐਮ. ਦਫ਼ਤਰ ਬਾਹਰ ਜ਼ਿਲ੍ਹਾ ਪੱਧਰੀ ਭਾਰੀ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਵਿਚ ਹਜ਼ਾਰਾਂ ਔਰਤਾਂ ਨੇ ਸ਼ਿਰਕਤ ਕੀਤੀ, ਜਿਸ ਦੀ ਅਗਵਾਈ ਆਪ ਮਹਿਲਾ ਵਿੰਗ ਪੰਜਾਬ ਦੀ ਪ੍ਰਧਾਨ ਅਤੇ ਮੋਗਾ ਤੋਂ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕੀਤੀ । ਲੁਧਿਆਣਾ ਦੀ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਅਤੇ ਹੋਰ ਕਈ ਮਹਿਲਾ ਆਗੂ ਵੀ ਇਸ ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ । ਪ੍ਰਦਰਸ਼ਨਕਾਰੀ ਔਰਤਾਂ ਨੇ ਬਾਦਲ ਪਰਿਵਾਰ ਅਤੇ ਘਟਨਾ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਦਾ ਪੁਤਲਾ ਵੀ ਫੂਕਿਆ। ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਔਰਤ ਨੂੰ ਸਿਰਫ਼ ਇਸ ਲਈ ਕੁੱਟਿਆ ਕਿਉਂਕਿ ਉਸ ਨੇ ਭਗਵੰਤ ਮਾਨ ਦਾ ਨਾਂਅ ਲਿਆ ਸੀ । ਉਹ ਔਰਤਾਂ ਦੀ ਬੇਇੱਜ਼ਤੀ ਜਾਂ ਧਮਕੀਆਂ ਨੂੰ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਕਿਹਾ ‘ਆਪ’ ਮਹਿਲਾ ਵਿੰਗ ਪੰਜਾਬ ਦੀ ਹਰ ਔਰਤ ਦੇ ਨਾਲ ਮਜ਼ਬੂਤੀ ਨਾਲ ਖੜ੍ਹਾ ਹੈ। ਡਾ. ਅਰੋੜਾ ਨੇ ਸਬੰਧਿਤ ਪੁਲਿਸ ਕਮਿਸ਼ਨਰ, ਐਸ.ਐਸ.ਪੀ. ਅਤੇ ਵਧੀਕ ਡਿਪਟੀ ਕਮਿਸ਼ਨਰ ਨੂੰ ਇਹ ਯਕੀਨੀ ਬਣਾਉਣ ਦੀ ਵੀ ਅਪੀਲ ਕੀਤੀ ਕਿ ਮਾਮਲੇ ਦੀ ਨਿਰਪੱਖ ਜਾਂਚ ਕੀਤੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਜੰਤਰ ਮੰਤਰ ਵਿਖੇ ਵਿਦਿਆਰਥੀਆਂ ’ ਤੇ ਪੁਲਿਸ ਦੀ ਕਾਰਵਾਈ ਬੇਹੱਦ ਨਿਰਾਸ਼ਾਜਨਕ - ਜਸਟਿਸ ਭੂਈਆਂ ਅਗਲੀ ਖ਼ਬਰ ਜੀਓ ਹਾਟ ਸਟਾਰ ਵਿਸ਼ਵ ਪੱਧਰ ’ਤੇ ਹੋਇਆ ਲਾਂਚ
Ad Position 24