05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਜੰਤਰ ਮੰਤਰ ਵਿਖੇ ਵਿਦਿਆਰਥੀਆਂ ’ ਤੇ ਪੁਲਿਸ ਦੀ ਕਾਰਵਾਈ ਬੇਹੱਦ ਨਿਰਾਸ਼ਾਜਨਕ - ਜਸਟਿਸ ਭੂਈਆਂ

ਨਵੀਂ ਦਿੱਲੀ, 5 ਸਤੰਬਰ (ਜਗਤਾਰ ਸਿੰਘ)- ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਜੰਤਰ ਮੰਤਰ ’ਤੇ ਇਕੱਠੇ ਹੋਏ ਨੌਜਵਾਨਾਂ ’ਤੇ ਪੁਲਿਸ ਦੀ ਕਾਰਵਾਈ ਨੂੰ ਲੈ ਸੁਪਰੀਮ ਕੋਰਟ ਦੇ ਜੱਜ ਜਸਟਿਸ ਉੱਜਵਲ ਭੁਈਆਂ ਨੇ ਕਿਹਾ ਕਿ ਪੁਲਿਸ ਦਾ ਲਾਠੀਚਾਰਜ ਬਹੁਤ ਹੀ ਪਰੇਸ਼ਾਨ ਕਰਨ ਵਾਲੀ ਘਟਨਾ ਸੀ। ਉਨ੍ਹਾਂ ਕਿਹਾ ਕਿ ਜੇਕਰ ਵਿਦਿਆਰਥੀ ਆਪਣਾ ਅਲੱਗ ਵਿਚਾਰ ਰੱਖਦੇ ਹਨ ਤਾਂ ਉਨ੍ਹਾਂ ਦੇ ਖ਼ਿਲਾਫ਼ ਦੰਡਕਾਰੀ ਰਵੱਈਆ ਨਹੀਂ ਅਪਣਾਇਆ ਜਾਣਾ ਚਾਹੀਦਾ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਨਵੀਂ ਦਿੱਲੀ, 5 ਸਤੰਬਰ (ਜਗਤਾਰ ਸਿੰਘ)- ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਜੰਤਰ ਮੰਤਰ ’ਤੇ ਇਕੱਠੇ ਹੋਏ ਨੌਜਵਾਨਾਂ ’ਤੇ ਪੁਲਿਸ ਦੀ ਕਾਰਵਾਈ ਨੂੰ ਲੈ ਸੁਪਰੀਮ ਕੋਰਟ ਦੇ ਜੱਜ ਜਸਟਿਸ ਉੱਜਵਲ ਭੁਈਆਂ ਨੇ ਕਿਹਾ ਕਿ ਪੁਲਿਸ ਦਾ ਲਾਠੀਚਾਰਜ ਬਹੁਤ ਹੀ ਪਰੇਸ਼ਾਨ ਕਰਨ ਵਾਲੀ ਘਟਨਾ ਸੀ। ਉਨ੍ਹਾਂ ਕਿਹਾ ਕਿ ਜੇਕਰ ਵਿਦਿਆਰਥੀ ਆਪਣਾ ਅਲੱਗ ਵਿਚਾਰ ਰੱਖਦੇ ਹਨ ਤਾਂ ਉਨ੍ਹਾਂ ਦੇ ਖ਼ਿਲਾਫ਼ ਦੰਡਕਾਰੀ ਰਵੱਈਆ ਨਹੀਂ ਅਪਣਾਇਆ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ’ਤੇ ਇਸ ਤਰ੍ਹਾਂ ਦਾ ਜ਼ੁਲਮ ਕਰਨਾ ਬਹੁਤ ਹੀ ਨਿਰਾਸ਼ਾਜਨਕ ਹੈ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਨੇ ਨੋਟਿਸ ਲਿਆ ਹੈ ਕਿ ਜਿਹੜੇ ਪੀੜਤਾਂ ਦੇ ਮਨੁੱਖੀ-ਅਧਿਕਾਰਾਂ ਦੀ ਉਲੰਘਣਾ ਕੀਤੀ ਗਈ ਹੈ,ਉਨ੍ਹਾਂ ਨੂੰ ਉਸ ਦਾ ਮੁਆਵਜ਼ਾ ਦਿੱਤਾ ਜਾਣਾ ਚਾਹੀਦਾ ਹੈ। ਜਸਟਿਸ ਭੁਈਆਂ ਨੇ ਕਿਹਾ ਕਿ ਪੁਲਿਸ ਨੂੰ ਚਾਹੀਦਾ ਹੈ ਕਿ ਉਹ ਜ਼ਿਆਦਾ ਤਾਕਤ ਦੀ ਵਰਤੋਂ ਕੀਤੇ ਬਗੈਰ ਹੀ ਕਾਨੂੰਨ ਵਿਵਸਥਾ ਬਣਾਈ ਰੱਖੇ। ਦੱਸਣਯੋਗ ਹੈ ਕਿ ਜਸਟਿਸ ਭੁਈਆਂ ਰਾਜਧਾਨੀ ਦਿੱਲੀ ਵਿਚ ਇਕ ਕਿਤਾਬ ਦੇ ਰਿਲੀਜ਼ ਸਬੰਧੀ ਪ੍ਰੋਗਰਾਮ ਵਿਚ ਸੰਬੋਧਨ ਕਰ ਰਹੇ ਸਨ। ਇਹ ਕਿਤਾਬ ਸਾਬਕਾ ਸਕੱਤਰ (ਸੁਰੱਖਿਆ) ਯਸ਼ੋਵਰਧਨ ਆਜ਼ਾਦ ਨੇ ਲਿਖੀ ਹੈ।
Ad Position 22
No active advertisement
ਪਿਛਲੀ ਖ਼ਬਰ ਵਿਦੇਸ਼ ਮੰਤਰੀ ਜੈਸ਼ੰਕਰ 26 ਸਤੰਬਰ ਨੂੰ ਯੂ . ਐਨ . ਜੀ . ਏ . ਦੇ ਸਾਲਾਨਾ ਉੱਚ - ਪੱਧਰੀ ਸੈਸ਼ਨ ਨੂੰ ਕਰਨਗੇ ਸੰਬੋਧਨ ਅਗਲੀ ਖ਼ਬਰ ਅਕਾਲੀ ਦਲ ਦੇ ਦਫ਼ਤਰ ਵਿਚ ਬਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼ਿਲਾਫ਼ ‘ ਆਪ ’ ਮਹਿਲਾ ਵਿੰਗ ਵਲੋਂ ਸਮਰਾਲਾ ’ ਚ ਭਾਰੀ ਰੋਸ...
Ad Position 24