ਅਜਨਾਲਾ ਦੇ ਸਰਹੱਦੀ ਪਿੰਡ ਡੱਲਾ ਰਾਜਪੂਤਾਂ ਵਿਖੇ ਨੌਜਵਾਨ ਦਾ ਕਤਲ
ਅਜਨਾਲਾ, 5 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਨਾਲ ਲੱਗਦੇ ਪਿੰਡ ਡੱਲਾ ਰਾਜਪੂਤਾਂ ਵਿਖੇ ਅੱਜ ਦੇਰ ਸ਼ਾਮ ਕੁਝ ਵਿਅਕਤੀਆਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ। ਜਿਸ ਦੀ ਪਹਿਚਾਣ ਕੁਲਜੀਤ ਸਿੰਘ (40) ਵਾਸੀ ਡੱਲਾ ਰਾਜਪੂਤਾਂ ਵਜੋਂ ਹੋਈ ਹੈ।
ਕ
ਕੁਲਜੀਤ ਸਿੰਘ ਦੀ ਪੁਰਾਣੀ ਤਸਵੀਰ।
06-09-2026
ਅਜਨਾਲਾ, 5 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਨਾਲ ਲੱਗਦੇ ਪਿੰਡ ਡੱਲਾ ਰਾਜਪੂਤਾਂ ਵਿਖੇ ਅੱਜ ਦੇਰ ਸ਼ਾਮ ਕੁਝ ਵਿਅਕਤੀਆਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ। ਜਿਸ ਦੀ ਪਹਿਚਾਣ ਕੁਲਜੀਤ ਸਿੰਘ (40) ਵਾਸੀ ਡੱਲਾ ਰਾਜਪੂਤਾਂ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਅਜਨਾਲਾ ਦੇ ਐੱਸ.ਐੱਚ.ਓ. ਸਬ-ਇੰਸਪੈਕਟਰ ਅਜੇਪਾਲ ਸਿੰਘ ਪੁਲਿਸ ਪਾਰਟੀ ਸਮੇਤ ਸਿਵਲ ਹਸਪਤਾਲ ਪਹੁੰਚੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ। ਮੁੱਢਲੀ ਜਾਣਕਾਰੀ ਅਨੁਸਾਰ ਇਸ ਘਟਨਾ ਤੋਂ ਇੱਕ ਦਿਨ ਪਹਿਲਾਂ ਵੀ ਦੋਵਾਂ ਧਿਰਾਂ ਵਿਚਕਾਰ ਝਗੜਾ ਹੋਇਆ ਸੀ, ਜਿਸ ਦੌਰਾਨ ਮ੍ਰਿਤਕ ਦੇ ਭਰਾ ਸੱਤਾ ਸਿੰਘ ਨੂੰ ਗੰਭੀਰ ਸੱਟਾਂ ਲੱਗੀਆਂ ਸਨ । ਉਹ ਇਸ ਸਮੇਂ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿਚ ਜੇਰੇ ਇਲਾਜ ਹੈ। ਮ੍ਰਿਤਕ ਕੁਲਜੀਤ ਸਿੰਘ ਦੇ ਭਤੀਜੇ ਸੱਬਾ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਉਸ ਦਾ ਪਿਤਾ ਸੱਤਾ ਸਿੰਘ ਮੋਟਰਸਾਈਕਲ ’ਤੇ ਆ ਰਿਹਾ ਸੀ, ਇਸ ਦੌਰਾਨ ਉਸ ਦੇ ਤਾਏ ਦਾ ਮੋਟਰਸਾਈਕਲ ਤਿਲਕਣ ਕਾਰਨ ਸਾਡੇ ਸਰੀਕੇ ਦੇ ਹੀ ਕੁੱਝ ਵਿਅਕਤੀਆਂ ਨਾਲ ਵਿਵਾਦ ਹੋ ਗਿਆ ਅਤੇ ਉਸਦੇ ਪਿਤਾ ਦੀ ਕੁੱਟਮਾਰ ਕੀਤੀ । ਸੱਬਾ ਸਿੰਘ ਨੇ ਦੋਸ਼ ਲਗਾਇਆ ਕਿ ਇਸੇ ਰੰਜਿਸ਼ ਤਹਿਤ ਅੱਜ ਸੁਖਚੈਨ ਸਿੰਘ, ਸੁੱਖਾ ਸਿੰਘ ਤੇ ਹੋਰਨਾਂ ਵਿਅਕਤੀਆਂ ਵੱਲੋਂ ਉਸ ਦੇ ਚਾਚਾ ਕੁਲਜੀਤ ਸਿੰਘ ਨੂੰ ਉਸ ਸਮੇਂ ਰੋਕ ਲਿਆ ਗਿਆ, ਜਦੋਂ ਉਹ ਟਰੈਕਟਰ ’ਤੇ ਘਰ ਵਾਪਸ ਆ ਰਿਹਾ ਸੀ ਤੇ ਉਸ ਤੇ ਤੇਜ਼ਧਾਰ ਹਥਿਆਰ (ਕਿਰਚ) ਨਾਲ ਹਮਲਾ ਕਰ ਦਿੱਤਾ ਗਿਆ, ਜਿਸ ਕਰਕੇ ਉਸ ਦੀ ਸਾਹ ਰਗ ਵੱਡੀ ਜਾਣ ਕਾਰਨ ਮੌਤ ਹੋ ਗਈ । ਉਸਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਚਾਚੇ ਕੁਲਜੀਤ ਸਿੰਘ ਦੀ ਮੌਤ ਲਈ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ।