ਜ਼ੀਰਾ ’ ਚ ਕਾਂਗਰਸ ਵਲੋਂ ਮੁੱਖ ਮੰਤਰੀ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ
ਜ਼ੀਰਾ, 6 ਸਤੰਬਰ (ਪ੍ਰਤਾਪ ਸਿੰਘ ਹੀਰਾ/ਰਜਨੀਸ਼ ਕਥੂਰੀਆ)-ਜ਼ੀਰਾ ਵਿਖੇ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਵਲੋਂ ਕਾਲੀਆਂ ਝੰਡੀਆਂ ਦਿਖਾ ਕੇ ਤਿੱਖਾ ਵਿਰੋਧ ਪ੍ਰਦਰਸ਼ਨ ਕੀਤਾ ਗਿਆ । ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਕਾਂਗਰਸ ਪ੍ਰਧਾਨ ਵਲੋਂ ਕੀਤੀ ਗਈ ।
ਜ਼ੀਰਾ, 6 ਸਤੰਬਰ (ਪ੍ਰਤਾਪ ਸਿੰਘ ਹੀਰਾ/ਰਜਨੀਸ਼ ਕਥੂਰੀਆ)-ਜ਼ੀਰਾ ਵਿਖੇ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਵਲੋਂ ਕਾਲੀਆਂ ਝੰਡੀਆਂ ਦਿਖਾ ਕੇ ਤਿੱਖਾ ਵਿਰੋਧ ਪ੍ਰਦਰਸ਼ਨ ਕੀਤਾ ਗਿਆ । ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਕਾਂਗਰਸ ਪ੍ਰਧਾਨ ਵਲੋਂ ਕੀਤੀ ਗਈ । ਇਸ ਮੌਕੇ ਸੈਂਕੜੇ ਵਰਕਰ ਕਾਲੀਆਂ ਝੰਡੀਆਂ ਲੈ ਕੇ ਕੁਲਬੀਰ ਸਿੰਘ ਜ਼ੀਰਾ ਦੀ ਕੋਠੀ ਤੋਂ ਸ਼ੁਰੂ ਹੋਏ ਪੁਲਿਸ ਵਲੋਂ ਉਨ੍ਹਾਂ ਨੂੰ ਸ਼ੇਰਾਂ ਵਾਲਾ ਚੌਂਕ ਵਿਚ ਨਾਕਾਬੰਦੀ ਕਰਕੇ ਰੋਕ ਲਿਆ ਗਿਆ ਤੇ ਅੱਗੇ ਨਹੀਂ ਜਾਣ ਦਿੱਤਾ ਗਿਆ । ਪੁਲਿਸ ਵਲੋਂ ਮੌਕੇ ’ਤੇ ਭਾਰੀ ਬੈਰੀਕੇਡਿੰਗ ਕਰਕੇ ਰਾਜਾ ਵੜਿੰਗ, ਕੁਲਬੀਰ ਸਿੰਘ ਜ਼ੀਰਾ ਅਤੇ ਹੋਰ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੂੰ ਮੁੱਖ ਮੰਤਰੀ ਦੇ ਕਾਫ਼ਲੇ ਵੱਲ ਜਾਣ ਤੋਂ ਪਹਿਲਾਂ ਹੀ ਰੋਕ ਲਿਆ ਗਿਆ। ਇਸ ਮੌਕੇ ਐੱਸ.ਪੀ. ਮਨਜੀਤ ਸਿੰਘ, ਡੀ.ਐੱਸ.ਪੀ. ਜ਼ੀਰਾ ਜਸਪਾਲ ਸਿੰਘ ਐੱਸ.ਐੱਚ.ਓ. ਜਸਵਿੰਦਰ ਸਿੰਘ ਬਰਾੜ ਵਲੋਂ ਉਨ੍ਹਾਂ ਨੂੰ ਅੱਗੇ ਜਾਣ ਤੋਂ ਰੋਕ ਦਿੱਤਾ ਗਿਆ। ਇਸ ਮੌਕੇ ਧਰਨੇ ਵਿਚ ਆਸ਼ੂ ਬਾਂਗੜ, ਹਰੀਸ਼ ਜੈਨ ਗੋਗਾ ਚੇਅਰਮੈਨ, ਗੁਰਭਗਤ ਸਿੰਘ ਗਿੱਲ ਸੂਬਾ ਜਨਰਲ ਸਕੱਤਰ ਰਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ, ਡਾ. ਰਸ਼ਪਾਲ ਸਿੰਘ ਸਾਬਕਾ ਪ੍ਰਧਾਨ ਨਗਰ ਕੌਂਸਲ ਜੀਰਾ, ਬਾਪੂ ਮਨ ਚੰਦਾ, ਹਰੀਸ਼ ਤਾਗੜਾ, ਪਰਮਿੰਦਰ ਸਿੰਘ ਲਾਡਾ ਜਨਰਲ ਸੈਕਟਰੀ ਯੂਥ ਕਾਂਗਰਸ, ਮਹਿਕਦੀਪ ਸਿੰਘ ਸੈਕਟਰੀ ਯੂਥ ਕਾਂਗਰਸ, ਗੁਰਮੀਤ ਸਿੰਘ ਸ਼ਾਹ ਅਬੂ ਬੁਕਰ, ਬਲਵਿੰਦਰ ਸਿੰਘ ਬੁੱਟਰ ਸਾਬਕਾ ਚੇਅਰਮੈਨ, ਸੰਜੀਵ ਨਾਰੰਗ, ਜੋਬਨਪ੍ਰੀਤ ਸਿੰਘ ਗਿੱਲ ਬਲਾਕ ਪ੍ਰਧਾਨ, ਸੱਤ ਵੱਲ ਚਾਵਲਾ ਮੱਲਾਂਵਾਲਾ ਚਮਕੌਰ ਸਿੰਘ ਲੋਹਕੇ ਕਲਾਂ, ਕਾਕਾ ਜੈਲਦਾਰ ਐਮ.ਸੀ., ਅਸ਼ੋਕ ਮਨਚੰਦਾ, ਜਸਕਰਨ ਸਿੰਘ ਸਿੱਧੂ ਸਨੇਰ ਆਦਿ ਹਾਜ਼ਰ ਸਨ।