06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਸਰਕਾਰ ਤੇ ਕਿਸਾਨ ਆਗੂਆਂ ਦੀ ਮੀਟਿੰਗ ਸਾਰਥਿਕ ਮਾਹੌਲ ਵਿਚ ਹੋਈ ਲਿਖਤੀ ਰੂਪ ਵਿਚ ਮਿਲਣ ’ਤੇ ਕੀਤਾ ਜਾਵੇਗਾ ਫੈਸਲਾ-ਐਸ. ਕੇ.ਐਮ.

ਚੰਡੀਗੜ੍ਹ, 6 ਸਤੰਬਰ (ਅਜਾਇਬ ਸਿੰਘ ਔਜਲਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਚੰਡੀਗੜ੍ਹ ਵਿਖੇ ਲਗਾਏ ਗਏ 7 ਰੋਜ਼ਾ ਮੋਰਚੇ ਦੇ ਚੱਲਦਿਆਂ ਅੱਜ ਪੰਜਾਬ ਭਵਨ ਵਿਖੇ ਸੰਯੁਕਤ ਕਿਸਾਨ ਮੋਰਚਾ ਦੇ ਵਫ਼ਦ ਦੀ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਡਾ ਬਲਬੀਰ ਸਿੰਘ ਅਤੇ ਸਰਕਾਰ ਦੇ ਹੋਰ ਅਧਿਕਾਰੀਆਂ ਨਾਲ ਕਿਸਾਨੀ ਮੰਗਾਂ ਸਬੰਧੀ ਇਕ ਵਿਸ਼ੇਸ਼ ਮੀਟਿੰਗ ਹੋਈ ਜੋ ਤਕਰੀਬਨ ਢਾਈ ਘੰਟੇ ਦੇ ਕਰੀਬ ਚੱਲੀ। ਕਿਸਾਨੀ ਵਫ਼ਦ ਵਿਚ ਸਮੁੱਚੀਆਂ ਕਿਸਾਨ ਜਥੇਬੰਦੀਆਂ ਦੇ ਤਕਰੀਬਨ ਦੋ ਦਰਜਨ ਦੇ ਕਰੀਬ ਆਗੂ ਸ਼ਾਮਿਲ ਹੋਏ ।

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਚੰਡੀਗੜ੍ਹ, 6 ਸਤੰਬਰ (ਅਜਾਇਬ ਸਿੰਘ ਔਜਲਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਚੰਡੀਗੜ੍ਹ ਵਿਖੇ ਲਗਾਏ ਗਏ 7 ਰੋਜ਼ਾ ਮੋਰਚੇ ਦੇ ਚੱਲਦਿਆਂ ਅੱਜ ਪੰਜਾਬ ਭਵਨ ਵਿਖੇ ਸੰਯੁਕਤ ਕਿਸਾਨ ਮੋਰਚਾ ਦੇ ਵਫ਼ਦ ਦੀ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਡਾ ਬਲਬੀਰ ਸਿੰਘ ਅਤੇ ਸਰਕਾਰ ਦੇ ਹੋਰ ਅਧਿਕਾਰੀਆਂ ਨਾਲ ਕਿਸਾਨੀ ਮੰਗਾਂ ਸਬੰਧੀ ਇਕ ਵਿਸ਼ੇਸ਼ ਮੀਟਿੰਗ ਹੋਈ ਜੋ ਤਕਰੀਬਨ ਢਾਈ ਘੰਟੇ ਦੇ ਕਰੀਬ ਚੱਲੀ। ਕਿਸਾਨੀ ਵਫ਼ਦ ਵਿਚ ਸਮੁੱਚੀਆਂ ਕਿਸਾਨ ਜਥੇਬੰਦੀਆਂ ਦੇ ਤਕਰੀਬਨ ਦੋ ਦਰਜਨ ਦੇ ਕਰੀਬ ਆਗੂ ਸ਼ਾਮਿਲ ਹੋਏ । ਸਰਕਾਰ ਨਾਲ ਗੱਲਬਾਤ ਦੌਰਾਨ ਬਲਬੀਰ ਸਿੰਘ ਰਾਜੇਵਾਲ, ਹਰਿੰਦਰ ਸਿੰਘ ਲੱਖੋਵਾਲ, ਰਮਿੰਦਰ ਸਿੰਘ ਪਟਿਆਲਾ, ਹਰਮੀਤ ਸਿੰਘ ਕਾਦੀਆਂ ਅਤੇ ਬੂਟਾ ਸਿੰਘ ਬੁਰਜਗਿੱਲ ਨੇ ਕਿਸਾਨੀ ਮੰਗਾਂ ਨੂੰ ਸਰਕਾਰ ਸਾਹਮਣੇ ਰੱਖਿਆ। ਇਨ੍ਹਾਂ ਮੰਗਾਂ ਵਿਚ ਪੰਜਾਬ ਨਾਲ ਪਾਣੀਆਂ ਸਬੰਧੀ ਹੋਏ ਗੈਰ ਸੰਵਿਧਾਨਿਕ ਸਮਝੌਤੇ ਰੱਦ ਕਰਨ, ਧਾਰਾ 78, 79, 80 ਰੱਦ ਕਰਨ ਲਈ ਇਕ ਮਹੀਨੇ ਦੇ ਅੰਦਰ ਅੰਦਰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾ ਕੇ ਮਤਾ ਪਾ ਕੇ ਕੇਂਦਰ ਸਰਕਾਰ ਨੂੰ ਭੇਜਣ ਸਬੰਧੀ, ਸਹਿਕਾਰੀ ਬੈਂਕਾਂ ਦੀ ਇੱਕ ਮੁਸ਼ਤ ਕਰਜ਼ਾ ਸੈਟਲਮੈਂਟ ਸਬੰਧੀ ਵੀ ਵਿਧਾਨ ਸਭਾ ਵਿਚ ਮਤਾ ਪਾਸ ਕਰਨ ਸਬੰਧੀ, ਕਿਸਾਨਾਂ ਦੀਆਂ ਮੋਟਰਾਂ ਤੇ ਕੇਬਲਾਂ ਚੋਰੀ ਕਰਨ ਵਾਲੇ ਅਨਸਰਾਂ ’ਤੇ ਨਕੇਲ ਕੱਸਣ, ਸ਼ਹੀਦ ਕਿਸਾਨ ਪਰਿਵਾਰਾਂ ਦੇ ਰਹਿੰਦੇ ਮੁਆਵਜ਼ੇ ਅਤੇ ਨੌਕਰੀ ਦੇ ਕੇਸਾਂ ਵਾਸਤੇ ਇਕ ਨੋਡਲ ਅਫਸਰ ਦੀ ਡਿਊਟੀ ਲਾਉਣ ਆਦਿ ਮੰਗਾਂ ਪ੍ਰਤੀ ਗੱਲ ਕੀਤੀ ਗਈ । ਬਲਬੀਰ ਸਿੰਘ ਰਾਜੇਵਾਲ ਨੇ ਇਹ ਵੀ ਇੰਕਸ਼ਾਫ਼ ਕੀਤਾ ਕਿ ਸਰਕਾਰ ਵਲੋਂ ਸਤੰਬਰ ਦੇ ਮਹੀਨੇ ਵਿਸ਼ੇਸ਼ ਸੈਸ਼ਨ ਸੱਦ ਕੇ ਕਿਸਾਨੀ ਮੰਗਾਂ ਦਾ ਨਿਪਟਾਰਾ ਕਰਨ ਦੀ ਹਾਮੀ ਭਰੀ ਹੈ । ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਤੇ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਸਾਰਥਕ ਮਾਹੌਲ ਵਿਚ ਹੋਈ ਹੈ ਪਰ ਲਿਖਤੀ ਰੂਪ ਵਿਚ ਹੀ ਮਿਲਣ ’ਤੇ ਫੈਸਲਾ ਕੀਤਾ ਜਾਵੇਗਾ । ਆਗੂਆਂ ਨੇ ਦੱਸਿਆ ਕਿ ਸਰਕਾਰ ਵਲੋਂ ਪੱਤਰ ਮਿਲਣ ਉਪਰੰਤ ਉਸ ’ਤੇ ਵਿਚਾਰ ਲਈ 7 ਸਤੰਬਰ ਨੂੰ ਹੀ ਸਵੇਰੇ 10 ਵਜੇ ਐਸ.ਕੇ.ਐਮ. ਦੀ ਮੀਟਿੰਗ ਰੱਖੀ ਗਈ ਹੈ। ਉਸ ਮੀਟਿੰਗ ਵਿਚ ਪੱਤਰ ਨੂੰ ਵਿਚਾਰਦੇ ਹੋਏ ਮੋਰਚੇ ਦੀ ਅਗਲੀ ਰੂਪ ਰੇਖਾ ਉਲੀਕੀ ਜਾਵੇਗੀ । ਇਸੇ ਦੌਰਾਨ ਅੱਜ ਕਿਸਾਨੀ ਮੋਰਚੇ ਵਾਲੀ ਥਾਂ ‘ਤੇ ਜਿੱਥੇ ਤਮਾਮ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਸਾਨਾਂ ਨੂੰ ਸੰਬੋਧਨ ਕੀਤਾ ਉੱਥੇ ਉੱਘੇ ਕਿਸਾਨ ਆਗੂ ਰਕੇਸ਼ ਟਿਕੈਤ ਵੀ ਮੋਰਚੇ ਵਾਲੀ ਥਾਂ ’ਤੇ ਪੁੱਜੇ ਅਤੇ ਉਨ੍ਹਾਂ ਨੇ ਕਿਸਾਨੀ ਮੰਗਾਂ ਸਬੰਧੀ ਆਪਣੇ ਵਲੋਂ ਡੱਟ ਕੇ ਪਹਿਰਾ ਦੇਣ ਦੀ ਗੱਲ ਕਹੀ।
Ad Position 22
No active advertisement
ਪਿਛਲੀ ਖ਼ਬਰ ਅਫ਼ਗਾਨਿਸਤਾਨ ’ ਚ ਸੋਨੇ ਦੀ ਦੌੜ ’ ਚ ਪਹਾੜ ਕੀਤੇ ਛੱਲਣੀ ਅਗਲੀ ਖ਼ਬਰ ਭਤੀਜੇ ਵਲੋਂ ਚਾਚੇ ਦਾ ਤੇਜ਼ਧਾਰ ਹਥਿਆਰ ਨਾਲ ਕਤਲ
Ad Position 24