08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਕਾਂਗਰਸ ਦੇ ਵਾਰ-ਵਾਰ ਇੰਚਾਰਜ ਬਦਲਣ ਤੋਂ ਸਾਫ਼ ਹੈ ਕਿ ਪਾਰਟੀ ’ਚ ਕੁਝ ਵੀ ਠੀਕ ਨਹੀਂ-ਚੀਮਾ

ਛਾਜਲੀ, 7 ਸਤੰਬਰ (ਅਜਾਇਬ ਸਿੰਘ ਨੀਲੋਵਾਲ)-ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਾਂਗਰਸ ਪਾਰਟੀ ’ਤੇ ਤਿੱਖੇ ਸਿਆਸੀ ਨਿਸ਼ਾਨੇ ਸਾਧਦਿਆਂ ਕਿਹਾ ਕਿ ਕਾਂਗਰਸ ਜਿੰਨੀਆਂ ਮਰਜ਼ੀ ਯਾਤਰਾਵਾਂ ਕਰ ਲਵੇ, ਪਰ ਪੰਜਾਬ ਦੇ ਲੋਕ ਉਸ ਦੇ ਪਿਛਲੇ ਪੰਜ ਸਾਲਾਂ ਦੇ ਕਾਰਜਕਾਲ ਨੂੰ ਭੁੱਲੇ ਨਹੀਂ ਹਨ। ਛਾਜਲੀ ਵਿਖੇ ਬਲਾਕ ਵਿਕਾਸ ਦਫ਼ਤਰ ਦੇ ਉਦਘਾਟਨ ਮੌਕੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਸ.

Ad Position 21
repet_subhas-goyals [Copy P29]
ਹਰਪਾਲ ਸਿੰਘ ਚੀਮਾ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ। ਤਸਵੀਰ : ਅਜਾਇਬ ਸਿੰਘ ਨੀਲੋਵਾਲ 08-09-2026
ਛਾਜਲੀ, 7 ਸਤੰਬਰ (ਅਜਾਇਬ ਸਿੰਘ ਨੀਲੋਵਾਲ)-ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਾਂਗਰਸ ਪਾਰਟੀ ’ਤੇ ਤਿੱਖੇ ਸਿਆਸੀ ਨਿਸ਼ਾਨੇ ਸਾਧਦਿਆਂ ਕਿਹਾ ਕਿ ਕਾਂਗਰਸ ਜਿੰਨੀਆਂ ਮਰਜ਼ੀ ਯਾਤਰਾਵਾਂ ਕਰ ਲਵੇ, ਪਰ ਪੰਜਾਬ ਦੇ ਲੋਕ ਉਸ ਦੇ ਪਿਛਲੇ ਪੰਜ ਸਾਲਾਂ ਦੇ ਕਾਰਜਕਾਲ ਨੂੰ ਭੁੱਲੇ ਨਹੀਂ ਹਨ। ਛਾਜਲੀ ਵਿਖੇ ਬਲਾਕ ਵਿਕਾਸ ਦਫ਼ਤਰ ਦੇ ਉਦਘਾਟਨ ਮੌਕੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਸ. ਚੀਮਾ ਨੇ ਕਿਹਾ ਕਿ ਕਾਂਗਰਸ ਪਾਰਟੀ ਕੋਲ ਪੰਜਾਬ ਵਿਚ ਪੰਜ ਸਾਲ ਸਰਕਾਰ ਚਲਾਉਣ ਦਾ ਮੌਕਾ ਸੀ, ਪਰ ਉਸ ਸਮੇਂ ਲੋਕਾਂ ਲਈ ਕੋਈ ਵੱਡੇ ਕੰਮ ਨਹੀਂ ਕੀਤੇ ਗਏ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਪਿੰਡਾਂ ਅਤੇ ਸ਼ਹਿਰਾਂ ਵਿਚ ਵਿਕਾਸ ਕਾਰਜ ਚੱਲ ਰਹੇ ਹਨ। ਕਾਂਗਰਸ ਵਲੋਂ ਵਾਰ-ਵਾਰ ਇੰਚਾਰਜ ਬਦਲੇ ਜਾਣ ਸਬੰਧੀ ਚੀਮਾ ਨੇ ਕਿਹਾ ਕਿ ਇਸ ਤੋਂ ਪਾਰਟੀ ਅੰਦਰਲੇ ਹਾਲਾਤ ਦਾ ਅੰਦਾਜ਼ਾ ਲਗਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਪਿਛਲੇ ਕਾਰਜਕਾਲ ਦੌਰਾਨ ਵੀ ਮੁੱਖ ਮੰਤਰੀ ਬਦਲਿਆ ਗਿਆ ਸੀ ਤੇ ਹੁਣ ਪਾਰਟੀ ਵਲੋਂ ਵਾਰ-ਵਾਰ ਇੰਚਾਰਜ ਬਦਲੇ ਜਾ ਰਹੇ ਹਨ। ਮੋਹਨਜੀਤ ਸਿੰਘ ਸ਼ੇਰੋਂ ਨਾਲ ਸੰਬੰਧਿਤ ਮਾਮਲੇ ਬਾਰੇ ਪੁੱਛੇ ਸਵਾਲ ਦੇ ਜਵਾਬ ਵਿਚ ਵਿੱਤ ਮੰਤਰੀ ਨੇ ਕਿਹਾ ਕਿ ਇਸ ਮਾਮਲੇ ਵਿਚ ਕਾਰਵਾਈ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸਬੰਧਿਤ ਅਧਿਕਾਰੀਆਂ ਨੂੰ ਸਜ਼ਾ ਮਿਲ ਚੁੱਕੀ ਹੈ। ਸ. ਚੀਮਾ ਨੇ ਕਿਹਾ ਕਿ ਵਿਰੋਧੀ ਧਿਰਾਂ ਵਲੋਂ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਰੋਧ ਕੀਤਾ ਜਾ ਰਿਹਾ ਹੈ, ਪਰ ਸਰਕਾਰ ਆਪਣੇ ਕੰਮਾਂ ਦੇ ਆਧਾਰ ’ਤੇ ਲੋਕਾਂ ਵਿਚ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰਾਂ ਭਾਵੇਂ ਜਿੰਨਾ ਮਰਜ਼ੀ ਵਿਰੋਧ ਕਰ ਲੈਣ, ਪਰ ਪੰਜਾਬ ਦੇ ਲੋਕ ਸਰਕਾਰ ਵਲੋਂ ਕੀਤੇ ਜਾ ਰਹੇ ਕੰਮਾਂ ਨੂੰ ਦੇਖ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਭਾਰਤੀ ਸਰਹੱਦ ਤੋਂ ਪੰਜ ਤਸਕਰਾਂ ਕੋਲੋਂ 15 ਕਿਲੋ ਹੈਰੋਇਨ ਤੇ 15 ਪਿਸਟਲ ਬਰਾਮਦ ਅਗਲੀ ਖ਼ਬਰ ਹਲਦਵਾਨੀ ਸ਼ੁੱਧੀਕਰਨ ਮਾਮਲੇ ’ ਚ ਕਾਂਗਰਸ ਦਾ ਭਾਜਪਾ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਐੱਮ. ਐੱਸ. ਲੋਹੀਆ
Ad Position 24