ਸਲਾਹ ਨੂੰ ਸਹਿਮਤੀ ਤੇ ਚੁੱਪ ਨੂੰ ਵੀਟੋ ਸਮਝਣਾ ਸੰਵਿਧਾਨਕ ਮਰਿਆਦਾ ਦੇ ਉਲਟ-ਤਰੁਣ ਚੁੱਘ
ਚੰਡੀਗੜ੍ਹ, 7 ਸਤੰਬਰ (ਅਜੀਤ ਬਿਊਰੋ) – ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਵਜੋਂ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੀ ਨਿਯੁਕਤੀ ਨੂੰ ਲੈ ਕੇ ਭਾਜਪਾ ਦੇ ਕੌਮੀ ਦਫ਼ਤਰ ਇੰਚਾਰਜ ਅਤੇ ਰਾਜ ਸਭਾ ਮੈਂਬਰ ਤਰੁਣ ਚੁੱਘ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਹੈ ਕਿ ਸੰਵਿਧਾਨਕ ਪ੍ਰਕਿਰਿਆਵਾਂ ਨੂੰ ਸਿਆਸੀ ਦਬਾਅ ਜਾਂ ਪਾਰਟੀ ਹਿੱਤਾਂ ਦਾ ਬੰਧਕ ਨਹੀਂ ਬਣਾਇਆ ਜਾ ਸਕਦਾ। ਚੁੱਘ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਕਾਲੇਜੀਅਮ ਵਲੋਂ ਨਿਰਧਾਰਤ ਪ੍ਰਕਿਰਿਆ ਤਹਿਤ ਪੰਜਾਬ ਸਰਕਾਰ ਦੇ ਵਿਚਾਰ ਮੰਗੇ ਗਏ ਸਨ ਤੇ ਸਾਰੀ ਸੰਵਿਧਾਨਕ ਪ੍ਰਕਿਰਿਆ ਪੂਰੀ ਹੋਣ ਉਪਰੰਤ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਵਜੋਂ ਨਿਯੁਕਤੀ ਭਾਰਤ ਦੇ ਰਾਸ਼ਟਰਪਤੀ ਵਲੋਂ ਕੀਤੀ ਗਈ ਹੈ।
ਅਜੀਤ ਡੈਸਕ
08-09-2026