09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਯੂਰਪ ਦੌਰੇ ਦੌਰਾਨ ਇਟਲੀ ਦੇ ਗੁਰਦੁਆਰਾ ਸਿੰਘ ਸਭਾ ਨੋਵੇਲਾਰਾ ਵਿਖੇ ਪੁੱਜੇ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ

ਅੰਮ੍ਰਿਤਸਰ, 7 ਸਤੰਬਰ (ਜੱਸ)- ਆਪਣੇ ਯੂਰਪ ਦੌਰੇ ਦੌਰਾਨ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਗੁਰਦੁਆਰਾ ਸਿੰਘ ਸਭਾ ਨੋਵੇਲਾਰਾ ਇਟਲੀ ਵਿਖੇ ਪੁੱਜੇ। ਇਸ ਦੌਰਾਨ ਸ਼ਸਤਰ ਦਰਸ਼ਨ ਸਮਾਗਮ ਬੜੀ ਸ਼ਰਧਾ, ਉਤਸ਼ਾਹ ਤੇ ਚੜ੍ਹਦੀ ਕਲਾ ਨਾਲ ਸੰਪੰਨ ਹੋਇਆ।

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਅੰਮ੍ਰਿਤਸਰ, 7 ਸਤੰਬਰ (ਜੱਸ)- ਆਪਣੇ ਯੂਰਪ ਦੌਰੇ ਦੌਰਾਨ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਗੁਰਦੁਆਰਾ ਸਿੰਘ ਸਭਾ ਨੋਵੇਲਾਰਾ ਇਟਲੀ ਵਿਖੇ ਪੁੱਜੇ। ਇਸ ਦੌਰਾਨ ਸ਼ਸਤਰ ਦਰਸ਼ਨ ਸਮਾਗਮ ਬੜੀ ਸ਼ਰਧਾ, ਉਤਸ਼ਾਹ ਤੇ ਚੜ੍ਹਦੀ ਕਲਾ ਨਾਲ ਸੰਪੰਨ ਹੋਇਆ। ਬੁੱਢਾ ਦਲ ਦੀ ਸਥਾਨਕ ਛਾਉਣੀ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਤੋਂ ਮੈਨੇਜਰ ਪਰਮਜੀਤ ਸਿੰਘ ਵਲੋਂ ਜਾਰੀ ਸੂਚਨਾ ਅਨੁਸਾਰ ਇਸ ਇਤਿਹਾਸਕ ਮੌਕੇ ’ਤੇ ਇਟਲੀ ਦੇ ਵੱਖ-ਵੱਖ ਸ਼ਹਿਰਾਂ ਅਤੇ ਇਲਾਕਿਆਂ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ, ਸਾਹਿਬਜ਼ਾਦਾ ਬਾਬਾ ਫ਼ਤਿਹ ਸਿੰਘ ਜੀ, ਬਾਬਾ ਬੰਦਾ ਸਿੰਘ ਜੀ ਬਹਾਦਰ, ਅਕਾਲੀ ਬਾਬਾ ਫੂਲਾ ਸਿੰਘ ਜੀ ਅਤੇ ਬਾਬਾ ਦੀਪ ਸਿੰਘ ਜੀ ਨਾਲ ਸੰਬੰਧਿਤ ਪਾਵਨ ਇਤਿਹਾਸਕ ਸ਼ਸਤਰਾਂ ਦੇ ਦਰਸ਼ਨ ਕੀਤੇ ਅਤੇ ਵਿਚਾਰ ਸਰਵਣ ਕੀਤੇ। ਇਸ ਮੌਕੇ ਜਥੇਦਾਰ 96 ਕਰੋੜੀ ਨਾਲ ਜਥੇਦਾਰ ਗੁਰਚਰਨ ਸਿੰਘ ਸ੍ਰੀ ਅਨੰਦਪੁਰ ਸਾਹਿਬ, ਬਾਬਾ ਜਸਵਿੰਦਰ ਸਿੰਘ ਯੂ.ਐੱਸ.ਏ, ਯੂਰਪ ਦੀ ਪ੍ਰਮੁੱਖ ਸਿੱਖ ਸ਼ਖ਼ਸੀਅਤ ਭਾਈ ਰਣਜੀਤ ਸਿੰਘ ਸਵਿਟਜ਼ਰਲੈਂਡ, ਸਿੱਖ ਯੂਥ ਸਵਿਟਜ਼ਰਲੈਂਡ ਦੇ ਫਾਉਂਡਰ ਭਾਈ ਕਰਨਵੀਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਿਆਂਪਾਲਿਕਾ ਨੂੰ ਸਿਆਸੀ ਵਿਵਾਦ ’ਚ ਘਸੀਟਣਾ ਨਿੰਦਣਯੋਗ-ਕੇਵਲ ਸਿੰਘ ਢਿੱਲੋਂ ਅਗਲੀ ਖ਼ਬਰ ਬਾਜਵਾ ਵਲੋਂ ਜਸਟਿਸ ਮਿਸ਼ਰਾ ਦਾ ਮੁੱਖ ਜੱਜ ਵਜੋਂ ਸਵਾਗਤ
Ad Position 24