09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਮੱਧ ਪ੍ਰਦੇਸ਼ ਤੋਂ ਨਾਜਾਇਜ਼ ਅਸਲ੍ਹਾ ਲਿਆਉਣ ਵਾਲੇ ਵਰਦੀਧਾਰੀ ਫ਼ੌਜੀ ਸਮੇਤ ਦੋ ਗ੍ਰਿਫ਼ਤਾਰ

ਪਟਿਆਲਾ, 7 ਸਤੰਬਰ (ਮਨਦੀਪ ਸਿੰਘ ਖਰੌੜ)-ਪੰਜਾਬ ਪੁਲਿਸ ਵਲੋਂ ਹਥਿਆਰਾਂ ਦੀ ਤਸਕਰੀ ਰੋਕਣ ਤੇ ਗੈਂਗਸਟਰ ਸਭਿਆਚਾਰ ਨੂੰ ਠੱਲ ਪਾਉਣ ਸੰਬੰਧੀ ਕਾਰਵਾਈ ਕਰਦਿਆਂ ਐਸ. ਐਸ.

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਪਟਿਆਲਾ, 7 ਸਤੰਬਰ (ਮਨਦੀਪ ਸਿੰਘ ਖਰੌੜ)-ਪੰਜਾਬ ਪੁਲਿਸ ਵਲੋਂ ਹਥਿਆਰਾਂ ਦੀ ਤਸਕਰੀ ਰੋਕਣ ਤੇ ਗੈਂਗਸਟਰ ਸਭਿਆਚਾਰ ਨੂੰ ਠੱਲ ਪਾਉਣ ਸੰਬੰਧੀ ਕਾਰਵਾਈ ਕਰਦਿਆਂ ਐਸ.ਐਸ.ਪੀ. ਹਰਮਨਦੀਪ ਸਿੰਘ ਹੰਸ ਦੀ ਅਗਵਾਈ ’ਚ ਸੀ.ਆਈ.ਏ. ਪਟਿਆਲਾ ਦੇ ਮੁਖੀ ਇੰਸ. ਸਿਮਰਜੀਤ ਸਿੰਘ ਸ਼ੇਰਗਿੱਲ ਦੀ ਟੀਮ ਨੇ ਮੱਧ ਪ੍ਰਦੇਸ਼ ਤੋਂ ਪੰਜਾਬ ’ ਚ ਨਾਜਾਇਜ਼ ਅਸਲ੍ਹਾ ਲੈ ਕੇ ਆਉਂਦੇ ਹੋਏ ਦੋ ਮੁਲਜ਼ਮਾਂ ਨੂੰ ਗਿ੍ਫ਼ਤਾਰ ਕੀਤਾ ਹੈ ਜਿਨ੍ਹਾਂ ’ਚ ਇਕ ਸ਼ਸਤਰ ਸੀਮਾ ਬਲ ਦਾ ਫੌਜੀ ਹੈ, ਜਿਸ ਆਧਾਰ ’ਤੇ ਪੁਲਿਸ ਨੇ ਮੁਲਜ਼ਮ ਫੌਜੀ ਮਨਦੀਪ ਸਿੰਘ ਅਤੇ ਗੁਰਦੀਪ ਸਿੰਘ ਵਾਸੀ ਜ਼ਿਲ੍ਹਾ ਪਟਿਆਲਾ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਇਸ ਸੰਬੰਧੀ ਐਸ.ਐਸ.ਪੀ. ਹੰਸ ਨੇ ਦੱਸਿਆ ਕਿ ਪਟਿਆਲਾ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਉਕਤ ਮੁਲਜ਼ਮ ਮੱਧ ਪ੍ਰਦੇਸ਼ ਤੋਂ ਅਸਲ੍ਹਾ ਲੈ ਕੇ ਆ ਰਹੇ ਹਨ, ਜਿਨ੍ਹਾਂ ਨੂੰ ਨਾਕਾਬੰਦੀ ਦੌਰਾਨ ਐਸ.ਪੀ. (ਡੀ) ਦਵਿੰਦਰ ਅੱਤਰੀ ਦੀ ਅਗਵਾਈ ’ਚ ਸੀ.ਆਈ.ਏ. ਦੀ ਟੀਮ ਨੇ ਜਦੋਂ ਮੁਲਜ਼ਮਾਂ ਨੂੰ ਪਟਿਆਲਾ ਲਾਗੇ ਤੋਂ ਰੋਕ ਕੇ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਤੋਂ 7 ਪਿਸਟਲ ਅਤੇ 25 ਰੌਂਦ ਬਰਾਮਦ ਹੋਏ। ਐਸ.ਐਸ.ਪੀ. ਹੰਸ ਨੇ ਦੱਸਿਆ ਕਿ ਮੁੱਢਲੀ ਪੁੱਛ ਪੜਤਾਲ ਤੋਂ ਪਤਾ ਲੱਗਾ ਹੈ ਕਿ ਇਹ ਮੁਲਜ਼ਮ ਪਟਿਆਲਾ ਜੇਲ੍ਹ ’ਚ ਬੰਦ ਇਕ ਵਿਅਕਤੀ ਤੇ ਕੈਨੇਡਾ ਬੈਠੇ ਇਕ ਮੁਲਜ਼ਮ ਨਾਲ ਵੀ ਸੰਪਰਕ ’ਚ ਸੀ। ਉਨ੍ਹਾਂ ਦੇ ਇਸ਼ਾਰੇ ’ਤੇ ਇਹ ਅਸਲ੍ਹਾ ਪੰਜਾਬ ਲੈ ਕੇ ਆ ਰਹੇ ਸਨ। ਮੱਧ ਪ੍ਰਦੇਸ਼ ਤੋਂ ਪੰਜਾਬ ਹਥਿਆਰ ਲੈ ਕੇ ਆਉਣ ਵਾਲਾ ਫੌਜੀ ਪਿਛਲੇ 3 ਸਾਲਾ ਤੋਂ ਨਿਪਾਲ ਬਾਰਡਰ ’ਤੇ ਤੈਨਾਤ ਹੈ ਅਤੇ ਛੁੱਟੀ ਆਇਆ ਹੋਇਆ ਸੀ।
Ad Position 22
No active advertisement
ਪਿਛਲੀ ਖ਼ਬਰ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਦੀਆਂ ਵਧੀਆਂ ਮੁਸ਼ਕਿਲਾਂ ਪਹਿਲੀ ਪਤਨੀ ਨੇ ਅਦਾਲਤ ਦਾ ਖੜਕਾਇਆ ਬੂਹਾ ਅਗਲੀ ਖ਼ਬਰ ਨਿਆਂਪਾਲਿਕਾ ਨੂੰ ਸਿਆਸੀ ਵਿਵਾਦ ’ਚ ਘਸੀਟਣਾ ਨਿੰਦਣਯੋਗ-ਕੇਵਲ ਸਿੰਘ ਢਿੱਲੋਂ
Ad Position 24