09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਕੇਵਲ ਸਿੰਘ ਢਿੱਲੋਂ ਦੀ ਅਗਵਾਈ ’ਚ ਭਾਜਪਾ ਵਫ਼ਦ ਵਲੋਂ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ

ਕੇਵਲ ਸਿੰਘ ਢਿੱਲੋਂ ਦੀ ਅਗਵਾਈ ’ਚ ਭਾਜਪਾ ਵਫ਼ਦ ਵਲੋਂ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ

Ad Position 21
repet_subhas-goyals [Copy P29]
ਅਜੀਤ ਡੈਸਕ 09-09-2026

ਚੰਡੀਗੜ੍ਹ, 8 ਸਤੰਬਰ (ਸੰਦੀਪ ਕੁਮਾਰ ਮਾਹਨਾ)-ਸੰਗਰੂਰ ਦੇ ਪਿੰਡ ਤੂਰ ਬੰਜਾਰਾ ਦੇ ਵਸਨੀਕ ਗੁਲਜ਼ਾਰ ਸਿੰਘ ਦੀ ਖ਼ੁਦਕੁਸ਼ੀ ਦੇ ਮਾਮਲੇ ਨੂੰ ਲੈ ਕੇ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਭਾਜਪਾ ਆਗੂਆਂ ਦੇ ਇਕ ਵਫ਼ਦ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ । ਵਫ਼ਦ ਨੇ ਰਾਜਪਾਲ ਨੂੰ ਮੰਗ-ਪੱਤਰ ਸੌਂਪਦਿਆਂ ਮਾਮਲੇ ਦੀ ਜਾਂਚ ਸੀ.ਬੀ.ਆਈ. ਤੋਂ ਕਰਵਾਉਣ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਖ਼ਿਲਾਫ਼ ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ਾਂ ਤਹਿਤ ਐੱਫ.ਆਈ.ਆਰ. ਦਰਜ ਕਰਕੇ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ । ਵਫ਼ਦ ’ਚ ਸਾਬਕਾ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ, ਸਾਬਕਾ ਵਿਧਾਇਕ ਫ਼ਤਿਹ ਜੰਗ ਸਿੰਘ ਬਾਜਵਾ, ਸੂਬਾ ਜਨਰਲ ਸਕੱਤਰ ਪਰਮਿੰਦਰ ਸਿੰਘ ਬਰਾੜ, ਰਜ਼ਨੀਸ਼ ਧੀਮਾਨ, ਸੂਬਾ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ, ਕੌਮੀ ਕਾਰਜਕਾਰੀ ਕਮੇਟੀ ਮੈਂਬਰ ਬੀਬੀ ਅਮਨਜੋਤ ਕੌਰ ਰਾਮੂਵਾਲੀਆ, ਸਾਬਕਾ ਡੀ.ਜੀ.ਪੀ. ਐਸ.ਐਸ. ਵਿਰਕ, ਪਰਮਦੀਪ ਸਿੰਘ ਗਿੱਲ, ਗੇਜਾ ਰਾਮ ਵਾਲਮੀਕਿ, ਰਣਜੀਤ ਸਿੰਘ ਗਿੱਲ, ਸੂਬਾ ਮੀਡੀਆ ਮੁਖੀ ਵਿਨੀਤ ਜੋਸ਼ੀ, ਪਾਰਟੀ ਦੇ ਲੀਗਲ ਸੈਲ ਦੇ ਸੂਬਾ ਕਨਵੀਨਰ ਐਡਵੋਕੇਟ ਐਨ.ਕੇ. ਵਰਮਾ ਹਾਜਰ ਰਹੇ । ਭਾਜਪਾ ਵਫ਼ਦ ’ਚ ਸ਼ਾਮਿਲ ਆਗੂਆਂ ਨੇ ਦੋਸ਼ ਲਗਾਇਆ ਕਿ ਗੁਲਜ਼ਾਰ ਸਿੰਘ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਲੋਕ ਮਿਲਣੀ ਦੌਰਾਨ ਆਪਣੇ ਇਲਾਕੇ ਵਿਚ ‘ਚਿੱਟੇ’ ਦੀ ਕਥਿਤ ਖੁੱਲ੍ਹੀ ਵਿਕਰੀ ਦਾ ਮੁੱਦਾ ਉਠਾਇਆ ਸੀ ਅਤੇ ਨਸ਼ਿਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਸੀ । ਵਫ਼ਦ ਅਨੁਸਾਰ ਇਸ ਤੋਂ ਬਾਅਦ ਉਸ ਉੱਪਰ ਕਥਿਤ ਤੌਰ ’ਤੇ ਦਬਾਅ ਪਾਇਆ ਗਿਆ ਅਤੇ ਮੁੱਦਾ ਉਠਾਉਣ ਲਈ ਮੁਆਫ਼ੀ ਮੰਗਣ ਲਈ ਕਿਹਾ ਗਿਆ। ਇਸ ਪਿੱਛੋਂ ਗੁਲਜ਼ਾਰ ਸਿੰਘ ਨੇ ਜ਼ਹਿਰੀਲਾ ਪਦਾਰਥ ਨਿਗਲ ਲਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮੌਤ ਤੋਂ ਪਹਿਲਾਂ ਗੁਲਜ਼ਾਰ ਸਿੰਘ ਵਲੋਂ ਬਣਾਈ ਗਈ ਵੀਡੀਓ ਅਤੇ ਕਥਿਤ ਡਾਇੰਗ ਡਿਕਲੇਰੇਸ਼ਨ ਵਿਚ ਕੁੱਝ ਵਿਅਕਤੀਆਂ ਸਮੇਤ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਨਾਂਅ ਲਏ ਜਾਣ ਦੀ ਗੱਲ ਸਾਹਮਣੇ ਆਈ ਹੈ । ਭਾਜਪਾ ਨੇ ਮੰਗ ਕੀਤੀ ਕਿ ਇਨ੍ਹਾਂ ਦੋਸ਼ਾਂ ਦੀ ਨਿਰਪੱਖ ਜਾਂਚ ਕਰਦਿਆਂ ਨਾਮਜ਼ਦ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ। ਰਾਜਪਾਲ ਨਾਲ ਮੁਲਾਕਾਤ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਵਿੱਤ ਮੰਤਰੀ ਦੇ ਅਹੁਦੇ ਨੂੰ ਦੇਖਦਿਆਂ ਪੰਜਾਬ ਪੁਲਿਸ ਤੋਂ ਨਿਰਪੱਖ ਜਾਂਚ ਦੀ ਉਮੀਦ ਕਰਨਾ ਮੁਸ਼ਕਿਲ ਹੈ । ਇਸ ਲਈ ਮਾਮਲੇ ਦੀ ਜਾਂਚ ਸੀ.ਬੀ.ਆਈ. ਵਰਗੀ ਸੁਤੰਤਰ ਏਜੰਸੀ ਨੂੰ ਸੌਂਪੀ ਜਾਵੇ, ਤਾਂ ਜੋ ਕਿਸੇ ਤਰ੍ਹਾਂ ਦੇ ਸਿਆਸੀ ਪ੍ਰਭਾਵ ਜਾਂ ਸਬੂਤਾਂ ਨਾਲ ਛੇੜਛਾੜ ਦੀ ਸੰਭਾਵਨਾ ਨਾ ਰਹੇ । ਉਨ੍ਹਾਂ ਗੁਲਜ਼ਾਰ ਸਿੰਘ ਦੀ ਵੀਡੀਓ, ਡਾਇੰਗ ਡਿਕਲਾਰੇਸ਼ਨ, ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੇ ਹੋਰ ਸਬੂਤਾਂ ਨੂੰ ਤੁਰੰਤ ਸੁਰੱਖਿਅਤ ਕਰਨ ਦੀ ਵੀ ਮੰਗ ਕੀਤੀ । ਸੂਬਾ ਪ੍ਰਧਾਨ ਢਿੱਲੋਂ ਨੇ ਦੱਸਿਆ ਕਿ ਭਾਜਪਾ ਵਫ਼ਦ ਵਲੋਂ ਸੰਗਰੂਰ ਵਿਚ ਮੁਜ਼ਾਹਰੇ ਦੌਰਾਨ ਮੋਹਨਜੀਤ ਸਿੰਘ ਨਾਲ ਕਥਿਤ ਕੁੱਟਮਾਰ ਅਤੇ ਹਿਰਾਸਤੀ ਤਸ਼ੱਦਦ ਦਾ ਮਾਮਲਾ ਵੀ ਰਾਜਪਾਲ ਦੇ ਧਿਆਨ ਵਿਚ ਲਿਆਂਦਾ ਗਿਆ । ਵਫ਼ਦ ਨੇ ਮੰਗ ਕੀਤੀ ਕਿ ਮੋਹਨਜੀਤ ਸਿੰਘ ਨੂੰ ਪ੍ਰਦਰਸ਼ਨ ਵਾਲੀ ਥਾਂ ਤੋਂ ਹਟਾਉਣ ਅਤੇ ਉਸ ਨਾਲ ਕਥਿਤ ਤੌਰ ’ਤੇ ਕੁੱਟਮਾਰ ਤੇ ਤਸ਼ੱਦਦ ਕਰਨ ਵਾਲੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਖ਼ਿਲਾਫ਼ ਵੀ ਐੱਫ.ਆਈ.ਆਰ ਦਰਜ ਕਰਕੇ ਸੁਤੰਤਰ ਏਜੰਸੀ ਤੋਂ ਜਾਂਚ ਕਰਵਾਈ ਜਾਵੇ। ਭਾਜਪਾ ਆਗੂਆਂ ਨੇ ਰਾਜਪਾਲ ਤੋਂ ਦੋਵਾਂ ਮਾਮਲਿਆਂ ਵਿਚ ਦਖ਼ਲ ਦੇ ਕੇ ਨਿਰਪੱਖ ਜਾਂਚ ਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਯਕੀਨੀ ਬਣਾਉਣ ਦੀ ਮੰਗ ਕੀਤੀ।

Ad Position 22
No active advertisement
ਪਿਛਲੀ ਖ਼ਬਰ 2027 ਦੀਆਂ ਚੋਣਾਂ ਦੇ ਮੱਦੇਨਜ਼ਰ ਪੰਜਾਬ ’ਚ ਭਾਜਪਾ ਵਲੋਂ ਸਿਆਸੀ ਪ੍ਰੋਗਰਾਮਾਂ ਦੀ ਰੂਪ ਰੇਖਾ ਤਿਆਰ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਮਾਝੇ ਅਤੇ ਦੁਆਬੇ ਦੇ 8 ਜ਼ਿਲ੍ਹਿਆਂ ਦੇ ਜਨਰਲ ਕੌਂਸਲ ਮੈਂਬਰਾਂ ਦਾ ਐਲਾਨ
Ad Position 24