09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਮਾਣ ਭੱਤਾ ਵਰਕਰਜ਼ ਮੋਰਚੇ ਦੀ ਅਗਵਾਈ ’ਚ ਆਸ਼ਾ ਤੇ ਮਿਡ-ਡੇ-ਮੀਲ ਵਰਕਰਾਂ ਵਲੋਂ ਮੁਹਾਲੀ ’ਚ ਸੂਬਾ ਪੱਧਰੀ ਰੋਸ ਰੈਲੀ

ਮਾਣ ਭੱਤਾ ਵਰਕਰਜ਼ ਮੋਰਚੇ ਦੀ ਅਗਵਾਈ ’ਚ ਆਸ਼ਾ ਤੇ ਮਿਡ-ਡੇ-ਮੀਲ ਵਰਕਰਾਂ ਵਲੋਂ ਮੁਹਾਲੀ ’ਚ ਸੂਬਾ ਪੱਧਰੀ ਰੋਸ ਰੈਲੀ

Ad Position 21
repet_subhas-goyals [Copy P29]
ਅਜੀਤ ਡੈਸਕ 09-09-2026

ਐੱਸ. ਏ. ਐੱਸ. ਨਗਰ, 8  ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)- ਮਾਣ ਭੱਤਾ ਵਰਕਰਜ਼ ਮੋਰਚਾ ਪੰਜਾਬ ਦੀ ਅਗਵਾਈ ਹੇਠ ਆਸ਼ਾ ਵਰਕਰਾਂ, ਫੈਸੀਲੀਟੇਟਰਾਂ ਅਤੇ ਮਿਡ-ਡੇ-ਮੀਲ ਵਰਕਰਾਂ ਵਲੋਂ ਮੁਹਾਲੀ ਦੇ ਫੇਜ਼-8 ਵਿਖ ਸੂਬਾ ਪੱਧਰੀ ਰੋਸ ਰੈਲੀ ਕੀਤੀ ਗਈ । ਇਸ ਮੌਕੇ ਸੈਂਕੜਿਆਂ ਦੀ ਗਿਣਤੀ ਵਿਚ ਪਹੁੰਚੀਆਂ ਵਰਕਰਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਰੈਲੀ ਉਪਰੰਤ ਬਾਅਦ ਦੁਪਹਿਰ 3 ਵਜੇ ਧਰਨਾਕਾਰੀਆਂ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਵੱਲ ਰੋਸ ਮਾਰਚ ਕੱਢਿਆ ਗਿਆ ਅਤੇ ਇਸ ਦੌਰਾਨ ਅੱਗੇ ਵਧਣ ਲਈ ਵਰਕਰਾਂ ਦੀ ਚੰਡੀਗੜ੍ਹ ਪੁਲਿਸ ਨਾਲ ਅੱਧਾ ਘੰਟਾ ਕਸ਼ਮਕੱਸ਼ ਤੇ ਧੱਕਾ-ਮੁੱਕੀ ਹੁੰਦੀ ਰਹੀ, ਪਰ ਚੰਡੀਗੜ੍ਹ ਪੁਲਿਸ ਵਲੋਂ ਵਰਕਰਾਂ ਨੂੰ ਸਖ਼ਤ ਬੈਰੀਕੇਡਿੰਗ ਕਰਕੇ ਤੇ ਵੱਡੀ ਗਿਣਤੀ ਵਿਚ ਪੁਲਿਸ ਬਲ ਤਾਇਨਾਤ ਕਰਕੇ ਚੰਡੀਗੜ੍ਹ-ਮੁਹਾਲੀ ਹੱਦ ’ਤੇ ਰੋਕ ਦਿੱਤਾ ਗਿਆ। ਇਸ ਤੋਂ ਬਾਅਦ ਵਰਕਰਾਂ ਨੇ ਬੈਰੀਕੇਡਿੰਗ ਅੱਗੇ ਹੀ ਧਰਨਾ ਸ਼ੁਰੂ ਕਰ ਦਿੱਤਾ । ਇਸੇ ਦੌਰਾਨ ਪ੍ਰਸ਼ਾਸਨ ਵਲੋਂ 9 ਸਤੰਬਰ ਨੂੰ ਕੈਬਨਿਟ ਸਬ-ਕਮੇਟੀ ਨਾਲ ਮੀਟਿੰਗ ਤੈਅ ਕਰਵਾਉਣ ਦਾ ਭਰੋਸਾ ਮਿਲਣ ਉਪਰੰਤ ਮੋਰਚੇ ਵਲੋਂ ਰੋਸ ਮਾਰਚ ਸਮਾਪਤ ਕਰ ਦਿੱਤਾ ਗਿਆ । ਇਸ ਤੋਂ ਪਹਿਲਾਂ ਰੋਸ ਰੈਲੀ ਨੂੰ ਸੰਬੋਧਨ ਕਰਦਿਆਂ ਡੈਮੋਕ੍ਰੇਟਿਕ ਆਸ਼ਾ ਵਰਕਰਜ਼ ਤੇ ਫੈਸੀਲੀਟੇਟਰ ਯੂਨੀਅਨ ਅਤੇ ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਦੀਆਂ ਸੂਬਾਈ ਆਗੂਆਂ ਲਖਵਿੰਦਰ ਕੌਰ, ਪਰਮਜੀਤ ਕੌਰ, ਮਮਤਾ ਸ਼ਰਮਾ, ਸ਼ਕੁੰਤਲਾ ਸਰੋਆ, ਸਰਬਜੀਤ ਕੌਰ ਅਤੇ ਰਮਨਜੀਤ ਕੌਰ ਆਦਿ ਆਗੂਆਂ ਨੇ ਭਗਵੰਤ ਮਾਨ ਸਰਕਾਰ ’ਤੇ ਮਾਣ ਭੱਤਾ ਵਰਕਰਾਂ ਨਾਲ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਪੂਰੇ ਨਾ ਕਰਨ ਦਾ ਦੋਸ਼ ਲਗਾਏ। ਇਸ ਮੌਕੇ ਡੀ. ਐਮ. ਐਫ. ਦੇ ਆਗੂ ਜਰਮਨਜੀਤ ਸਿੰਘ, ਹਰਦੀਪ ਟੋਡਰਪੁਰ ਅਤੇ ਹਰਿੰਦਰ ਦੁਸਾਂਝ ਨੇ ਪੰਜਾਬ ਸਰਕਾਰ ਤੋਂ ਮਾਣ ਭੱਤਾ ਵਰਕਰਾਂ ਦੇ ਭੱਤਿਆਂ ਨੂੰ ਤੁਰੰਤ ਦੁੱਗਣਾ ਕਰਕੇ ਪਿਛਲੇ ਸਾਢੇ ਚਾਰ ਸਾਲਾਂ ਦੇ ਬਕਾਏ ਦੇਣ, ਸਮੂਹ ਸਕੀਮ ਵਰਕਰਾਂ ਨੂੰ ਘੱਟੋ ਘੱਟ ਉਜ਼ਰਤਾਂ ਦੇ ਘੇਰੇ ਵਿਚ ਲਿਆਉਣ, ਸੇਵਾ-ਮੁਕਤੀ ‘ਤੇ ਆਸ਼ਾ ਅਤੇ ਮਿਡ-ਡੇ-ਮੀਲ ਵਰਕਰਾਂ ਨੂੰ 5 ਲੱਖ ਰੁ. ਦੀ ਗ੍ਰੈਚੁਟੀ ਸਮੇਤ ਪ੍ਰਤੀ ਮਹੀਨਾ 9 ਹਜ਼ਾਰ ਰੁ. ਪੈਨਸ਼ਨ ਦੇਣ, ਸਕੀਮ ਵਰਕਰਾਂ ਦਾ ਈ. ਐਸ. ਆਈ. ਅਤੇ ਈ. ਪੀ. ਐਫ. ਕੱਟਣ, ਆਸ਼ਾ ਅਤੇ ਮਿਡ-ਡੇ-ਮੀਲ ਵਰਕਰਾਂ ਦਾ 5 ਲੱਖ ਰੁ. ਦਾ ਮੁਫ਼ਤ ਬੀਮਾ ਕਰਨ ਦੀ ਮੰਗ ਕੀਤੀ।

Ad Position 22
No active advertisement
ਪਿਛਲੀ ਖ਼ਬਰ ਭਾਰਤ-ਅਫ਼ਗ਼ਾਨਿਸਤਾਨ ਸੀਰੀਜ਼ ਦੇ ਪ੍ਰੋਮੋ ਵੀਡੀਓ ’ਤੇ ਵਿਵਾਦ ਅਗਲੀ ਖ਼ਬਰ ਮੁੱਖ ਮੰਤਰੀ ਖ਼ਿਲਾਫ਼ ਦਾਇਰ ਮਾਣਹਾਨੀ ਮਾਮਲੇ ’ਚ ਸੁਣਵਾਈ 25 ਨੂੰ
Ad Position 24