ਚੰਡੀਗੜ੍ਹ 8 ਸਤੰਬਰ (ਅਜੀਤ ਬਿਊਰੋ) - ਆਮ ਆਦਮੀ ਪਾਰਟੀ (ਆਪ) ਨੇ ਅੱਜ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਵਲੋਂ ਇਕ ਦੁਖਦਾਈ ਮੌਤ ਦਾ ਸਿਆਸੀ ਲਾਹਾ ਲੈਣ ਦੀ ਕੋਸ਼ਿਸ਼ ’ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਪੀੜਤ ਪਰਿਵਾਰ ਨੂੰ ਇੱਜ਼ਤ ਨਾਲ ਦੁੱਖ ਮਨਾਉਣ ਦਿੱਤਾ ਜਾਣਾ ਚਾਹੀਦਾ ਹੈ ਅਤੇ ਲਾਸ਼ਾਂ ’ਤੇ ਰਾਜਨੀਤੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ‘ਆਪ’ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਵਿਰੋਧੀ ਧਿਰਾਂ ਬੇਹੱਦ ਸੰਵੇਦਨਹੀਣ ‘ਗਿਰਝ ਰਾਜਨੀਤੀ’ ਕਰ ਰਹੀਆਂ ਹਨ, ਕਿਉਂਕਿ ਪੁਰਾਣੀਆਂ ਰਵਾਇਤੀ ਪਾਰਟੀਆਂ ਹਰ ਦੁਖਾਂਤ ਦਾ ਸਿਆਸੀਕਰਨ ਕਰਨ ਲਈ ਕਾਹਲੀਆਂ ਹਨ ਅਤੇ ਪਰਿਵਾਰ ਦੇ ਦੁੱਖ ਤੋਂ ਵੀ ਸਿਆਸੀ ਲਾਹਾ ਲੈਣਾ ਚਾਹੁੰਦੀਆਂ ਹਨ । ਇੱਕ ਵੀਡੀਓ ਸੰਦੇਸ਼ ਵਿਚ ‘ਆਪ’ ਪੰਜਾਬ ਦੇ ਸੂਬਾ ਜਨਰਲ ਸਕੱਤਰਅਤੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਇਹ ਪ੍ਰਗਟਾਵਾ ਕੀਤਾ।
ਲਾਸ਼ਾਂ ’ਤੇ ਰਾਜਨੀਤੀ ਕਰ ਰਹੀ ਹੈ ਵਿਰੋਧੀ ਧਿਰ-ਬਲਤੇਜ ਪੰਨੂ
ਲਾਸ਼ਾਂ ’ਤੇ ਰਾਜਨੀਤੀ ਕਰ ਰਹੀ ਹੈ ਵਿਰੋਧੀ ਧਿਰ-ਬਲਤੇਜ ਪੰਨੂ
ਅਜੀਤ ਡੈਸਕ
09-09-2026