08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਗੁਲਜ਼ਾਰ ਸਿੰਘ ਦੀ ਮੌਤ ਦੇ ਮਾਮਲੇ ’ਚ ਕੌਮੀ ਐਸ.ਸੀ. ਕਮਿਸ਼ਨ ਸਰਗਰਮ

ਗੁਲਜ਼ਾਰ ਸਿੰਘ ਦੀ ਮੌਤ ਦੇ ਮਾਮਲੇ ’ਚ ਕੌਮੀ ਐਸ.ਸੀ. ਕਮਿਸ਼ਨ ਸਰਗਰਮ

Ad Position 21
repet_subhas-goyals [Copy P29]
ਅਜੀਤ ਡੈਸਕ 09-09-2026

ਚੰਡੀਗੜ੍ਹ, 8 ਸਤੰਬਰ (ਸੰਦੀਪ ਕੁਮਾਰ ਮਾਹਨਾ) – ਸੰਗਰੂਰ ਵਾਸੀ ਗੁਲਜ਼ਾਰ ਸਿੰਘ ਦੀ ਮੌਤ ਦਾ ਮਾਮਲਾ ਹੁਣ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਦਰਬਾਰ ਤੱਕ ਪਹੁੰਚ ਗਿਆ ਹੈ। ਭਾਜਪਾ ਅਨੁਸੂਚਿਤ ਜਾਤੀ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਤੇ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਵਲੋਂ ਕੀਤੀ ਸ਼ਿਕਾਇਤ ’ਤੇ ਕਮਿਸ਼ਨ ਨੇ ਪੰਜਾਬ ਦੇ ਮੁੱਖ ਸਕੱਤਰ, ਡੀ.ਜੀ.ਪੀ., ਡਿਪਟੀ ਕਮਿਸ਼ਨਰ ਸੰਗਰੂਰ ਤੇ ਐੱਸ.ਐੱਸ.ਪੀ. ਸੰਗਰੂਰ ਨੂੰ ਨੋਟਿਸ ਜਾਰੀ ਕਰਦਿਆਂ ਮਾਮਲੇ ’ਚ ਕੀਤੀ ਕਾਰਵਾਈ ਦੀ ਰਿਪੋਰਟ ਪੰਜ ਦਿਨਾਂ ਦੇ ਅੰਦਰ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਸ਼ੀਤਲ ਅੰਗੁਰਾਲ ਨੇ ਦੱਸਿਆ ਕਿ ਉਨ੍ਹਾਂ ਵਲੋਂ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਕੋਲ ਸ਼ਿਕਾਇਤ ਦਰਜ਼ ਕਰਵਾ ਕੇ ਗੁਲਜ਼ਾਰ ਸਿੰਘ ਦੀ ਮੌਤ ਦੇ ਮਾਮਲੇ ਨਾਲ ਸਬੰਧਿਤ ਗੰਭੀਰ ਦੋਸ਼ਾਂ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਗਈ ਸੀ । ਉਨ੍ਹਾਂ ਅਨੁਸਾਰ ਕਮਿਸ਼ਨ ਵਲੋਂ ਜਾਰੀ ਨੋਟਿਸਾਂ ਰਾਹੀਂ ਪੰਜਾਬ ਦੇ ਮੁੱਖ ਸਕੱਤਰ, ਡੀ.ਜੀ.ਪੀ. ਡਿਪਟੀ ਕਮਿਸ਼ਨਰ ਸੰਗਰੂਰ ਅਤੇ ਐਸ.ਐਸ.ਪੀ ਸੰਗਰੂਰ ਤੋਂ ਮਾਮਲੇ ਸਬੰਧੀ ਕੀਤੀ ਗਈ ਕਾਰਵਾਈ ਦਾ ਵੇਰਵਾ ਮੰਗਿਆ ਗਿਆ ਹੈ। ਸਬੰਧਿਤ ਅਧਿਕਾਰੀਆਂ ਨੂੰ ਨੋਟਿਸ ਪ੍ਰਾਪਤ ਹੋਣ ਦੇ ਪੰਜ ਦਿਨਾਂ ਦੇ ਅੰਦਰ ਕਾਰਵਾਈ ਦੀ ਰਿਪੋਰਟ ਕਮਿਸ਼ਨ ਕੋਲ ਪੇਸ਼ ਕਰਨ ਲਈ ਕਿਹਾ ਗਿਆ ਹੈ। ਸ਼ੀਤਲ ਅੰਗੁਰਾਲ ਨੇ ਕਿਹਾ ਕਿ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਭਾਰਤੀ ਸੰਵਿਧਾਨ ਦੀ ਧਾਰਾ 338 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਮਾਮਲੇ ਦੀ ਜਾਂਚ/ਪੁੱਛਗਿੱਛ ਕਰਨ ਦਾ ਫ਼ੈਸਲਾ ਕੀਤਾ ਹੈ। 

Ad Position 22
No active advertisement
ਪਿਛਲੀ ਖ਼ਬਰ ਗੁਲਜ਼ਾਰ ਸਿੰਘ ਦੀ ਮੌਤ ਨੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ-ਅਸ਼ਵਨੀ ਸ਼ਰਮਾ ਅਗਲੀ ਖ਼ਬਰ ਲਾਸ਼ਾਂ ’ਤੇ ਰਾਜਨੀਤੀ ਕਰ ਰਹੀ ਹੈ ਵਿਰੋਧੀ ਧਿਰ-ਬਲਤੇਜ ਪੰਨੂ
Ad Position 24