ਨੰਗਲ, 8 ਸਤੰਬਰ (ਗੁਰਪ੍ਰੀਤ ਸਿੰਘ ਗਰੇਵਾਲ)-ਭਾਖੜਾ ਡੈਮ ’ਚ ਪਾਣੀ ਦਾ ਪੱਧਰ 1643.30 ਫੁੱਟ ਰਿਕਾਰਡ ਕੀਤਾ ਗਿਆ । ਭਾਖੜਾ ਡੈਮ ’ਚ 30649 ਕਿਊਸਿਕ ਪਾਣੀ ਆ ਰਿਹਾ ਹੈ ਅਤੇ 25300 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਪਿਛਲੇ ਵਰ੍ਹੇ ਅੱਜ ਦੇ ਦਿਨ ਭਾਖੜਾ ਡੈਮ ’ਚ ਪਾਣੀ ਦਾ ਪੱਧਰ 1677.39 ਫੁੱਟ ਸੀ ’ਤੇ ਭਾਖੜਾ ਡੈਮ ’ਚ 55388 ਕਿਊਸਿਕ ਪਾਣੀ ਆ ਰਿਹਾ ਸੀ ਅਤੇ 66863 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਸੀ । ਚੇਤੇ ਰਹੇ ਕਿ ਭਾਖੜਾ ਡੈਮ ’ਚ ਪਾਣੀ ਦਾ ਵੱਧ ਤੋਂ ਵੱਧ ਪੱਧਰ 1680 ਫੁੱਟ ਰੱਖਿਆ ਜਾਂਦਾ ਹੈ ਪਰ ਜੇ ਲੋੜ ਪਵੇ ਤਾਂ ਪਾਣੀ ਦਾ ਪੱਧਰ 1685 ਫੁੱਟ ਤੱਕ ਲਿਜਾਇਆ ਜਾ ਸਕਦਾ ਹੈ।
ਭਾਖੜਾ ਡੈਮ ’ਚ ਪਾਣੀ ਦਾ ਪੱਧਰ 1643.30 ਫੁੱਟ
ਭਾਖੜਾ ਡੈਮ ’ਚ ਪਾਣੀ ਦਾ ਪੱਧਰ 1643.30 ਫੁੱਟ
ਅਜੀਤ ਡੈਸਕ
09-09-2026