08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਹਰਸਿਮਰਤ ਕੌਰ ਬਾਦਲ ਵਲੋਂ ਕੌਮੀ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਨਾਲ ਮੁਲਾਕਾਤ

ਚੰਡੀਗੜ੍ਹ, 8 ਸਤੰਬਰ (ਅਜੀਤ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬਠਿੰਡਾ ਦੇ ਐਮ. ਪੀ.

Ad Position 21
repet_subhas-goyals [Copy P29]
ਕੌਮੀ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਵਿਜੇ ਕਿਸ਼ੋਰ ਰਾਹਤਕਰ ਨਾਲ ਮੁਲਾਕਾਤ ਦੌਰਾਨ ਹਰਸਿਮਰਤ ਕੌਰ ਬਾਦਲ। 09-09-2026
ਚੰਡੀਗੜ੍ਹ, 8 ਸਤੰਬਰ (ਅਜੀਤ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬਠਿੰਡਾ ਦੇ ਐਮ.ਪੀ. ਹਰਸਿਮਰਤ ਕੌਰ ਬਾਦਲ ਨੇ ਅੱਜ ਦਿੱਲੀ ਵਿਖੇ ਕੌਮੀ ਮਹਿਲਾ ਕਮਿਸ਼ਨ ਨੂੰ ਅਪੀਲ ਕੀਤੀ ਕਿ ਉਹ ਜ਼ਬਰ ਜਨਾਹ ਦੇ ਦੋ ਕੇਸਾਂ ਵਿਚ ਮੁਲਜ਼ਮਾਂ ਨੂੰ ਬਚਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਦੀ ਪਤਨੀ ਡਾ. ਗੁਰਪ੍ਰੀਤ ਕੌਰ ਤੇ ਉਨ੍ਹਾਂ ਦੇ ਸਾਥੀਆਂ ਵਲੋਂ 5 ਕਰੋੜ ਰੁਪਏ ਰਿਸ਼ਵਤ ਲੈਣ ਲਈ ਉਨ੍ਹਾਂ ਖਿਲਾਫ ਐਫ.ਆਈ.ਆਰ. ਦਰਜ ਕਰਨ ਦੀ ਪੰਜਾਬ ਸਰਕਾਰ ਨੂੰ ਹਦਾਇਤ ਦੇਣ। ਬਠਿੰਡਾ ਦੇ ਐਮ.ਪੀ. ਜਿਨ੍ਹਾਂ ਨੇ ਅੱਜ ਸ਼ਾਮ ਕੌਮੀ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਵਿਜੇ ਕਿਸ਼ੋਰ ਰਾਹਤਕਰ ਨਾਲ ਮੁਲਾਕਾਤ ਕੀਤੀ, ਨੇ ਕਿਹਾ ਕਿ ਇਹ ਐਫ.ਆਈ.ਆਰ. ਮੁੱਖ ਮੰਤਰੀ ਦੀ ਪਤਨੀ ਤੇ ਉਨ੍ਹਾਂ ਦੇ ਸਾਥੀਆਂ ਖਿਲਾਫ ਕੌਮੀ ਮਹਿਲਾ ਕਮਿਸ਼ਨ ਐਕਟ 1990 ਦੀ ਧਾਰਾ 10 ਦੇ ਤਹਿਤ ਨੋਟਿਸ ਲੈਂਦਿਆਂ ਦਰਜ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਕਮਿਸ਼ਨ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਸਿਫਾਰਸ਼ ਕਰੇ ਕਿ ਇਕ ਸੀ.ਬੀ.ਆਈ. ਜਾਂਚ ਸ਼ੁਰੂ ਕਰਕੇ ਅੰਮ੍ਰਿਤਸਰ ਤੇ ਮੁਹਾਲੀ ਵਿਚ ਦਰਜ ਹੋਏ ਦੋ ਜ਼ਬਰ ਜਨਾਹ ਦੇ ਕੇਸਾਂ ਨੂੰ ਮੁੱਖ ਮੰਤਰੀ ਦੇ ਪਰਿਵਾਰ ਦੇ ਜ਼ੋਰ ਦੇਣ ’ਤੇ ਰਫਾ ਦਫਾ ਕਰਨ ਦੇ ਮਾਮਲੇ ਦੀ ਵੀ ਜਾਂਚ ਹੋਵੇ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਡਾਇੰਗ ਐਸੋਸੀਏਸ਼ਨ ਨੇ ਕੈਮੀਕਲ ਅਤੇ ਰੰਗਾਂ ਦੇ ਭਾਅ ਵਧਣ ਨੂੰ ਲੈ ਕੇ ਰੋਸ ਜਤਾਇਆ ਅਗਲੀ ਖ਼ਬਰ 11 ਸਾਲਾ ਬੱਚੀ ਦੀ ਸ਼ੱਕੀ ਹਾਲਾਤਾਂ ਵਿਚ ਮੌਤ, ਚਿਖ਼ਾ ਤੋਂ ਲਾਸ਼ ਕਬਜ਼ੇ ਵਿਚ ਲੈ ਕੇ ਪੁਲਿਸ ਨੇ ਕਰਵਾਇਆ ਪੋਸਟਮਾਰਟਮ
Ad Position 24