10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਏਜੰਸੀਆਂ ਦੀ ਜ਼ਿੰਮੇਵਾਰੀ ਹੈ ਕਿ ਗੱਡੀ ਚਲਾਉਂਦੇ ਸਮੇਂ ਸੀਟ ਬੈਲਟ ਕਾਨੂੰਨ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ - ਸੁਪਰੀਮ ਕੋਰਟ

ਨਵੀਂ ਦਿੱਲੀ, 9 ਸਤੰਬਰ (ਜਗਤਾਰ ਸਿੰਘ)-ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਕਿਹਾ ਕਿ ਗੱਡੀ ਚਲਾਉਂਦੇ ਸਮੇਂ ਸੀਟ ਬੈਲਟ ਲਾਜ਼ਮੀ ਕਰਨ ਲਈ ਕਾਫ਼ੀ ਕਾਨੂੰਨ ਹਨ ਅਤੇ ਇਹ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਦੀ ਜ਼ਿੰਮੇਵਾਰੀ ਹੈ ਕਿ ਉਹ ਉਨ੍ਹਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ। ਚੀਫ਼ ਜਸਟਿਸ ਸੂਰਿਆ ਕਾਂਤ, ਜਸਟਿਸ ਜੋਇਮਲਿਆ ਬਾਗਚੀ ਅਤੇ ਜਸਟਿਸ ਵੀ.

Ad Position 21
repet_subhas-goyals [Copy P29]
ਅਜੀਤ ਡੈਸਕ 10-09-2026
ਨਵੀਂ ਦਿੱਲੀ, 9 ਸਤੰਬਰ (ਜਗਤਾਰ ਸਿੰਘ)-ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਕਿਹਾ ਕਿ ਗੱਡੀ ਚਲਾਉਂਦੇ ਸਮੇਂ ਸੀਟ ਬੈਲਟ ਲਾਜ਼ਮੀ ਕਰਨ ਲਈ ਕਾਫ਼ੀ ਕਾਨੂੰਨ ਹਨ ਅਤੇ ਇਹ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਦੀ ਜ਼ਿੰਮੇਵਾਰੀ ਹੈ ਕਿ ਉਹ ਉਨ੍ਹਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ। ਚੀਫ਼ ਜਸਟਿਸ ਸੂਰਿਆ ਕਾਂਤ, ਜਸਟਿਸ ਜੋਇਮਲਿਆ ਬਾਗਚੀ ਅਤੇ ਜਸਟਿਸ ਵੀ. ਮੋਹਨਾ ਦੀ ਬੈਂਚ ਨੇ ਇਹ ਟਿੱਪਣੀ ਕੀਤੀ। ਬੈਂਚ ਵਲੋਂ ਗੱਡੀ ਚਲਾਉਂਦੇ ਸਮੇਂ ਸੀਟ ਬੈਲਟ ਲਾਜ਼ਮੀ ਕਰਨ ਦੇ ਨਿਰਦੇਸ਼ਾਂ ਦੀ ਮੰਗ ਕਰਨ ਵਾਲੀ ਪਟੀਸ਼ਨ ‘ਤੇ ਸੁਣਵਾਈ ਕੀਤੀ ਜਾ ਰਹੀ ਸੀ।ਪਟੀਸ਼ਨਕਰਤਾ ਦੇ ਵਕੀਲ ਨੇ ਬੈਂਚ ਨੂੰ ਦੱਸਿਆ ਕਿ ਜੇਕਰ ਸੀਟ ਬੈਲਟਾਂ ਦੀ ਪਾਲਣਾ ਕੀਤੀ ਜਾਵੇ ਤਾਂ ਸੜਕ ਹਾਦਸਿਆਂ ਵਿਚ ਬਹੁਤ ਸਾਰੀਆਂ ਮੌਤਾਂ ਅਤੇ ਸੱਟਾਂ ਨੂੰ ਰੋਕਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਦੇ ਬਾਵਜੂਦ ਬਹੁਤ ਸਾਰੇ ਵਾਹਨਾਂ ਵਿਚ ਸੀਟ ਬੈਲਟ ਫੈਂਸੀ ਸੀਟ ਕਵਰ ਜਾਂ ਹੋਰ ਬਦਲਾਅ ਕਾਰਨ ਕੰਮ ਨਹੀਂ ਕਰਦੇ। ਬੈਂਚ ਨੇ ਕਿਹਾ ਕਿ ਸੀਟ ਬੈਲਟਾਂ ਸੰਬੰਧੀ ਕਾਨੂੰਨ ਬਹੁਤ ਸਪਸ਼ਟ ਹੈ ਪਰ ਸਵਾਲ ਇਸ ਦੇ ਲਾਗੂ ਕਰਨ ਦਾ ਹੈ। ਅਸੀਂ ਇਹ ਕਿਵੇਂ ਯਕੀਨੀ ਬਣਾ ਸਕਦੇ ਹਾਂ ਕਿ ਦੇਸ਼ ਦਾ ਹਰ ਨਾਗਰਿਕ ਅਤੇ ਹਰ ਡਰਾਈਵਰ ਇਸ ਦੀ ਪਾਲਣਾ ਕਰੇ? ਸੁਪਰੀਮ ਕੋਰਟ ਨੇ ਪਟੀਸ਼ਨਕਰਤਾ ਨੂੰ ਇਸ ਮਾਮਲੇ ’ਤੇ ਆਪਣੇ ਸੁਝਾਅ ਸਮਰੱਥ ਅਧਿਕਾਰੀ ਨੂੰ ਸੌਂਪਣ ਦੇ ਨਿਰਦੇਸ਼ ਦਿੱਤੇ ਹਨ। ਅਦਾਲਤ ਨੇ ਕਿਹਾ ਕਿ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣਾ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਦਾ ਫ਼ਰਜ਼ ਹੈ।
Ad Position 22
No active advertisement
ਪਿਛਲੀ ਖ਼ਬਰ ਅਮਰੀਕਾ ਵਲੋਂ 5 ਈਰਾਨੀ ਤੇਲ ਟੈਂਕਰਾਂ ’ਤੇ ਹਮਲਾ ਈਰਾਨ ਵਲੋਂ ਵੀ ਜਵਾਬੀ ਕਾਰਵਾਈ, ਜਾਰਡਨ ’ਚ ਅਮਰੀਕੀ ਟਿਕਾਣਿਆਂ ਨੂੰ ਬਣ... ਅਗਲੀ ਖ਼ਬਰ ਤਿੰਨ ਦਿਨਾਂ ’ਚ ਦੂਜੀ ਵਾਰ ਏਅਰ ਇੰਡੀਆ ਦੀ ਉਡਾਣ ਰੱਦ, 110 ਤੋਂ ਵੱਧ ਯਾਤਰੀ ਪ੍ਰੇਸ਼ਾਨ
Ad Position 24