10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਅਮਰੀਕਾ ਵਲੋਂ 5 ਈਰਾਨੀ ਤੇਲ ਟੈਂਕਰਾਂ ’ਤੇ ਹਮਲਾ ਈਰਾਨ ਵਲੋਂ ਵੀ ਜਵਾਬੀ ਕਾਰਵਾਈ, ਜਾਰਡਨ ’ਚ ਅਮਰੀਕੀ ਟਿਕਾਣਿਆਂ ਨੂੰ ਬਣਾਇਆ ਨਿਸ਼ਾਨਾ

ਵਾਸ਼ਿੰਗਟਨ/ਤਹਿਰਾਨ, 9 ਸਤੰਬਰ (ਏਜੰਸੀ)-ਅਮਰੀਕੀ ਫ਼ੌਜ ਨੇ ਦਾਅਵਾ ਕੀਤਾ ਹੈ ਕਿ ਉਸ ਨੇ ਈਰਾਨ ਦੇ 5 ਤੇਲ ਟੈਂਕਰਾਂ ਨੂੰ ਨਿਸ਼ਾਨਾ ਬਣਾ ਕੇ ਤਬਾਹ ਕਰ ਦਿੱਤਾ ਹੈ। ਇਸ ਦੇ ਜਵਾਬ ’ਚ ਈਰਾਨ ਨੇ ਜਾਰਡਨ ’ਚ ਅਮਰੀਕੀ ਫ਼ੌਜੀ ਟਿਕਾਣੇ ਨੂੰ ਨਿਸ਼ਾਨਾ ਬਣਾਉਂਦਿਆਂ ਮਿਜ਼ਾਈਲਾਂ ਦਾਗਣ ਦਾ ਦਾਅਵਾ ਕੀਤਾ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 10-09-2026
ਵਾਸ਼ਿੰਗਟਨ/ਤਹਿਰਾਨ, 9 ਸਤੰਬਰ (ਏਜੰਸੀ)-ਅਮਰੀਕੀ ਫ਼ੌਜ ਨੇ ਦਾਅਵਾ ਕੀਤਾ ਹੈ ਕਿ ਉਸ ਨੇ ਈਰਾਨ ਦੇ 5 ਤੇਲ ਟੈਂਕਰਾਂ ਨੂੰ ਨਿਸ਼ਾਨਾ ਬਣਾ ਕੇ ਤਬਾਹ ਕਰ ਦਿੱਤਾ ਹੈ। ਇਸ ਦੇ ਜਵਾਬ ’ਚ ਈਰਾਨ ਨੇ ਜਾਰਡਨ ’ਚ ਅਮਰੀਕੀ ਫ਼ੌਜੀ ਟਿਕਾਣੇ ਨੂੰ ਨਿਸ਼ਾਨਾ ਬਣਾਉਂਦਿਆਂ ਮਿਜ਼ਾਈਲਾਂ ਦਾਗਣ ਦਾ ਦਾਅਵਾ ਕੀਤਾ ਹੈ। ਅਮਰੀਕੀ ਸੈਂਟਰਲ ਕਮਾਂਡ ਅਨੁਸਾਰ ਈਰਾਨੀ ਤੇਲ ਦੀ ਢੋਆ-ਢੁਆਈ ਨਾਲ ਜੁੜੇ ਇਨ੍ਹਾਂ ਟੈਂਕਰਾਂ ਵਿਰੁੱਧ ਕਾਰਵਾਈ ਕੀਤੀ ਗਈ। ਅਮਰੀਕੀ ਅਧਿਕਾਰੀਆਂ ਨੇ ਕਿਹਾ ਹੈ ਕਿ ਹਮਲੇ ਤੋਂ ਪਹਿਲਾਂ ਜਹਾਜ਼ਾਂ ’ਚ ਮੌਜੂਦ ਲੋਕਾਂ ਨੂੰ ਉੱਥੋਂ ਨਿਕਲਣ ਲਈ ਚਿਤਾਵਨੀ ਦਿੱਤੀ ਗਈ ਸੀ। ਅਮਰੀਕੀ ਪੱਖ ਮੁਤਾਬਕ ਇਹ ਕਾਰਵਾਈ ਈਰਾਨ ਵਲੋਂ ਅਮਰੀਕੀ ਫ਼ੌਜੀ ਜਹਾਜ਼ਾਂ ਨੂੰ ਨਿਸ਼ਾਨਾ ਬਣਾਉਣ ਦੀਆਂ ਕੋਸ਼ਿਸ਼ਾਂ ਤੋਂ ਬਾਅਦ ਕੀਤੀ ਗਈ। ਜਾਰਡਨ ’ਚ ਅਮਰੀਕੀ ਟਿਕਾਣੇ ’ਤੇ ਮਿਜ਼ਾਈਲਾਂ ਇਸ ਦੇ ਜਵਾਬ ’ਚ ਈਰਾਨ ਦੀ ਇਸਲਾਮਿਕ ਰੈਵੋਲਿਊਸ਼ਨਰੀ ਗਾਰਡ ਕੋਰ (ਆਈ.ਆਰ.ਜੀ.ਸੀ.) ਨੇ ਜਾਰਡਨ ’ਚ ਅਮਰੀਕੀ ਫ਼ੌਜਾਂ ਨਾਲ ਸਬੰਧਿਤ ਟਿਕਾਣੇ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ ਕੀਤਾ ਹੈ। ਈਰਾਨੀ ਮੀਡੀਆ ਮੁਤਾਬਕ ਅਮਰੀਕੀ ਫ਼ੌਜ ਦੀ ਮੌਜੂਦਗੀ ਵਾਲੇ ਅਲ-ਅਜ਼ਰਾਕ ਹਵਾਈ ਅੱਡੇ ਦੇ ਇਲਾਕੇ ਵੱਲ ਮਿਜ਼ਾਈਲਾਂ ਦਾਗੀਆਂ ਗਈਆਂ। ਜਾਰਡਨ ਦੀ ਫ਼ੌਜ ਨੇ ਦੱਸਿਆ ਕਿ ਉਸ ਦੀ ਹਵਾਈ ਰੱਖਿਆ ਪ੍ਰਣਾਲੀ ਨੇ ਜ਼ਿਆਦਾਤਰ ਮਿਜ਼ਾਈਲਾਂ ਨੂੰ ਹਵਾ ’ਚ ਹੀ ਰੋਕ ਲਿਆ। ਅਧਿਕਾਰੀਆਂ ਮੁਤਾਬਕ ਹਮਲੇ ’ਚ ਵੱਡੇ ਜਾਨੀ ਨੁਕਸਾਨ ਦੀ ਕੋਈ ਤੁਰੰਤ ਰਿਪੋਰਟ ਨਹੀਂ ਮਿਲੀ। ਹਾਲਾਂਕਿ ਹਮਲੇ ਨਾਲ ਹੋਏ ਨੁਕਸਾਨ ਸਬੰਧੀ ਵੱਖ-ਵੱਖ ਦਾਅਵੇ ਸਾਹਮਣੇ ਆ ਰਹੇ ਹਨ। ਹੋਰਮੁਜ਼ ਜਲਡਮਰੂਮ ’ਤੇ ਵੀ ਨਜ਼ਰ ਤਾਜ਼ਾ ਘਟਨਾਵਾਂ ਨੇ ਹੋਰਮੁਜ਼ ਜਲਡਮਰੂਮ ਦੀ ਸੁਰੱਖਿਆ ਨੂੰ ਲੈ ਕੇ ਚਿੰਤਾਵਾਂ ਵਧਾ ਦਿੱਤੀਆਂ ਹਨ। ਇਹ ਸਮੁੰਦਰੀ ਰਸਤਾ ਵਿਸ਼ਵ ਪੱਧਰ ’ਤੇ ਕੱਚੇ ਤੇਲ ਦੀ ਢੋਆ-ਢੁਆਈ ਲਈ ਬਹੁਤ ਮਹੱਤਵਪੂਰਨ ਹੈ। ਈਰਾਨੀ ਤੇਲ ਟੈਂਕਰਾਂ ਵਿਰੁੱਧ ਅਮਰੀਕੀ ਕਾਰਵਾਈ ਨਾਲ ਕੌਮਾਂਤਰੀ ਤੇਲ ਸਪਲਾਈ ’ਤੇ ਵੀ ਅਸਰ ਪੈਣ ਦਾ ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਹੈ। ਈਰਾਨ ਵਲੋਂ ਵੀ ਹੋਰਮੁਜ਼ ਜਲਡਮਰੂ ’ਚ ਅਮਰੀਕੀ ਤੇ ਹੋਰ ਜਹਾਜ਼ਾਂ ਨੂੰ ਨਿਸ਼ਾਨਾ ਬਣਾਉਣ ਦੇ ਦਾਅਵੇ ਕੀਤੇ ਗਏ ਹਨ। ਇਨ੍ਹਾਂ ਦਾਅਵਿਆਂ ਦੀ ਸੁਤੰਤਰ ਤੌਰ ’ਤੇ ਪੂਰੀ ਪੁਸ਼ਟੀ ਨਹੀਂ ਹੋਈ। ਉਧਰ ਅਮਰੀਕਾ ਤੇ ਈਰਾਨ ਵਿਚਾਲੇ ਵਧਦਾ ਫ਼ੌਜੀ ਟਕਰਾਅ ਮੱਧ-ਪੂਰਬ ਦੀ ਸਥਿਤੀ ਨੂੰ ਹੋਰ ਗੰਭੀਰ ਬਣਾ ਰਿਹਾ ਹੈ। ਤੇਲ ਦੇ ਮਹੱਤਵਪੂਰਨ ਸਮੁੰਦਰੀ ਰਸਤੇ ਤੇ ਖੇਤਰ ’ਚ ਮੌਜੂਦ ਅਮਰੀਕੀ ਫ਼ੌਜੀ ਟਿਕਾਣਿਆਂ ਕਾਰਨ ਇਹ ਟਕਰਾਅ ਵਿਆਪਕ ਰੂਪ ਧਾਰਨ ਕਰਨ ਦਾ ਖ਼ਦਸ਼ਾ ਹੈ। ਕੌਮਾਂਤਰੀ ਭਾਈਚਾਰਾ ਦੋਵਾਂ ਧਿਰਾਂ ਨੂੰ ਸੰਜਮ ਵਰਤਣ ਤੇ ਤਣਾਅ ਨੂੰ ਹੋਰ ਵਧਣ ਤੋਂ ਰੋਕਣ ਦੀ ਅਪੀਲ ਕਰ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਦਿੱਲੀ ਹਾਈ ਕੋਰਟ ਨੇ ਵਿਨੇਸ਼ ਫੋਗਾਟ ਦੀ ਅਰਜ਼ੀ ’ਤੇ ਭਾਰਤੀ ਕੁਸ਼ਤੀ ਮਹਾਸੰਘ ਤੋਂ ਮੰਗਿਆ ਜਵਾਬ ਅਗਲੀ ਖ਼ਬਰ ਏਜੰਸੀਆਂ ਦੀ ਜ਼ਿੰਮੇਵਾਰੀ ਹੈ ਕਿ ਗੱਡੀ ਚਲਾਉਂਦੇ ਸਮੇਂ ਸੀਟ ਬੈਲਟ ਕਾਨੂੰਨ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ - ਸੁਪਰੀਮ...
Ad Position 24