ਦੋ ਔਰਤਾਂ ਸਮੇਤ ਤਿੰਨ ਵਿਅਕਤੀਆਂ ਦੀ ਸੜਕ ਹਾਦਸੇ ’ਚ ਮੌਤ
ਸੁਭਾਨਪੁਰ (ਜਲੰਧਰ), 11 ਸਤੰਬਰ (ਸਤਨਾਮ ਸਿੰਘ)-ਜਲੰਧਰ ਅੰਮ੍ਰਿਤਸਰ ਨੈਸ਼ਨਲ ਹਾਈਵੇ ’ਤੇ 9. 15 ਵਜੇ ਦੇ ਕਰੀਬ ਮੋਟਰਸਾਈਕਲ ਸਵਾਰ ਦੋ ਔਰਤਾਂ ਸਮੇਤ ਇਕ ਵਿਅਕਤੀ ਦੀ ਮੌਕੇ ’ਤੇ ਮੌਤ ਹੋ ਜਾਣ ਦੀ ਖ਼ਬਰ ਹੈ।
ਸੁਭਾਨਪੁਰ (ਜਲੰਧਰ), 11 ਸਤੰਬਰ (ਸਤਨਾਮ ਸਿੰਘ)-ਜਲੰਧਰ ਅੰਮ੍ਰਿਤਸਰ ਨੈਸ਼ਨਲ ਹਾਈਵੇ ’ਤੇ 9.15 ਵਜੇ ਦੇ ਕਰੀਬ ਮੋਟਰਸਾਈਕਲ ਸਵਾਰ ਦੋ ਔਰਤਾਂ ਸਮੇਤ ਇਕ ਵਿਅਕਤੀ ਦੀ ਮੌਕੇ ’ਤੇ ਮੌਤ ਹੋ ਜਾਣ ਦੀ ਖ਼ਬਰ ਹੈ। ਥਾਣਾ ਸੁਭਾਨਪੁਰ ਦੇ ਏ.ਐਸ.ਆਈ. ਹਰਜਿੰਦਰ ਸਿੰਘ ਤੇ ਸੜਕ ਸੁਰੱਖਿਆ ਫੋਰਸ ਦੇ ਏ.ਐਸ.ਆਈ. ਗੁਰਪ੍ਰੀਤ ਸਿੰਘ ਨੇ ਸਮੇਤ ਪੁਲਿਸ ਪਾਰਟੀ ਮੌਕੇ ’ਤੇ ਜਾ ਕੇ ਲਾਸ਼ਾਂ ਆਪਣੇ ਕਬਜ਼ੇ ਵਿਚ ਲੈ ਕੇ ਐਂਬੂਲੈਂਸਾਂ ਰਾਹੀਂ ਪੋਸਟਮਾਰਟਮ ਲਈ ਸਿਵਲ ਹਸਪਤਾਲ ਕਪੂਰਥਲਾ ਦੀ ਮੋਰਚਰੀ ਵਿਚ ਰਖਵਾ ਦਿੱਤੀਆਂ ਹਨ। ਏ.ਐਸ. ਆਈ. ਹਰਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮਿ੍ਤਕਾਂ ਕੋਲੋਂ ਇਕ ਵੋਟਰ ਕਾਰਡ ਮਿਲਿਆ ਹੈ, ਜਿਸ ਵਿਚ ਅਮਨਾ ਪਤਨੀ ਸਤਨਾਮ ਪਿੰਡ ਲੋਪੋਕੇ ਜ਼ਿਲ੍ਹਾ ਅੰਮ੍ਰਿਤਸਰ ਲਿਖਿਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਮਿ੍ਤਕਾਂ ਕੋਲੋਂ ਮਿਲਿਆ ਬੈਗ ਤੇ ਮੋਟਰਸਾਈਕਲ ਉਨ੍ਹਾਂ ਨੇ ਆਪਣੇ ਕਬਜ਼ੇ ਵਿਚ ਲੈ ਲਿਆ ਹੈ। ਹੁਣ ਉਹ ਪਰਿਵਾਰਕ ਮੈਂਬਰਾਂ ਨਾਲ ਸੰਪਰਕ ਬਣਾ ਰਹੇ ਹਨ ਤਾਂ ਜੋ ਲਾਸ਼ਾਂ ਦੀ ਸ਼ਨਾਖ਼ਤ ਹੋ ਸਕੇ।