11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਬੈਂਕ ਘੁਟਾਲੇ ਨਾਲ ਜੁੜੇ ਹਵਾਲਾ ਰਾਸ਼ੀ ਮਾਮਲੇ ’ਚ ਦੀਪਕ ਸਿੰਗਲਾ ਨੂੰ ਰਾਹਤ ਨਹੀਂ

ਚੰਡੀਗੜ੍ਹ, 11 ਸਤੰਬਰ (ਸੰਦੀਪ ਕੁਮਾਰ ਮਾਹਨਾ) -ਕਰੀਬ 155 ਕਰੋੜ ਰੁਪਏ ਦੇ ਬੈਂਕ ਘੁਟਾਲੇ ਨਾਲ ਜੁੜੇ ਹਵਾਲਾ ਰਾਸ਼ੀ ਮਾਮਲੇ ਵਿਚ ਨਾਮਜ਼ਦ ‘ਆਪ’ ਆਗੂ ਦੀਪਕ ਸਿੰਗਲਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਨਿਯਮਤ ਜ਼ਮਾਨਤ ਨਹੀਂ ਮਿਲ ਸਕੀ। ਜਸਟਿਸ ਸੁਮੀਤ ਗੋਇਲ ਦੇ ਅਗਵਾਈ ਵਾਲੇ ਬੈਂਚ ਨੇ ਮਾਮਲੇ ਦੇ ਤੱਥਾਂ, ਦੋਸ਼ਾਂ ਅਤੇ ਜਾਂਚ ਦੀ ਮੌਜੂਦਾ ਸਥਿਤੀ ਨੂੰ ਧਿਆਨ ਵਿਚ ਰੱਖਦਿਆਂ ਨਿਯਮਤ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ।

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਚੰਡੀਗੜ੍ਹ, 11 ਸਤੰਬਰ (ਸੰਦੀਪ ਕੁਮਾਰ ਮਾਹਨਾ) -ਕਰੀਬ 155 ਕਰੋੜ ਰੁਪਏ ਦੇ ਬੈਂਕ ਘੁਟਾਲੇ ਨਾਲ ਜੁੜੇ ਹਵਾਲਾ ਰਾਸ਼ੀ ਮਾਮਲੇ ਵਿਚ ਨਾਮਜ਼ਦ ‘ਆਪ’ ਆਗੂ ਦੀਪਕ ਸਿੰਗਲਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਨਿਯਮਤ ਜ਼ਮਾਨਤ ਨਹੀਂ ਮਿਲ ਸਕੀ। ਜਸਟਿਸ ਸੁਮੀਤ ਗੋਇਲ ਦੇ ਅਗਵਾਈ ਵਾਲੇ ਬੈਂਚ ਨੇ ਮਾਮਲੇ ਦੇ ਤੱਥਾਂ, ਦੋਸ਼ਾਂ ਅਤੇ ਜਾਂਚ ਦੀ ਮੌਜੂਦਾ ਸਥਿਤੀ ਨੂੰ ਧਿਆਨ ਵਿਚ ਰੱਖਦਿਆਂ ਨਿਯਮਤ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ। ਹਾਲਾਂਕਿ, ਅਦਾਲਤ ਨੇ ਸਿੰਗਲਾ ਨੂੰ ਅੰਤਰਿਮ ਨਿਯਮਤ ਜ਼ਮਾਨਤ ਲਈ ਸਬੰਧਿਤ ਵਿਸ਼ੇਸ਼ ਅਦਾਲਤ ਦਾ ਰੁਖ ਕਰਨ ਦੀ ਆਜ਼ਾਦੀ ਦਿੱਤੀ ਹੈ। ਇਹ ਮਾਮਲਾ ਓਰੀਐਂਟਲ ਬੈਂਕ ਆਫ਼ ਕਾਮਰਸ ਨਾਲ ਸਬੰਧਿਤ ਕਥਿਤ ਬੈਂਕ ਘੁਟਾਲੇ ਦਾ ਹੈ। ਸੀ.ਬੀ.ਆਈ. ਨੇ 2018 ਵਿਚ ਇਸ ਸਬੰਧੀ ਐਫ਼.ਆਈ.ਆਰ. ਦਰਜ ਕੀਤੀ ਸੀ। ਦੋਸ਼ ਹੈ ਕਿ ਮਹੇਸ਼ ਟਿੰਬਰ ਪ੍ਰਾਈਵੇਟ ਲਿਮਟਿਡ ਦੀ ਸਿੰਗਾਪੁਰ ਸਥਿਤ ਸਹਾਇਕ ਕੰਪਨੀ ਨੂੰ ਬੈਂਕਾਂ ਵਲੋਂ ਦਿੱਤੀਆਂ ਸਹੂਲਤਾਂ ਦੇ ਆਧਾਰ ’ਤੇ ਵਿਦੇਸ਼ੀ ਲੈਟਰ ਆਫ਼ ਕ੍ਰੈਡਿਟ (ਐਲ.ਸੀ.) ’ਚ ਕਥਿਤ ਤੌਰ ’ਤੇ ਗ਼ੈਰ-ਅਧਿਕਾਰਤ ਤਬਦੀਲੀਆਂ ਕੀਤੀਆਂ ਗਈਆਂ। ਇਸ ਕਾਰਨ ਬੈਂਕ ਨੂੰ ਕਰੀਬ 155.21 ਕਰੋੜ ਰੁਪਏ ਦਾ ਨੁਕਸਾਨ ਹੋਣ ਦਾ ਦੋਸ਼ ਲਗਾਇਆ ਗਿਆ।
Ad Position 22
No active advertisement
ਪਿਛਲੀ ਖ਼ਬਰ ‘ਯਾਰੀਆਂ-2’ ਦੇ ਗੀਤ ’ਚ ਕਿਰਪਾਨ ਪਹਿਨਾਉਣਾ ਸਿੱਖ ਧਰਮ ਦਾ ਅਪਮਾਨ ਨਹੀਂ-ਹਾਈ ਕੋਰਟ ਅਗਲੀ ਖ਼ਬਰ ਦੋ ਔਰਤਾਂ ਸਮੇਤ ਤਿੰਨ ਵਿਅਕਤੀਆਂ ਦੀ ਸੜਕ ਹਾਦਸੇ ’ਚ ਮੌਤ
Ad Position 24